Homeਪੰਜਾਬਪੰਜਾਬ ਰੋਡਵੇਜ਼ ਦੇ ਕਰਮਚਾਰੀਆਂ ਨੇ ਇੱਕ ਵਾਰ ਫਿਰ ਤਿੱਖੇ ਸੰਘਰਸ਼ ਦਾ ਕੀਤਾ...

ਪੰਜਾਬ ਰੋਡਵੇਜ਼ ਦੇ ਕਰਮਚਾਰੀਆਂ ਨੇ ਇੱਕ ਵਾਰ ਫਿਰ ਤਿੱਖੇ ਸੰਘਰਸ਼ ਦਾ ਕੀਤਾ ਐਲਾਨ

ਚੰਡੀਗੜ੍ਹ: ਪੰਜਾਬ ਵਿੱਚ ਅੱਜ ਸਰਕਾਰੀ ਬੱਸਾਂ ਯਾਨੀ ਆਧਾਰ ਕਾਰਡ ਵਾਲੀਆਂ ਬੱਸਾਂ ਨਹੀਂ ਚੱਲਣਗੀਆਂ। ਇਸ ਕਾਰਨ ਰੱਖੜੀ ਤੋਂ ਇੱਕ ਦਿਨ ਪਹਿਲਾਂ ਔਰਤਾਂ ਨੂੰ ਬਹੁਤ ਪਰੇਸ਼ਾਨੀ ਦਾ ਸਾਹਮਣਾ ਕਰਨਾ ਪਵੇਗਾ। ਦਰਅਸਲ, ਪੰਜਾਬ ਰੋਡਵੇਜ਼ ਦੇ ਕਰਮਚਾਰੀਆਂ ਨੇ ਇੱਕ ਵਾਰ ਫਿਰ ਤਿੱਖਾ ਸੰਘਰਸ਼ ਦਾ ਐਲਾਨ ਕੀਤਾ ਹੈ।

ਕਰਮਚਾਰੀਆਂ ਨੇ 8 ਅਗਸਤ ਯਾਨੀ ਅੱਜ ਅਣਮਿੱਥੇ ਸਮੇਂ ਲਈ ਚੱਕਾ ਜਾਮ ਦਾ ਐਲਾਨ ਕੀਤਾ ਹੈ। ਪੰਜਾਬ ਰੋਡਵੇਜ਼, ਪੀ.ਆਰ.ਟੀ.ਸੀ, ਪਨਬਸ ਕੰਟਰੈਕਟ ਯੂਨੀਅਨ ਵੱਲੋਂ ਅੱਜ ਤੋਂ ਪੰਜਾਬ ਦੇ ਸਾਰੇ 27 ਡਿਪੂਆਂ ‘ਤੇ ਬੱਸਾਂ ਰੋਕ ਕੇ ਹੜਤਾਲ ਕਰਨ ਦਾ ਫੈਸਲਾ ਲਿਆ ਗਿਆ ਹੈ।

ਯੂਨੀਅਨ ਦੇ ਪੰਜਾਬ ਮੁਖੀ ਰੇਸ਼ਮ ਸਿੰਘ ਗਿੱਲ ਨੇ ਕਿਹਾ ਕਿ ਜੇਕਰ ਸਰਕਾਰ ਨੇ ਅੱਜ ਸਾਡੀਆਂ ਮੰਗਾਂ ਨਹੀਂ ਮੰਨੀਆਂ ਤਾਂ ਦੁਪਹਿਰ ਤੋਂ ਬਾਅਦ ਪੰਜਾਬ ਦੇ ਸਾਰੇ 27 ਡਿਪੂ ਬੰਦ ਕਰ ਦਿੱਤੇ ਜਾਣਗੇ ਅਤੇ ਪੂਰਾ ਚੱਕਾ ਜਾਮ ਕੀਤਾ ਜਾਵੇਗਾ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments