Homeਪੰਜਾਬਸੁਖਪਾਲ ਖਹਿਰਾ ਦੇ ਕਰੀਬੀ ਤੇ ਸਾਬਕਾ PSO ਜੋਗਾ ਸਿੰਘ ਨੂੰ ਨਸ਼ਾ ਤਸਕਰੀ...

ਸੁਖਪਾਲ ਖਹਿਰਾ ਦੇ ਕਰੀਬੀ ਤੇ ਸਾਬਕਾ PSO ਜੋਗਾ ਸਿੰਘ ਨੂੰ ਨਸ਼ਾ ਤਸਕਰੀ ਦੇ ਮਾਮਲੇ ‘ਚ ਕੀਤਾ ਗਿਆ ਗ੍ਰਿਫ਼ਤਾਰ

ਚੰਡੀਗੜ੍ਹ: ਕਾਂਗਰਸੀ ਵਿਧਾਇਕ ਸੁਖਪਾਲ ਖਹਿਰਾ ਦੇ ਕਰੀਬੀ ਅਤੇ ਸਾਬਕਾ ਪੀ.ਐਸ.ਓ. (ਨਿੱਜੀ ਸੁਰੱਖਿਆ ਅਧਿਕਾਰੀ) ਜੋਗਾ ਸਿੰਘ ਨੂੰ ਨਸ਼ਾ ਤਸਕਰੀ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਹੈ। ਜਾਣਕਾਰੀ ਅਨੁਸਾਰ ਜੋਗਾ ਸਿੰਘ ਨੂੰ ਫਾਜ਼ਿਲਕਾ ਪੁਲਿਸ ਨੇ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ ਕੀਤਾ ਹੈ।

ਜ਼ਿਕਰਯੋਗ ਹੈ ਕਿ ਜੋਗਾ ਸਿੰਘ 2015 ਵਿੱਚ ਦਰਜ ਇੱਕ ਡਰੱਗ ਮਾਮਲੇ ਵਿੱਚ ਲੋੜੀਂਦਾ ਸੀ। ਇਸ ਮਾਮਲੇ ਵਿੱਚ ਫਾਜ਼ਿਲਕਾ ਪੁਲਿਸ ਨੇ ਸਾਬਕਾ ਚੇਅਰਮੈਨ ਗੁਰਦੇਵ ਸਿੰਘ ਸਮੇਤ 9 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਸੀ, ਜਿਨ੍ਹਾਂ ਤੋਂ 2 ਕਿਲੋ ਹੈਰੋਇਨ, 24 ਸੋਨੇ ਦੇ ਬਿਸਕੁਟ ਅਤੇ 2 ਪਾਕਿਸਤਾਨੀ ਸਿਮ ਕਾਰਡ ਬਰਾਮਦ ਕੀਤੇ ਗਏ ਸਨ।

ਇਸ ਮਾਮਲੇ ਵਿੱਚ ਜੋਗਾ ਸਿੰਘ ਦਾ ਨਾਮ ਵੀ ਸਾਹਮਣੇ ਆਇਆ ਸੀ, ਜਿਸਨੂੰ ਪਿਛਲੇ 10 ਸਾਲਾਂ ਤੋਂ ਫਰਾਰ ਰਹਿਣ ਤੋਂ ਬਾਅਦ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ ਕੀਤਾ ਗਿਆ ਸੀ। ਜੋਗਾ ਸਿੰਘ ਦੀ ਗ੍ਰਿਫ਼ਤਾਰੀ ਪੰਜਾਬ ਪੁਲਿਸ ਦੀ ਨਸ਼ਿਆਂ ਵਿਰੁੱਧ ਮੁਹਿੰਮ ਵਿੱਚ ਇੱਕ ਵੱਡੀ ਸਫ਼ਲਤਾ ਹੈ। ਹੁਣ ਜੋਗਾ ਸਿੰਘ ਤੋਂ ਪੁੱਛਗਿੱਛ ਕਰਕੇ ਪੂਰੇ ਨੈੱਟਵਰਕ ਨੂੰ ਤੋੜਨ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments