Homeਪੰਜਾਬਪੰਜਾਬ ਦੀ ਨਵੀਂ IT ਨੀਤੀ ਜਲਦ ਹੋਵੇਗੀ ਲਾਗੂ, 55 ਹਜ਼ਾਰ ਪੇਸ਼ੇਵਰਾਂ ਨੂੰ...

ਪੰਜਾਬ ਦੀ ਨਵੀਂ IT ਨੀਤੀ ਜਲਦ ਹੋਵੇਗੀ ਲਾਗੂ, 55 ਹਜ਼ਾਰ ਪੇਸ਼ੇਵਰਾਂ ਨੂੰ ਮਿਲੇਗੀ ਨੌਕਰੀ

ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਸੂਬੇ ਵਿਚ ਨੌਕਰੀਆਂ ਪੈਦਾ ਕਰਨ ਲਈ ਹਰ ਤਰ੍ਹਾਂ ਦੀ ਕੋਸ਼ਿਸ਼ਾਂ ਕਰ ਰਹੀ ਹੈ। ਪੰਜਾਬ ਦੀ ਨਵੀਂ ਆਈ.ਟੀ (ਸੂਚਨਾ ਤਕਨਾਲੋਜੀ) ਨੀਤੀ ਜਲਦੀ ਹੀ ਲਾਗੂ ਕੀਤੀ ਜਾਵੇਗੀ। ਇਹ ਜਾਣਕਾਰੀ ਪੰਜਾਬ ਦੇ ਉਦਯੋਗ ਅਤੇ ਵਣਜ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ ਨੇ ਪੰਜਾਬ ਵਿਜ਼ਨ-2047 ਦੌਰਾਨ ਦਿੱਤੀ।

ਸੌਂਦ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਉਦਯੋਗਾਂ ਦੇ ਵਿਕਾਸ ਲਈ ਪੂਰੀ ਗੰਭੀਰਤਾ ਅਤੇ ਵਚਨਬੱਧਤਾ ਨਾਲ ਕੰਮ ਕਰ ਰਹੀ ਹੈ। ਉਨ੍ਹਾਂ ਉਮੀਦ ਪ੍ਰਗਟਾਈ ਕਿ ਉਦਯੋਗ ਪੱਖੀ ਨੀਤੀਆਂ ਕਾਰਨ ਪੰਜਾਬ ਦਾ ਉਦਯੋਗਿਕ ਖੇਤਰ ਜਲਦੀ ਹੀ ਦੁੱਗਣਾ ਚੌਗੁਣਾ ਵਿਕਾਸ ਕਰੇਗਾ। ਪੰਜਾਬ ਵਿਜ਼ਨ-2047 ਦੌਰਾਨ ਉਨ੍ਹਾਂ ਕਿਹਾ ਕਿ ਜਲਦ ਹੀ ਪੰਜਾਬ ਦੀ ਨਵੀਂ ਆਈ.ਟੀ ਨੀਤੀ ਨੂੰ ਲਾਗੂ ਕਰਨ ਦੀ ਯੋਜਨਾ ਹੈ, ਜਿਸ ਤਹਿਤ ਮੁਹਾਲੀ ਉੱਤਰੀ ਭਾਰਤ ਦੇ ਨਵੇਂ ਆਈ.ਟੀ ਹੱਬ ਵਜੋਂ ਉਭਰੇਗਾ। ਇਸ ਨੀਤੀ ਦੇ ਲਾਗੂ ਹੋਣ ਤੋਂ ਬਾਅਦ ਲਗਭਗ 55 ਹਜ਼ਾਰ ਆਈਟੀ ਪੇਸ਼ੇਵਰਾਂ ਨੂੰ ਨੌਕਰੀ ਦੇ ਮੌਕੇ ਮਿਲਣਗੇ।

ਸੌਂਦ ਨੇ ਕਿਹਾ ਕਿ ਹਾਲ ਹੀ ਵਿੱਚ ਕਈ ਆਈਟੀ ਕੰਪਨੀਆਂ ਦੇ ਨੁਮਾਇੰਦਿਆਂ ਅਤੇ ਟੀਮਾਂ ਨੇ ਉਨ੍ਹਾਂ ਨਾਲ ਮੁਲਾਕਾਤ ਕੀਤੀ ਹੈ ਅਤੇ ਪੰਜਾਬ ਖਾਸ ਕਰਕੇ ਮੁਹਾਲੀ ਵਿੱਚ ਕੰਪਨੀਆਂ ਸਥਾਪਤ ਕਰਨ ਵਿੱਚ ਦਿਲਚਸਪੀ ਦਿਖਾਈ ਹੈ। ਸੌਂਦ ਨੇ ਕਿਹਾ ਕਿ ਪੰਜਾਬ ਨੂੰ ਕੌਮੀ ਉਦਯੋਗਿਕ ਨਕਸ਼ੇ ਵਿੱਚ ਮੋਹਰੀ ਬਣਾਉਣ ਲਈ ਪਹਿਲੇ ਪੜਾਅ ਵਿੱਚ 5 ਸ਼ਹਿਰਾਂ ਦੇ ਫੋਕਲ ਪੁਆਇੰਟਾਂ ਨੂੰ ਰੋਲ ਮਾਡਲ ਵਜੋਂ ਵਿਕਸਤ ਕਰਨ ਦੀ ਤਜਵੀਜ਼ ਹੈ।

 

 

RELATED ARTICLES

LEAVE A REPLY

Please enter your comment!
Please enter your name here

- Advertisment -

Most Popular

Recent Comments