Homeਹਰਿਆਣਾਹਰਿਆਣਾ ਸਰਕਾਰ ਨੇ ਦੋ ਆਈ.ਏ.ਐਸ ਅਧਿਕਾਰੀਆਂ ਦੀ ਨਿਯੁਕਤੀ ਤੇ ਤਬਾਦਲੇ ਦੇ ਜਾਰੀ...

ਹਰਿਆਣਾ ਸਰਕਾਰ ਨੇ ਦੋ ਆਈ.ਏ.ਐਸ ਅਧਿਕਾਰੀਆਂ ਦੀ ਨਿਯੁਕਤੀ ਤੇ ਤਬਾਦਲੇ ਦੇ ਜਾਰੀ ਕੀਤੇ ਹੁਕਮ

ਹਰਿਆਣਾ : ਹਰਿਆਣਾ ਸਰਕਾਰ ਨੇ ਤੁਰੰਤ ਪ੍ਰਭਾਵ ਨਾਲ ਦੋ ਆਈ.ਏ.ਐਸ ਅਧਿਕਾਰੀਆਂ ਦੀ ਨਿਯੁਕਤੀ ਅਤੇ ਤਬਾਦਲੇ ਦੇ ਹੁਕਮ ਜਾਰੀ ਕੀਤੇ ਹਨ। ਸਹਿਕਾਰਤਾ ਵਿਭਾਗ ਅਤੇ ਪਰਸੋਨਲ (ਨਿਯੁਕਤੀ) ਵਿਭਾਗ ਦੇ ਵਧੀਕ ਮੁੱਖ ਸਕੱਤਰ ਅਤੇ ਪ੍ਰਸਤਾਵਿਤ ਹਰਿਆਣਾ ਆਮਦਨ ਵਾਧਾ ਬੋਰਡ ਦੇ ਓ.ਐਸ.ਡੀ ਵਿਜੇਂਦਰ ਕੁਮਾਰ ਨੂੰ ਹਰਿਆਣਾ ਸੈਨਿਕ ਅਤੇ ਅਰਧ ਸੈਨਿਕ ਭਲਾਈ ਵਿਭਾਗ ਦੇ ਵਧੀਕ ਮੁੱਖ ਸਕੱਤਰ ਦਾ ਵਾਧੂ ਚਾਰਜ ਦਿੱਤਾ ਗਿਆ ਹੈ।

ਦੁਸ਼ਮੰਤ ਕੁਮਾਰ ਬੇਹਰਾ ਨੂੰ ਹਰਿਆਣਾ ਦੇ ਰਾਜਪਾਲ ਦਾ ਸਕੱਤਰ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਕੋਲ ਵਿਕਾਸ ਅਤੇ ਪੰਚਾਇਤ ਵਿਭਾਗ ਦੇ ਡਾਇਰੈਕਟਰ ਜਨਰਲ ਅਤੇ ਸਕੱਤਰ ਦਾ ਵੀ ਕਾਰਜਭਾਰ ਵੀ ਹੋਵੇਗਾ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments