Homeਪੰਜਾਬਮੁੱਖ ਮੰਤਰੀ ਭਗਵੰਤ ਮਾਨ ਅੱਜ ਗੁਰਦੁਆਰਾ ਸ਼੍ਰੀ ਫਤਿਹਗੜ੍ਹ ਸਾਹਿਬ ਵਿਖੇ ਹੋਣਗੇ ਨਤਮਸਤਕ

ਮੁੱਖ ਮੰਤਰੀ ਭਗਵੰਤ ਮਾਨ ਅੱਜ ਗੁਰਦੁਆਰਾ ਸ਼੍ਰੀ ਫਤਿਹਗੜ੍ਹ ਸਾਹਿਬ ਵਿਖੇ ਹੋਣਗੇ ਨਤਮਸਤਕ

ਸ਼੍ਰੀ ਫਤਿਹਗੜ੍ਹ ਸਾਹਿਬ: ਮੁੱਖ ਮੰਤਰੀ ਭਗਵੰਤ ਮਾਨ ਅੱਜ ਸ਼੍ਰੀ ਫਤਿਹਗੜ੍ਹ ਸਾਹਿਬ ਦੇ ਦੌਰੇ ‘ਤੇ ਹਨ। ਇਸ ਦੌਰਾਨ, ਉਹ ਕਈ ਅਹਿਮ ਕੰਮਾਂ ਵਿੱਚ ਹਿੱਸਾ ਲੈਣਗੇ। ਮੁੱਖ ਮੰਤਰੀ ਸਭ ਤੋਂ ਪਹਿਲਾਂ ਇਤਿਹਾਸਕ ਗੁਰਦੁਆਰਾ ਸ਼੍ਰੀ ਫਤਿਹਗੜ੍ਹ ਸਾਹਿਬ ਵਿਖੇ ਨਤਮਸਤਕ ਹੋਣਗੇ ਅਤੇ ਅਰਦਾਸ ਕਰਨਗੇ।

ਇਸ ਤੋਂ ਬਾਅਦ, ਉਹ ਸਰਹਿੰਦ ਰੇਲਵੇ ਸਟੇਸ਼ਨ ਪਹੁੰਚਣਗੇ, ਜਿੱਥੇ ਉਹ ਪੰਜਾਬ ਦੀਆਂ ਮਹਿਲਾ ਪੰਚਾਂ ਅਤੇ ਸਰਪੰਚਾਂ ਦੇ ਇੱਕ ਸਮੂਹ ਨੂੰ ਮਹਾਰਾਸ਼ਟਰ ਵਿਖੇ ਟ੍ਰੇਨਿੰਗ ਪ੍ਰੋਗਰਾਮ ਲਈ ਰਵਾਨਾ ਕਰਨਗੇ। ਮੁੱਖ ਮੰਤਰੀ ਇਸ ਪ੍ਰੋਗਰਾਮ ਲਈ ਹਰੀ ਝੰਡੀ ਦਿਖਾਉਣਗੇ। ਦੌਰੇ ਦੇ ਆਖਰੀ ਪੜਾਅ ਵਿੱਚ, ਮੁੱਖ ਮੰਤਰੀ ਭਗਵੰਤ ਮਾਨ 500 ਗ੍ਰਾਮ ਪੰਚਾਇਤ ਭਵਨਾਂ ਦਾ ਆਨਲਾਈਨ ਉਦਘਾਟਨ ਕਰਨਗੇ, ਜਿਸ ਨਾਲ ਪਿੰਡਾਂ ਦੇ ਵਿਕਾਸ ਕਾਰਜਾਂ ਨੂੰ ਹੋਰ ਹੁਲਾਰਾ ਮਿਲੇਗਾ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments