Homeਪੰਜਾਬਪੰਜਾਬ ਦੇ 6 ਜ਼ਿਲ੍ਹਿਆਂ ’ਚ ਭਾਰੀ ਮੀਂਹ ਦੀ ਸੰਭਾਵਨਾ, ਮੌਸਮ ਵਿਭਾਗ ਨੇ...

ਪੰਜਾਬ ਦੇ 6 ਜ਼ਿਲ੍ਹਿਆਂ ’ਚ ਭਾਰੀ ਮੀਂਹ ਦੀ ਸੰਭਾਵਨਾ, ਮੌਸਮ ਵਿਭਾਗ ਨੇ ਜਾਰੀ ਕੀਤਾ ਯੈਲੋ ਅਲਰਟ

ਚੰਡੀਗੜ੍ਹ : ਪੰਜਾਬ ਵਿੱਚ ਮੌਨਸੂਨ ਸਰਗਰਮ ਹੈ ਅਤੇ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਮੀਂਹ ਪੈ ਰਿਹਾ ਹੈ। ਆਉਣ ਵਾਲੇ ਦਿਨਾਂ ਵਿੱਚ ਵੀ ਪੰਜਾਬ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਅੱਜ ਵੀ ਪੰਜਾਬ ਦੇ 6 ਜ਼ਿਲ੍ਹਿਆਂ ਹੁਸ਼ਿਆਰਪੁਰ, ਰੂਪਨਗਰ, ਨਵਾਂਸ਼ਹਿਰ, ਮੋਹਾਲੀ, ਫਤਿਹਗੜ੍ਹ ਸਾਹਿਬ ਅਤੇ ਗੁਰਦਾਸਪੁਰ ਵਿੱਚ ਭਾਰੀ ਮੀਂਹ ਦੀ ਚੇਤਾਵਨੀ ਜਾਰੀ ਕੀਤੀ ਗਈ ਹੈ। ਇਸ ਦੇ ਨਾਲ ਹੀ ਅੱਜ ਪੰਜਾਬ ਦੇ ਹੋਰ ਜ਼ਿਲ੍ਹਿਆਂ ਵਿੱਚ ਦਰਮਿਆਨੀ ਤੋਂ ਹਲਕਾ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਮੌਸਮ ਵਿਭਾਗ ਵੱਲੋਂ ਚੰਡੀਗੜ੍ਹ ਵਿੱਚ 15 ਅਗਸਤ ਤੱਕ ਮੀਂਹ ਪੈਣ ਸਬੰਧੀ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।

ਪੰਜਾਬ ਵਿੱਚ ਮੀਂਹ ਕਾਰਨ ਜਿੱਥੇ ਮੌਸਮ ਸੁਹਾਵਣਾ ਬਣਿਆ ਹੋਇਆ ਹੈ, ਉੱਥੇ ਹੀ ਦਰਿਆਵਾਂ ਦੇ ਨਾਲ ਲੱਗਦੇ ਇਲਾਕਿਆਂ ਵਿੱਚ ਹੜ੍ਹ ਵਰਗੀ ਸਥਿਤੀ ਹੈ। ਹਿਮਾਚਲ ਵਿੱਚ ਭਾਰੀ ਮੀਂਹ ਕਾਰਨ ਡੈਮ ਦਾ ਪਾਣੀ ਦਾ ਪੱਧਰ ਖ਼ਤਰੇ ਦੇ ਨਿਸ਼ਾਨ ਦੇ ਨੇੜੇ ਪਹੁੰਚ ਰਿਹਾ ਹੈ ਅਤੇ ਸਥਿਤੀ ਚਿੰਤਾਜਨਕ ਬਣੀ ਹੋਈ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments