ਉਰੀ : ਜੰਮੂ-ਕਸ਼ਮੀਰ ਦੇ ਉਰੀ ਵਿੱਚ ਇੱਕ ਵਾਰ ਫਿਰ ਪਾਕਿਸਤਾਨ ਵੱਲੋਂ ਘੁਸਪੈਠ ਦੀ ਕੋਸ਼ਿਸ਼ ਕੀਤੀ ਗਈ ਹੈ, ਜਿਸ ਨੂੰ ਸਮੇਂ ਸਿਰ ਨਾਕਾਮ ਕਰ ਦਿੱਤਾ ਗਿਆ ਹੈ। ਜਾਣਕਾਰੀ ਦਿੰਦੇ ਹੋਏ ਅਧਿਕਾਰੀਆਂ ਨੇ ਦੱਸਿਆ ਕਿ ਅੱਜ (13 ਅਗਸਤ, 2025) ਨੂੰ ਫੌਜ ਨੇ ਜੰਮੂ-ਕਸ਼ਮੀਰ ਦੇ ਉਰੀ ਸੈਕਟਰ ਵਿੱਚ ਕੰਟਰੋਲ ਰੇਖਾ (ਐਲ.ਓ.ਸੀ.) ‘ਤੇ ਘੁਸਪੈਠ ਦੀ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ, ਜਿਸ ਵਿੱਚ ਇੱਕ ਸੈਨਿਕ ਸ਼ਹੀਦ ਹੋ ਗਿਆ ਹੈ।
ਉਨ੍ਹਾਂ ਕਿਹਾ ਕਿ ਸੈਨਿਕਾਂ ਨੇ ਉੱਤਰੀ ਕਸ਼ਮੀਰ ਦੇ ਬਾਰਾਮੂਲਾ ਜ਼ਿਲ੍ਹੇ ਦੇ ਉਰੀ ਦੇ ਚੁਰੂੰਡਾ ਖੇਤਰ ਵਿੱਚ ਘੁਸਪੈਠ ਦੀ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ ਹੈ। ਹਾਲਾਂਕਿ, ਅਧਿਕਾਰੀਆਂ ਨੇ ਕਿਹਾ ਕਿ ਗੋਲੀਬਾਰੀ ਦੌਰਾਨ ਇੱਕ ਸੈਨਿਕ ਸ਼ਹੀਦ ਹੋ ਗਿਆ ਹੈ। ਅਧਿਕਾਰੀਆਂ ਨੇ ਕਿਹਾ ਕਿ ਕਾਰਵਾਈ ਜਾਰੀ ਹੈ ਅਤੇ ਹੋਰ ਜਾਣਕਾਰੀ ਦੀ ਉਡੀਕ ਹੈ।











