ਚੰਡੀਗੜ੍ਹ: ਆਜ਼ਾਦੀ ਦਿਵਸ ਤੋਂ ਠੀਕ ਪਹਿਲਾਂ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਇੱਕ ਮਹੱਤਵਪੂਰਨ ਕੈਬਨਿਟ ਮੀਟਿੰਗ ਬੁਲਾਈ ਹੈ। ਇਹ ਮੀਟਿੰਗ ਅੱਜ ਯਾਨੀ ਵੀਰਵਾਰ ਨੂੰ ਚੰਡੀਗੜ੍ਹ ਸਥਿਤ ਮੁੱਖ ਮੰਤਰੀ ਨਿਵਾਸ ‘ਤੇ ਹੋਵੇਗੀ।
ਸਰਕਾਰੀ ਜਾਣਕਾਰੀ ਅਨੁਸਾਰ, ਮੀਟਿੰਗ ਵਿੱਚ ਕਈ ਮਹੱਤਵਪੂਰਨ ਏਜੰਡਿਆਂ ‘ਤੇ ਚਰਚਾ ਕੀਤੀ ਜਾਵੇਗੀ। ਹਾਲ ਹੀ ਵਿੱਚ, ਪੰਜਾਬ ਸਰਕਾਰ ਨੇ ਆਪਣੀ ਲੈਂਡ ਪੂਲੰਿਗ ਨੀਤੀ ਵਾਪਸ ਲੈਣ ਦਾ ਵੱਡਾ ਫ਼ੈਸਲਾ ਲਿਆ ਸੀ। ਇਸ ਫ਼ੈਸਲੇ ਤੋਂ ਬਾਅਦ ਇਹ ਪਹਿਲੀ ਕੈਬਨਿਟ ਮੀਟਿੰਗ ਹੈ।
ਰਾਜਨੀਤਿਕ ਹਲਕਿਆਂ ਵਿੱਚ ਕਿਆਸ ਲਗਾਏ ਜਾ ਰਹੇ ਹਨ ਕਿ ਮੀਟਿੰਗ ਦੌਰਾਨ ਲੈਂਡ ਪੂਲਿੰਗ ਨੀਤੀ ‘ਤੇ ਦੁਬਾਰਾ ਚਰਚਾ ਹੋ ਸਕਦੀ ਹੈ। ਇਸ ਤੋਂ ਇਲਾਵਾ, ਕੈਬਨਿਟ ਕੁਝ ਹੋਰ ਵਿਕਾਸ ਪ੍ਰੋਜੈਕਟਾਂ ਅਤੇ ਜਨਤਕ ਹਿੱਤਾਂ ਨਾਲ ਜੁੜੇ ਮੁੱਦਿਆਂ ‘ਤੇ ਵੀ ਚਰਚਾ ਕਰ ਸਕਦੀ ਹੈ। ਮੀਟਿੰਗ ਦੇ ਏਜੰਡੇ ਬਾਰੇ ਸਰਕਾਰ ਵੱਲੋਂ ਅਧਿਕਾਰਤ ਤੌਰ ‘ਤੇ ਕੁਝ ਨਹੀਂ ਦੱਸਿਆ ਗਿਆ ਹੈ, ਪਰ ਸਰਕਾਰੀ ਸੂਤਰਾਂ ਅਨੁਸਾਰ, ਕਈ ਵੱਡੇ ਐਲਾਨ ਕੀਤੇ ਜਾਣ ਦੀ ਸੰਭਾਵਨਾ ਹੈ।











