Homeਮਨੋਰੰਜਨਅਦਾਕਾਰਾ ਸ਼ਿਲਪਾ ਸ਼ੈੱਟੀ ਤੇ ਉਨ੍ਹਾਂ ਦੇ ਪਤੀ ਦੀਆਂ ਵਧੀਆਂ ਮੁਸ਼ਕਲਾਂ , ਜਾਣੋ...

ਅਦਾਕਾਰਾ ਸ਼ਿਲਪਾ ਸ਼ੈੱਟੀ ਤੇ ਉਨ੍ਹਾਂ ਦੇ ਪਤੀ ਦੀਆਂ ਵਧੀਆਂ ਮੁਸ਼ਕਲਾਂ , ਜਾਣੋ ਕੀ ਹੈ ਪੂਰਾ ਮਾਮਲਾ ?

ਮੁੰਬਈ : ਬਾਲੀਵੁੱਡ ਅਦਾਕਾਰਾ ਸ਼ਿਲਪਾ ਸ਼ੈੱਟੀ ਅਤੇ ਉਨ੍ਹਾਂ ਦੇ ਪਤੀ ਕਾਰੋਬਾਰੀ ਰਾਜ ਕੁੰਦਰਾ ਇੱਕ ਵਾਰ ਫਿਰ ਮੁਸੀਬਤ ਵਿੱਚ ਫਸ ਗਏ ਹਨ। ਮੁੰਬਈ ਦੇ ਇੱਕ ਕਾਰੋਬਾਰੀ ਨੇ ਦੋਵਾਂ ਵਿਰੁੱਧ 60 ਕਰੋੜ ਰੁਪਏ ਦੀ ਧੋਖਾਧੜੀ ਦਾ ਦੋਸ਼ ਲਗਾਉਂਦੇ ਹੋਏ ਕੇਸ ਦਰਜ ਕਰਵਾਇਆ ਹੈ।

ਕੀ ਹੈ ਪੂਰਾ ਮਾਮਲਾ ?
ਮੁੰਬਈ ਪੁਲਿਸ ਦੇ ਇੱਕ ਅਧਿਕਾਰੀ ਦੇ ਅਨੁਸਾਰ, ਜੁਹੂ ਨਿਵਾਸੀ ਕਾਰੋਬਾਰੀ ਦੀਪਕ ਕੋਠਾਰੀ ਨੇ ਸ਼ਿਲਪਾ ਅਤੇ ਰਾਜ ‘ਤੇ 60 ਕਰੋੜ ਤੋਂ ਵੱਧ ਦੀ ਧੋਖਾਧੜੀ ਦਾ ਦੋਸ਼ ਲਗਾਇਆ ਹੈ। ਕੋਠਾਰੀ, ਜੋ ਕਿ ਲੋਟਸ ਕੈਪੀਟਲ ਫਾਈਨੈਂਸ਼ੀਅਲ ਸਰਵਿਸਿਜ਼ ਦੇ ਡਾਇਰੈਕਟਰ ਹਨ, ਦਾ ਦਾਅਵਾ ਹੈ ਕਿ ਉਨ੍ਹਾਂ ਨੇ ਇਹ ਪੈਸਾ ਸ਼ਿਲਪਾ ਅਤੇ ਰਾਜ ਦੀ ਕੰਪਨੀ ‘ਬੈਸਟ ਡੀਲ ਟੀ.ਵੀ ਪ੍ਰਾਈਵੇਟ ਲਿਮਟਿਡ’ ਵਿੱਚ 2015 ਤੋਂ 2023 ਦੇ ਵਿਚਕਾਰ ਕਾਰੋਬਾਰ ਨੂੰ ਵਧਾਉਣ ਲਈ ਨਿਵੇਸ਼ ਕੀਤਾ ਸੀ। ਹਾਲਾਂਕਿ, ਉਨ੍ਹਾਂ ਦਾ ਦੋਸ਼ ਹੈ ਕਿ ਇਸ ਪੈਸੇ ਦੀ ਵਰਤੋਂ ਨਿੱਜੀ ਖਰਚਿਆਂ ਲਈ ਕੀਤੀ ਗਈ ਸੀ। ਇਸ ਮਾਮਲੇ ਦੀ ਜਾਂਚ ਹੁਣ ਆਰਥਿਕ ਅਪਰਾਧ ਸ਼ਾਖਾ ਨੂੰ ਸੌਂਪ ਦਿੱਤੀ ਗਈ ਹੈ।

ਪਹਿਲਾਂ ਵੀ ਰਹੇ ਹਨ ਕਾਨੂੰਨੀ ਮੁਸੀਬਤਾਂ ‘ਚ
ਇਹ ਪਹਿਲੀ ਵਾਰ ਨਹੀਂ ਹੈ ਜਦੋਂ ਸ਼ਿਲਪਾ ਅਤੇ ਰਾਜ ਕਾਨੂੰਨੀ ਮੁਸੀਬਤਾਂ ਦਾ ਸ਼ਿਕਾਰ ਹੋਏ ਹਨ। ਇਸ ਤੋਂ ਪਹਿਲਾਂ ਵੀ ਉਨ੍ਹਾਂ ‘ਤੇ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ) ਨੇ ਛਾਪੇਮਾਰੀ ਕੀਤੀ ਹੈ। ਇਸ ਦੇ ਨਾਲ ਹੀ ਰਾਜ ਕੁੰਦਰਾ ਨੂੰ ਅਸ਼ਲੀਲ ਫਿਲਮਾਂ ਦੇ ਮਾਮਲੇ ‘ਚ ਵੀ ਜੇਲ੍ਹ ਜਾਣਾ ਪਿਆ ਸੀ। ਇਸ ਨਵੇਂ ਮਾਮਲੇ ਦੇ ਸਾਹਮਣੇ ਆਉਣ ਤੋਂ ਬਾਅਦ, ਸ਼ਿਲਪਾ ਸ਼ੈੱਟੀ ਜਾਂ ਰਾਜ ਕੁੰਦਰਾ ਵੱਲੋਂ ਕੋਈ ਅਧਿਕਾਰਤ ਬਿਆਨ ਨਹੀਂ ਆਇਆ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments