ਕਿਸ਼ਤਵਾੜ: ਜੰਮੂ-ਕਸ਼ਮੀਰ ਦੇ ਕਿਸ਼ਤਵਾੜ ਜ਼ਿਲ੍ਹੇ ਦੇ ਪੱਡਰ ਸਬ-ਡਿਵੀਜ਼ਨ ਦੇ ਚਿਸ਼ੋਟੀ ਪਿੰਡ ਵਿੱਚ ਮਚੈਲ ਮਾਤਾ ਯਾਤਰਾ ਦੇ ਰਸਤੇ ‘ਤੇ ਅਚਾਨਕ ਬੱਦਲ ਫਟਣ ਦੀ ਘਟਨਾ ਵਾਪਰੀ ਹੈ। ਇਸ ਆਫ਼ਤ ਵਿੱਚ ਹੁਣ ਤੱਕ 10 ਲੋਕਾਂ ਦੀ ਮੌਤ ਦੀ ਖ਼ਬਰ ਹੈ, ਜਦੋਂ ਕਿ ਕਈ ਹੋਰਾਂ ਦੇ ਜ਼ਖਮੀ ਹੋਣ ਅਤੇ ਫਸੇ ਹੋਣ ਦਾ ਖਦਸ਼ਾ ਹੈ।
ਸਥਾਨਕ ਪ੍ਰਸ਼ਾਸਨ ਅਤੇ ਆਫ਼ਤ ਪ੍ਰਬੰਧਨ ਵਿਭਾਗ ਨੇ ਤੁਰੰਤ ਰਾਹਤ ਅਤੇ ਬਚਾਅ ਕਾਰਜ ਸ਼ੁਰੂ ਕਰ ਦਿੱਤੇ ਹਨ। ਬਚਾਅ ਟੀਮਾਂ ਮੌਕੇ ‘ਤੇ ਪਹੁੰਚ ਗਈਆਂ ਹਨ ਅਤੇ ਫਸੇ ਯਾਤਰੀਆਂ ਨੂੰ ਸੁਰੱਖਿਅਤ ਕੱਢਣ ਵਿੱਚ ਲੱਗੀਆਂ ਹੋਈਆਂ ਹਨ।











