Homeਕੈਨੇਡਾਕੈਨੇਡਾ ਸਰਕਾਰ ਨੇ ਅੱਜ ਇਕ ਵੱਡਾ ਬਿਆਨ ਕੀਤਾ ਜਾਰੀ , ਪੀ.ਐਮ...

ਕੈਨੇਡਾ ਸਰਕਾਰ ਨੇ ਅੱਜ ਇਕ ਵੱਡਾ ਬਿਆਨ ਕੀਤਾ ਜਾਰੀ , ਪੀ.ਐਮ ਮੋਦੀ, ਜੈਸ਼ੰਕਰ ਜਾਂ NSA ਡੋਵਾਲ ਦੇ ਅਪਰਾਧਿਕ ਗਤੀਵਿਧੀਆਂ ‘ਚ ਸ਼ਾਮਲ ਹੋਣ ਦਾ ਕੋਈ ਸਬੂਤ ਨਹੀਂ ਹੈ

ਕੈਨੇਡਾ : ਕੈਨੇਡਾ ਸਰਕਾਰ (The Canada Government) ਨੇ ਅੱਜ ਯਾਨੀ ਸ਼ੁੱਕਰਵਾਰ ਨੂੰ ਇਕ ਵੱਡਾ ਬਿਆਨ ਜਾਰੀ ਕੀਤਾ, ਜਿਸ ‘ਚ ਕਿਹਾ ਗਿਆ ਕਿ ਉਸ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ (Prime Minister Narendra Modi), ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਅਤੇ ਰਾਸ਼ਟਰੀ ਸੁਰੱਖਿਆ ਸਲਾਹਕਾਰ ਅਜੀਤ ਡੋਵਾਲ ਨੂੰ ਕੈਨੇਡਾ ਵਿੱਚ ਅਪਰਾਧਿਕ ਗਤੀਵਿਧੀਆਂ ਨਾਲ ਜੋੜਨ ਦਾ ਕੋਈ ਦਾਅਵਾ ਨਹੀਂ ਕੀਤਾ ਅਤੇ ਨਾ ਹੀ ਅਜਿਹਾ ਕੋਈ ਸਬੂਤ ਉਸਦੇ ਕੋਲ ਹੈ।

ਕੈਨੇਡਾ ਦੇ ਪ੍ਰਧਾਨ ਮੰਤਰੀ ਦੀ ਰਾਸ਼ਟਰੀ ਸੁਰੱਖਿਆ ਅਤੇ ਖੁਫੀਆ ਸਲਾਹਕਾਰ ਨਥਾਲੀ ਜੀ. ਡਰੋਇਨ ਦੇ ਬਿਆਨ ਵਿੱਚ ਕਿਹਾ ਗਿਆ ਹੈ, ‘ਕੈਨੇਡਾ ਸਰਕਾਰ ਨੇ ਕੋਈ ਦਾਅਵਾ ਨਹੀਂ ਕੀਤਾ ਹੈ ਅਤੇ ਨਾ ਹੀ ਇਸ ਕੋਲ ਕੋਈ ਸਬੂਤ ਹੈ, ਜੋ ਕਿ ਪ੍ਰਧਾਨ ਮੰਤਰੀ ਮੋਦੀ, ਮੰਤਰੀ ਜੈਸ਼ੰਕਰ ਜਾਂ ਐਨ.ਐਸ.ਏ. ਡੋਵਾਲ ਨੂੰ ਕੈਨੇਡਾ ਵਿੱਚ ਗੰਭੀਰ ਅਪਰਾਧਿਕ ਗਤੀਵਿਧੀਆਂ ਨਾਲ ਜੋੜਦਾ ਹੈ।’ ਉਨ੍ਹਾਂ ਕਿਹਾ ਕਿ ਅਜਿਹੇ ਕਿਸੇ ਵੀ ਦੋਸ਼ ਨੂੰ ‘ਅਟਕਲਾਂ ਅਤੇ ਝੂਠ’ ਵਜੋਂ ਦੇਖਿਆ ਜਾਣਾ ਚਾਹੀਦਾ ਹੈ।

ਕੈਨੇਡਾ ਦੇ ਗੰਭੀਰ ਦੋਸ਼
ਬਿਆਨ ਵਿੱਚ ਇਹ ਵੀ ਕਿਹਾ ਗਿਆ ਹੈ ਕਿ 14 ਅਕਤੂਬਰ ਨੂੰ, ‘ਜਨਤਕ ਸੁਰੱਖਿਆ ਲਈ ਮਹੱਤਵਪੂਰਨ ਅਤੇ ਚੱਲ ਰਹੇ ਖਤਰੇ’ ਦੇ ਕਾਰਨ, ਰਾਇਲ ਕੈਨੇਡੀਅਨ ਮਾਊਂਟਿਡ ਪੁਲਿਸ (RCMP) ਅਤੇ ਅਧਿਕਾਰੀਆਂ ਨੇ ਭਾਰਤ ਸਰਕਾਰ ਦੇ ਏਜੰਟਾਂ ਦੁਆਰਾ ਕੈਨੇਡਾ ਵਿੱਚ ਕਥਿਤ ਗੰਭੀਰ ਅਪਰਾਧਿਕ ਗਤੀਵਿਧੀਆਂ ਦੇ ਜਨਤਕ ਦੋਸ਼ ਦਾ ਅਸਾਧਾਰਨ ਕਦਮ ਚੁੱਕਿਆ।

ਇਹ ਬਿਆਨ ਭਾਰਤ ਵੱਲੋਂ 20 ਨਵੰਬਰ ਨੂੰ ਉਸ ਰਿਪੋਰਟ ਨੂੰ ਸਖ਼ਤੀ ਨਾਲ ਰੱਦ ਕਰਨ ਤੋਂ ਬਾਅਦ ਆਇਆ ਹੈ, ਜਿਸ ਵਿੱਚ ਕੈਨੇਡਾ ਸਥਿਤ ਗਲੋਬ ਐਂਡ ਮੇਲ ਨੇ ਐਨ.ਆਈ.ਏ. ਵੱਲੋਂ ਅੱਤਵਾਦੀ ਐਲਾਨੇ ਗਏ ਹਰਦੀਪ ਨਿੱਝਰ ਦੀ ਮੌਤ ਨੂੰ ਪ੍ਰਧਾਨ ਮੰਤਰੀ ਮੋਦੀ, ਐੱਸ. ਜੈਸ਼ੰਕਰ ਅਤੇ ਅਜੀਤ ਡੋਭਾਲ ਨੂੰ ਜੋੜਨ ਦੀ ਕੋਸ਼ਿਸ਼ ਕੀਤੀ।

ਭਾਰਤ ਦਾ ਸਖ਼ਤ ਜਵਾਬ
ਭਾਰਤ ਦੇ ਵਿਦੇਸ਼ ਮੰਤਰਾਲੇ (MEA) ਨੇ ਇਨ੍ਹਾਂ ਦੋਸ਼ਾਂ ਨੂੰ ‘ਨਿਰਾਦਰਯੋਗ ਅਤੇ ਬੇਬੁਨਿਆਦ’ ਕਰਾਰ ਦਿੱਤਾ ਅਤੇ ਕਿਹਾ ਕਿ ਇਹ ਸਾਡੇ ਪਹਿਲਾਂ ਤੋਂ ਤਣਾਅਪੂਰਨ ਸਬੰਧਾਂ ਨੂੰ ਵਿਗਾੜਨ ਦਾ ਕੰਮ ਕਰਦੇ ਹਨ। MEA ਦੇ ਬੁਲਾਰੇ ਰਣਧੀਰ ਜੈਵਾਲ ਨੇ ਕਿਹਾ, ‘ਅਸੀਂ ਆਮ ਤੌਰ ‘ਤੇ ਮੀਡੀਆ ਰਿਪੋਰਟਾਂ ‘ਤੇ ਟਿੱਪਣੀ ਨਹੀਂ ਕਰਦੇ। ਪਰ ਕੈਨੇਡੀਅਨ ਸਰਕਾਰ ਦੇ ਇੱਕ ਸੂਤਰ ਵੱਲੋਂ ਦਿੱਤੇ ਅਜਿਹੇ ਹਾਸੋਹੀਣੇ ਬਿਆਨ ਨੂੰ ਨਫ਼ਰਤ ਨਾਲ ਰੱਦ ਕੀਤਾ ਜਾਣਾ ਚਾਹੀਦਾ ਹੈ। ਅਜਿਹਾ ਪ੍ਰਚਾਰ ਸਾਡੇ ਪਹਿਲਾਂ ਤੋਂ ਹੀ ਖਰਾਬ ਰਿਸ਼ਤਿਆਂ ਨੂੰ ਹੋਰ ਵਿਗਾੜਦਾ ਹੈ।

ਭਾਰਤ-ਕੈਨੇਡਾ ਸਬੰਧਾਂ ‘ਤੇ ਪ੍ਰਭਾਵ
ਵਰਨਣਯੋਗ ਹੈ ਕਿ ਹਾਲੀਆ ਘਟਨਾਵਾਂ ਨੇ ਭਾਰਤ ਅਤੇ ਕੈਨੇਡਾ ਦਰਮਿਆਨ ਪਹਿਲਾਂ ਤੋਂ ਹੀ ਤਣਾਅਪੂਰਨ ਸਬੰਧਾਂ ਨੂੰ ਹੋਰ ਵੀ ਪੇਚੀਦਾ ਕਰ ਦਿੱਤਾ ਹੈ। ਭਾਰਤੀ ਅਧਿਕਾਰੀਆਂ ਨੇ ਇਸ ਨੂੰ ‘ਭੈੜਾ ਪ੍ਰਚਾਰ’ ਦੱਸਿਆ ਹੈ, ਜਿਸ ਦਾ ਉਦੇਸ਼ ਸਿਰਫ਼ ਦੋਵਾਂ ਦੇਸ਼ਾਂ ਦੇ ਸਬੰਧਾਂ ਨੂੰ ਵਿਗੜਨਾ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -

Most Popular

Recent Comments