Homeਪੰਜਾਬਵਿਜੀਲੈਂਸ ਨੇ ਰਿਸ਼ਵਤ ਮੰਗਣ ਤੇ ਲੈਣ ਦੇ ਦੋਸ਼ 'ਚ ਪੰਜਾਬ ਪੁਲਿਸ ਦੇ...

ਵਿਜੀਲੈਂਸ ਨੇ ਰਿਸ਼ਵਤ ਮੰਗਣ ਤੇ ਲੈਣ ਦੇ ਦੋਸ਼ ‘ਚ ਪੰਜਾਬ ਪੁਲਿਸ ਦੇ ASI ਨੂੰ ਕੀਤਾ ਗ੍ਰਿਫ਼ਤਾਰ

ਮੋਹਾਲੀ : ਪੰਜਾਬ ਪੁਲਿਸ ਦੇ ਏ.ਐਸ.ਆਈ. ਦੀ ਗ੍ਰਿਫ਼ਤਾਰੀ ਦਾ ਮਾਮਲਾ ਸਾਹਮਣੇ ਆਇਆ ਹੈ। ਵਿਜੀਲੈਂਸ ਵੱਲੋਂ ਪੰਜਾਬ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਦੌਰਾਨ, ਸ਼ਹਿਰੀ ਜ਼ਿਲ੍ਹਾ ਮੋਹਾਲੀ ਦੇ ਸੋਹਾਣਾ ਪੁਲਿਸ ਸਟੇਸ਼ਨ (ਹੁਣ ਖਰੜ ਪੁਲਿਸ ਸਟੇਸ਼ਨ) ਵਿੱਚ ਤਾਇਨਾਤ ਸਹਾਇਕ ਸਬ-ਇੰਸਪੈਕਟਰ (ਏ.ਐਸ.ਆਈ.) ਓਮ ਪ੍ਰਕਾਸ਼ ਨੂੰ 1.55 ਲੱਖ ਰੁਪਏ ਦੀ ਰਿਸ਼ਵਤ ਮੰਗਣ ਅਤੇ ਲੈਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਹੈ।

ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਮੁੱਖ ਮੰਤਰੀ ਦੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ‘ਤੇ ਮੋਹਾਲੀ ਨਿਵਾਸੀ ਵੱਲੋਂ ਦਰਜ ਕਰਵਾਈ ਗਈ ਇੱਕ ਔਨਲਾਈਨ ਸ਼ਿਕਾਇਤ ਦੀ ਜਾਂਚ ਤੋਂ ਬਾਅਦ ਉਕਤ ਪੁਲਿਸ ਕਰਮਚਾਰੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਸ਼ਿਕਾਇਤ ਅਨੁਸਾਰ ਗੁਰਜੀਤ ਸਿੰਘ ਅਤੇ ਉਨ੍ਹਾਂ ਦੀ ਪਤਨੀ ਖ਼ਿਲਾਫ਼ ਸੋਹਾਣਾ ਪੁਲਿਸ ਸਟੇਸ਼ਨ ਵਿਖੇ ਕੇਸ ਦਰਜ ਕੀਤਾ ਗਿਆ ਸੀ।

ਉਕਤ ਮਾਮਲੇ ਦੇ ਜਾਂਚ ਅਧਿਕਾਰੀ ਸਹਾਇਕ ਸਬ-ਇੰਸਪੈਕਟਰ ਓਮ ਪ੍ਰਕਾਸ਼ ਨੇ ਉਕਤ ਕੇਸ ਨੂੰ ਖਾਰਜ ਕਰਨ ਦੇ ਬਦਲੇ 2.50 ਲੱਖ ਰੁਪਏ ਦੀ ਰਿਸ਼ਵਤ ਮੰਗੀ ਸੀ। ਇਸ ਤੋਂ ਬਾਅਦ ਉਕਤ ਪੁਲਿਸ ਅਧਿਕਾਰੀ ਨੇ ਕੇਸ ਖਾਰਜ ਕਰਨ ਦੇ ਬਦਲੇ ਸ਼ਿਕਾਇਤਕਰਤਾ ਤੋਂ 1.55 ਲੱਖ ਰੁਪਏ ਦੀ ਰਿਸ਼ਵਤ ਲਈ ਸੀ।

ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਪੂਰੀ ਜਾਂਚ ਤੋਂ ਬਾਅਦ, ਸ਼ਿਕਾਇਤ ਵਿੱਚ ਲਗਾਏ ਗਏ ਦੋਸ਼ ਸੱਚ ਪਾਏ ਗਏ। ਇਸ ਤੋਂ ਬਾਅਦ, ਵਿਜੀਲੈਂਸ ਬਿਊਰੋ ਨੇ ਦੋਸ਼ੀ ਸਹਾਇਕ ਸਬ-ਇੰਸਪੈਕਟਰ ਓਮ ਪ੍ਰਕਾਸ਼ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਊਰੋ ਦੇ ਪੁਲਿਸ ਸਟੇਸ਼ਨ, ਮੋਹਾਲੀ ਵਿਖੇ ਮਾਮਲਾ ਦਰਜ ਕੀਤਾ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments