Homeਪੰਜਾਬਪੰਜਾਬ 'ਚ ਅਗਲੇ 3 ਦਿਨਾਂ ਲਈ ਭਾਰੀ ਮੀਂਹ ਦੀ ਚੇਤਾਵਨੀ ਜਾਰੀ

ਪੰਜਾਬ ‘ਚ ਅਗਲੇ 3 ਦਿਨਾਂ ਲਈ ਭਾਰੀ ਮੀਂਹ ਦੀ ਚੇਤਾਵਨੀ ਜਾਰੀ

ਪੰਜਾਬ: ਪੰਜਾਬ ਦੇ ਮੌਸਮ ਬਾਰੇ ਨਵੀਂ ਜਾਣਕਾਰੀ ਸਾਹਮਣੇ ਆ ਰਹੀ ਹੈ। ਮੌਸਮ ਵਿਭਾਗ ਨੇ ਅਗਲੇ 3 ਦਿਨਾਂ ਲਈ ਭਾਰੀ ਮੀਂਹ ਦੀ ਚੇਤਾਵਨੀ ਜਾਰੀ ਕੀਤੀ ਹੈ। ਵਿਭਾਗ ਅਨੁਸਾਰ 23 ਅਗਸਤ ਤੋਂ 25 ਅਗਸਤ ਤੱਕ ਭਾਰੀ ਮੀਂਹ ਲੋਕਾਂ ਦੀਆਂ ਮੁਸ਼ਕਲਾਂ ਵਧਾ ਸਕਦਾ ਹੈ।

ਮੌਸਮ ਵਿਭਾਗ ਅਨੁਸਾਰ ਭਲਕੇ ਸੂਬੇ ਵਿੱਚ ਇੱਕ ਔਰੇਂਜ ਅਲਰਟ ਜਾਰੀ ਕੀਤਾ ਗਿਆ ਹੈ ਅਤੇ 13 ਜ਼ਿਲ੍ਹਿਆਂ ਵਿੱਚ ਆਮ ਤੋਂ ਵੱਧ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਦਿਨ ਅੰਮ੍ਰਿਤਸਰ, ਗੁਰਦਾਸਪੁਰ, ਪਠਾਨਕੋਟ, ਹੁਸ਼ਿਆਰਪੁਰ, ਜਲੰਧਰ, ਨਵਾਂਸ਼ਹਿਰ, ਮੋਹਾਲੀ, ਰੂਪਨਗਰ, ਲੁਧਿਆਣਾ, ਫਤਿਹਗੜ੍ਹ ਸਾਹਿਬ, ਸੰਗਰੂਰ, ਮਾਨਸਾ ਅਤੇ ਬਰਨਾਲਾ ਵਿੱਚ ਲੋਕਾਂ ਨੂੰ ਸੁਚੇਤ ਰਹਿਣ ਦੀ ਸਲਾਹ ਦਿੱਤੀ ਗਈ ਹੈ।

24 ਅਗਸਤ ਨੂੰ ਅੰਮ੍ਰਿਤਸਰ, ਗੁਰਦਾਸਪੁਰ, ਪਠਾਨਕੋਟ, ਹੁਸ਼ਿਆਰਪੁਰ, ਜਲੰਧਰ, ਨਵਾਂਸ਼ਹਿਰ ਅਤੇ ਮੋਹਾਲੀ ਸਮੇਤ ਕੁਝ ਇਲਾਕਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। 25 ਅਗਸਤ ਨੂੰ ਗੁਰਦਾਸਪੁਰ, ਪਠਾਨਕੋਟ, ਹੁਸ਼ਿਆਰਪੁਰ ਅਤੇ ਨਵਾਂਸ਼ਹਿਰ ਵਿੱਚ ਭਾਰੀ ਮੀਂਹ ਦੀ ਚੇਤਾਵਨੀ ਜਾਰੀ ਕੀਤੀ ਗਈ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments