ਚੰਡੀਗੜ੍ਹ: ਸੈਕਟਰ-26 ਪੁਲਿਸ ਥਾਣੇ ਅਤੇ ਆਪਰੇਸ਼ਨ ਸੈੱਲ (Sector-26 Police Station and Operation Cell) ਦੇ ਨੇੜੇ 2 ਕਲੱਬਾਂ ਦੇ ਬਾਹਰ ਦੇਰ ਰਾਤ ਕਰੀਬ ਸਾਢੇ 3 ਵਜੇ ਧਮਾਕਿਆਂ ਕਾਰਨ ਹਫੜਾ-ਦਫੜੀ ਮੱਚ ਗਈ। ਇਨ੍ਹਾਂ ਧਮਾਕਿਆਂ ਕਾਰਨ ਕਲੱਬਾਂ ਦੇ ਦਰਵਾਜ਼ੇ ਅਤੇ ਖਿੜਕੀਆਂ ਦੇ ਸ਼ੀਸੇ ਟੁੱਟ ਗਏ। ਸੂਚਨਾ ਮਿਲਦੇ ਹੀ ਪੁਲਿਸ ਮੌਕੇ ‘ਤੇ ਪਹੁੰਚੀ ਅਤੇ ਇਲਾਕੇ ਨੂੰ ਘੇਰ ਲਿਆ। ਪੁਲਿਸ ਨੇ ਤੁਰੰਤ ਫਾਰੈਂਸਿਕ ਟੀਮ ਨੂੰ ਬੁਲਾ ਕੇ ਘਟਨਾ ਵਾਲੇ ਸਥਾਨ ਦਾ ਮੁਆਇਆ ਕਰਵਾਇਆ।
ਸ਼ੁਰੂਆਤੀ ਜਾਂਚ ‘ਚ ਇਹ ਮਾਮਲਾ ਫ਼ਿਰੌਤੀ ਨਾਲ ਜੁੜਿਆ ਦੱਸਿਆ ਜਾ ਰਿਹਾ ਹੈ। ਜਿਨ੍ਹਾਂ ਕਲੱਬਾਂ ਦੇ ਬਾਹਰ ਧਮਾਕੇ ਹੋਏ ਹਨ, ਉਨ੍ਹਾਂ ‘ਚੋਂ ਇਕ ਕਲੱਬ ਮਸ਼ਹੂਰ ਸਿੰਗਰ ਅਤੇ ਰੈਪਰ ਦਾ ਦੱਸਿਆ ਜਾ ਰਿਹਾ ਹੈ। ਪੁਲਿਸ ਅਧਿਕਾਰੀਆਂ ਦੇ ਮੁਤਾਬਕ ਘਟਨਾ ਵਾਲੀ ਥਾਂ ‘ਤੇ ਕਈ ਸੁਰਾਗ ਮਿਲੇ ਹਨ ਅਤੇ ਜਾਂਚ ਜਾਰੀ ਹੈ।
ਆਸ-ਪਾਸ ਦੇ ਸੀ. ਸੀ. ਟੀ. ਵੀ. ਫੁਟੇਜ ਖੰਗਾਲੀ ਜਾ ਰਹੀ ਹੈ ਤਾਂ ਜੋ ਦੋਸ਼ੀਆਂ ਦਾ ਪਤਾ ਲਾਇਆ ਜਾ ਸਕੇ। ਪੁਲਿਸ ਨੇ ਦੱਸਿਆ ਕਿ ਇਹ ਹਮਲਾ ਕਿਸੇ ਵੱਡੀ ਸਾਜ਼ਿਸ਼ ਦਾ ਹਿੱਸਾ ਹੋ ਸਕਦਾ ਹੈ। ਸਥਾਨਕ ਲੋਕਾਂ ‘ਚ ਇਸ ਘਟਨਾ ਤੋਂ ਬਾਅਦ ਡਰ ਦਾ ਮਾਹੌਲ ਹੈ। ਪ੍ਰਸ਼ਾਸਨ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਸ਼ਾਂਤ ਰਹਿਣ ਅਤੇ ਜਾਂਚ ‘ਚ ਸਹਿਯੋਗ ਕਰਨ।