ਚੰਡੀਗੜ੍ਹ : ਹਰਿਆਣਾ ਵਿਧਾਨ ਸਭਾ ਸਕੱਤਰੇਤ, ਚੰਡੀਗੜ੍ਹ ਵਿਖੇ 28 ਅਗਸਤ 2025 ਨੂੰ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੀ ਪ੍ਰਧਾਨਗੀ ਹੇਠ ਇੱਕ ਮਹੱਤਵਪੂਰਨ ਕੈਬਨਿਟ ਬੈਠਕ ਹੋਵੇਗੀ। ਇਹ ਮੀਟਿੰਗ ਸਵੇਰੇ 11 ਵਜੇ ਮੁੱਖ ਕਮੇਟੀ ਰੂਮ, ਚੌਥੀ ਮੰਜ਼ਿਲ ਵਿੱਚ ਹੋਵੇਗੀ।
ਬੈਠਕ ਵਿੱਚ ਅਨੁਮਾਨਿਤ ਏਜੰਡਾ
ਇਸ ਮੀਟਿੰਗ ਵਿੱਚ ਕਈ ਮਹੱਤਵਪੂਰਨ ਫ਼ੈਸਲੇ ਲਏ ਜਾਣ ਦੀ ਸੰਭਾਵਨਾ ਹੈ, ਜਿਸ ਵਿੱਚ ਸਿੱਖਿਆ, ਵਿਕਾਸ ਅਤੇ ਸਮਾਜਿਕ ਲਾਭਾਂ ਨਾਲ ਸਬੰਧਤ ਨੀਤੀਆਂ ਸ਼ਾਮਲ ਹੋ ਸਕਦੀਆਂ ਹਨ। ਖ਼ਾਸ ਕਰਕੇ ਕਾਮਨ ਐਲੀਜਿਬਿਲੀਟੀ ਟੈਸਟ (CET) ਸੰਬੰਧੀ ਵੱਡੇ ਫ਼ੈਸਲੇ ਲਏ ਜਾਣ ਦੀ ਉਮੀਦ ਹੈ।











