Homeਪੰਜਾਬਮੁੱਖ ਮੰਤਰੀ ਭਗਵੰਤ ਮਾਨ ਅੱਜ ਗੁਰਦਾਸਪੁਰ ਤੇ ਪਠਾਨਕੋਟ ਦੇ ਸਭ ਤੋਂ ਵੱਧ...

ਮੁੱਖ ਮੰਤਰੀ ਭਗਵੰਤ ਮਾਨ ਅੱਜ ਗੁਰਦਾਸਪੁਰ ਤੇ ਪਠਾਨਕੋਟ ਦੇ ਸਭ ਤੋਂ ਵੱਧ ਪ੍ਰਭਾਵਿਤ ਇਲਾਕਿਆਂ ਦਾ ਕਰਨਗੇ ਦੌਰਾ

ਚੰਡੀਗੜ੍ਹ: ਵਿਨਾਸ਼ਕਾਰੀ ਹੜ੍ਹ ਸਥਿਤੀ ਦਾ ਜਾਇਜ਼ਾ ਲੈਣ ਅਤੇ ਰਾਹਤ ਕਾਰਜਾਂ ਦਾ ਜਾਇਜ਼ਾ ਲੈਣ ਲਈ ਮੁੱਖ ਮੰਤਰੀ ਭਗਵੰਤ ਮਾਨ ਅੱਜ ਗੁਰਦਾਸਪੁਰ ਅਤੇ ਪਠਾਨਕੋਟ ਦੇ ਸਭ ਤੋਂ ਵੱਧ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਨਗੇ।

ਮੁੱਖ ਮੰਤਰੀ ਭਗਵੰਤ ਮਾਨ ਦਾ ਇਹ ਦੌਰਾ ਇਸ ਲਈ ਵੀ ਮਹੱਤਵਪੂਰਨ ਹੈ ਕਿਉਂਕਿ ਉਹ ਜ਼ਮੀਨੀ ਪੱਧਰ ‘ਤੇ ਚੱਲ ਰਹੇ ਰਾਹਤ ਅਤੇ ਬਚਾਅ ਕਾਰਜਾਂ ਦੀ ਪ੍ਰਗਤੀ ਦਾ ਸਿੱਧਾ ਨਿਰੀਖਣ ਕਰਨਗੇ। ਇਸ ਦੌਰਾਨ, ਉਹ ਹੜ੍ਹ ਪ੍ਰਭਾਵਿਤ ਲੋਕਾਂ ਨਾਲ ਮੁਲਾਕਾਤ ਕਰਨਗੇ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣਨਗੇ ਅਤੇ ਉਨ੍ਹਾਂ ਨੂੰ ਹਰ ਸੰਭਵ ਮਦਦ ਦਾ ਭਰੋਸਾ ਦੇਣਗੇ। ਇਸ ਸਮੇਂ ਸਰਕਾਰ ਦਾ ਮੁੱਖ ਧਿਆਨ ਲੋਕਾਂ ਦੀ ਜਾਨ-ਮਾਲ ਦੀ ਸੁਰੱਖਿਆ ਅਤੇ ਉਨ੍ਹਾਂ ਨੂੰ ਤੁਰੰਤ ਰਾਹਤ ਸਮੱਗਰੀ ਪ੍ਰਦਾਨ ਕਰਨ ‘ਤੇ ਹੈ।

ਇਹ ਦੌਰਾ ਮੁੱਖ ਮੰਤਰੀ ਦੀ ਵਚਨਬੱਧਤਾ ਦਾ ਹਿੱਸਾ ਹੈ, ਜਿਸ ਤਹਿਤ ਉਨ੍ਹਾਂ ਨੇ ਪਹਿਲਾਂ ਹੀ ਆਪਣੇ ਅੱਠ ਕੈਬਨਿਟ ਮੰਤਰੀਆਂ ਨੂੰ ਵੱਖ-ਵੱਖ ਹੜ੍ਹ ਪ੍ਰਭਾਵਿਤ ਜ਼ਿਲ੍ਹਿਆਂ ਵਿੱਚ ਤਾਇਨਾਤ ਕਰ ਦਿੱਤਾ ਹੈ। ਇਹ ਮੰਤਰੀ ਆਪਣੇ-ਆਪਣੇ ਖੇਤਰਾਂ ਵਿੱਚ ਰਾਹਤ ਕਾਰਜਾਂ ਦੀ ਨਿਗਰਾਨੀ ਕਰ ਰਹੇ ਹਨ ਅਤੇ ਇਹ ਯਕੀਨੀ ਬਣਾ ਰਹੇ ਹਨ ਕਿ ਸਰਕਾਰੀ ਮਦਦ ਬਿਨਾਂ ਕਿਸੇ ਦੇਰੀ ਦੇ ਹਰੇਕ ਲੋੜਵੰਦ ਵਿਅਕਤੀ ਤੱਕ ਪਹੁੰਚੇ।

ਸਰਕਾਰ ਨੇ ਹੜ੍ਹ ਰਾਹਤ ਲਈ ਪਹਿਲਾਂ ਹੀ 2 ਕਰੋੜ ਰੁਪਏ ਦੀ ਰਾਸ਼ੀ ਜਾਰੀ ਕਰ ਦਿੱਤੀ ਹੈ ਅਤੇ ਨੁਕਸਾਨ ਦਾ ਮੁਲਾਂਕਣ ਕਰਨ ਲਈ ਇੱਕ ਵਿਸ਼ੇਸ਼ ਗਿਰਦਾਵਰੀ (ਸਰਵੇਖਣ) ਦੇ ਆਦੇਸ਼ ਵੀ ਦਿੱਤੇ ਹਨ। ਮੁੱਖ ਮੰਤਰੀ ਭਗਵੰਤ ਮਾਨ ਦੇ ਇਸ ਦੌਰੇ ਨਾਲ ਰਾਹਤ ਕਾਰਜਾਂ ਵਿੱਚ ਹੋਰ ਤੇਜ਼ੀ ਆਉਣ ਦੀ ਉਮੀਦ ਹੈ ਅਤੇ ਪ੍ਰਭਾਵਿਤ ਲੋਕਾਂ ਨੂੰ ਭਰੋਸਾ ਦਿੱਤਾ ਜਾਵੇਗਾ ਕਿ ਸਰਕਾਰ ਇਸ ਸੰਕਟ ਦੀ ਘੜੀ ਵਿੱਚ ਉਨ੍ਹਾਂ ਦੇ ਨਾਲ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments