ਮੋਗਾ : ਮੋਗਾ ਜ਼ਿਲ੍ਹੇ ਦੇ ਕਸਬਾ ਕੋਟ ਈਸੇ ਖਾਂ ਦੇ ਨਜ਼ਦੀਕ ਪੈਂਦੇ ਪਿੰਡ ਗਾਲ ਗਗੜੇ ਤੋਂ ਚੀਮਾ ਰੋਡ ‘ਤੇ ਸਥਿਤ ਨਸ਼ਾ ਛੁਡਾਊ ਕੇਂਦਰ ‘ਚ ਇਕ ਨੌਜ਼ਵਾਨ ਦੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਜਗਰਾਉਂ ਦਾ ਰਹਿਣ ਵਾਲਾ 27 ਸਾਲਾ ਧਰਮਜੀਤ ਸਿੰਘ ਇੱਕ ਮਹੀਨੇ ਤੋਂ ਇੱਥੇ ਸੈਂਟਰ ਵਿੱਚ ਸੀ। ਦੋਸ਼ ਹੈ ਕਿ ਨਸ਼ਾ ਛੁਡਾਊ ਕੇਂਦਰ ਚਲਾ ਰਹੇ ਲੋਕਾਂ ਦੀ ਕੁੱਟਮਾਰ ਤੋਂ ਬਾਅਦ ਉਸ ਦੀ ਮੌਤ ਹੋ ਗਈ। ਪਰਿਵਾਰ ਵਾਲਿਆਂ ਅਨੁਸਾਰ ਜਦੋਂ ਉਨ੍ਹਾਂ ਨੇ ਨੌਜ਼ਵਾਨ ਦੀ ਲਾਸ਼ ਲੱਭੀ ਤਾਂ ਲਾਸ਼ ‘ਤੇ ਗੰਭੀਰ ਸੱਟਾਂ ਦੇ ਨਿਸ਼ਾਨ ਸਨ। ਹਮਲੇ ਦੇ ਨਿਸ਼ਾਨਾਂ ਕਾਰਨ ਉਸ ਦੇ ਸਰੀਰ ਦਾ ਪਿਛਲਾ ਹਿੱਸਾ ਨੀਲਾ ਹੋ ਗਿਆ ਸੀ।
ਦੂਜੇ ਪਾਸੇ ਪੁਲਿਸ ਵੱਲੋਂ ਪੂਰੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਦੱਸੀ ਜਾ ਰਹੀ ਹੈ। ਪੁਲਿਸ ਦਾ ਕਹਿਣਾ ਹੈ ਕਿ ਜਾਂਚ ਤੋਂ ਬਾਅਦ ਹੀ ਪਤਾ ਲੱਗੇਗਾ ਕਿ ਮੌਤ ਕਿਸ ਹਾਲਾਤਾਂ ‘ਚ ਹੋਈ ਹੈ। ਮ੍ਰਿਤਕ ਦੇ ਪਰਿਵਾਰ ਦਾ ਦੋਸ਼ ਹੈ ਕਿ ਲੜਕੇ ਨੂੰ ਬੇਰਹਿਮੀ ਨਾਲ ਕੁੱਟਿਆ ਗਿਆ ਅਤੇ ਉਸ ਦੀ ਮੌਤ ਹੋ ਗਈ। ਮ੍ਰਿਤਕ ਦੇ ਸਰੀਰ ‘ਤੇ ਹਮਲੇ ਦੇ ਨਿਸ਼ਾਨ ਵੀ ਹਨ। ਪਰਿਵਾਰ ਵੱਲੋਂ ਇਸ ਦੀ ਵੀਡੀਓ ਜਨਤਕ ਕੀਤੀ ਗਈ ਹੈ।