ਹਰਿਆਣਾ : ਭਾਰਤ ਅਤੇ ਪਾਕਿਸਤਾਨ ਵਿਚਕਾਰ ਤਣਾਅ ਵਧਦਾ ਜਾ ਰਿਹਾ ਹੈ। ਸੁਰੱਖਿਆ ਨੂੰ ਲੈ ਕੇ ਰੇਲਵੇ ਨੇ ਵੱਡਾ ਫ਼ੈੈਸਲਾ ਲਿਆ ਹੈ। ਰੇਲਵੇ ਨੇ ਅੰਬਾਲਾ ਤੋਂ ਅੰਮ੍ਰਿਤਸਰ, ਜੰਮੂ ਅਤੇ ਸ਼੍ਰੀ ਵੈਸ਼ਨੋ ਦੇਵੀ ਕਟੜਾ ਜਾਣ ਵਾਲੀਆਂ 20 ਟ੍ਰੇਨਾਂ ਦਾ ਸੰਚਾਲਨ ਬੰਦ ਕਰ ਦਿੱਤਾ ਹੈ।
ਰੇਲਵੇ ਨੇ ਸੂਚੀ ਜਾਰੀ ਕਰਦਿਆਂ ਕਿਹਾ ਕਿ ਬਹੁਤ ਸਾਰੀਆਂ ਟ੍ਰੇਨਾਂ ਨੂੰ ਪੂਰੀ ਤਰ੍ਹਾਂ ਰੱਦ ਕਰ ਦਿੱਤਾ ਗਿਆ ਹੈ, ਜਦੋਂ ਕਿ ਕੁਝ ਨੂੰ ਵਿਚਕਾਰੋਂ ਰੋਕਣ ਦਾ ਫ਼ੈਸਲਾ ਕੀਤਾ ਗਿਆ ਹੈ। ਪਾਕਿਸਤਾਨ ਤੋਂ ਸਰਹੱਦੀ ਖੇਤਰਾਂ ਵਿੱਚ ਡਰੋਨ ਅਤੇ ਮਿਜ਼ਾਈਲ ਹਮਲਿਆਂ ਦੀਆਂ ਕੋਸ਼ਿਸ਼ਾਂ ਤੋਂ ਬਾਅਦ, ਭਾਰਤ ਨੇ ਰਾਜਸਥਾਨ, ਪੰਜਾਬ, ਜੰਮੂ ਅਤੇ ਗੁਜਰਾਤ ਵਰਗੇ ਸਰਹੱਦੀ ਰਾਜਾਂ ਵਿੱਚ ‘ਹਾਈ ਅਲਰਟ’ ਜਾਰੀ ਕੀਤਾ ਹੈ।
ਅੰਬਾਲਾ ਡਿਵੀਜ਼ਨ ਨੇ ਜੰਮੂ, ਅੰਮ੍ਰਿਤਸਰ ਅਤੇ ਚੰਡੀਗੜ੍ਹ ਜਾਣ ਵਾਲੀਆਂ ਸਾਰੀਆਂ ਕੋਚਿੰਗ ਟ੍ਰੇਨਾਂ ਨੂੰ ਅਗਲੇ ਨੋਟਿਸ ਤੱਕ ਕੁਰੂਕਸ਼ੇਤਰ ਸਟੇਸ਼ਨ ‘ਤੇ ਹੀ ਰੋਕਣ ਦਾ ਆਦੇਸ਼ ਦਿੱਤਾ ਹੈ। ਇਸ ਦੇ ਨਾਲ ਹੀ ਜ਼ਿਲ੍ਹਾ ਪ੍ਰਸ਼ਾਸਨ ਨੇ ਲੋਕਾਂ ਨੂੰ ਅਫਵਾਹਾਂ ਤੋਂ ਬਚਣ ਦੀ ਅਪੀਲ ਕੀਤੀ ਹੈ।