Homeਦੇਸ਼ਮਹਾਰਾਸ਼ਟਰ ਦੇ ਗੋਂਡੀਆ 'ਚ ਇਕ ਵੱਡੇ ਬੱਸ ਹਾਦਸੇ 'ਚ 9 ਯਾਤਰੀਆਂ ਦੀ...

ਮਹਾਰਾਸ਼ਟਰ ਦੇ ਗੋਂਡੀਆ ‘ਚ ਇਕ ਵੱਡੇ ਬੱਸ ਹਾਦਸੇ ‘ਚ 9 ਯਾਤਰੀਆਂ ਦੀ ਹੋਈ ਮੌਤ ਤੇ ਕਈ ਜ਼ਖਮੀ

ਮਹਾਰਾਸ਼ਟਰ : ਮਹਾਰਾਸ਼ਟਰ ਦੇ ਗੋਂਡੀਆ ‘ਚ ਇਕ ਵੱਡੇ ਬੱਸ ਹਾਦਸੇ ‘ਚ 9 ਯਾਤਰੀਆਂ ਦੀ ਮੌਤ ਹੋ ਗਈ ਅਤੇ ਕਈ ਜ਼ਖਮੀ ਹੋ ਗਏ। ਇਹ ਹਾਦਸਾ ਗੋਂਡੀਆ-ਕੋਹਮਾਰਾ ਰਾਜ ਮਾਰਗ (The Gondia-Kohmara Highway) ‘ਤੇ ਵਾਪਰਿਆ। ਰਾਹਤ ਅਤੇ ਬਚਾਅ ਕਾਰਜ ਜਾਰੀ ਹਨ ਅਤੇ ਮਰਨ ਵਾਲਿਆਂ ਦੀ ਗਿਣਤੀ ਵਧਣ ਦਾ ਖਦਸ਼ਾ ਹੈ। ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਮਹਾਰਾਸ਼ਟਰ ਰਾਜ ਸੜਕ ਆਵਾਜਾਈ ਨਿਗਮ (ਐੱਮ.ਐੱਸ.ਆਰ.ਟੀ.ਸੀ.) ਦੀ ਸ਼ਿਵਸ਼ਾਹੀ ਬੱਸ ਨੇ ਬਾਈਕ ਤੋਂ ਬਚਣ ਦੀ ਕੋਸ਼ਿਸ਼ ਕੀਤੀ। ਬੱਸ ਬੇਕਾਬੂ ਹੋਣ ਕਾਰਨ ਪਲਟ ਗਈ, ਜਿਸ ਕਾਰਨ 9 ਯਾਤਰੀਆਂ ਦੀ ਮੌਤ ਹੋ ਗਈ। ਹਾਦਸੇ ਦੇ ਸਮੇਂ ਬੱਸ ਵਿੱਚ 35 ਤੋਂ ਵੱਧ ਲੋਕ ਸਵਾਰ ਸਨ।

ਚਸ਼ਮਦੀਦਾਂ ਦੇ ਬਿਆਨ ਅਤੇ ਪੁਲਿਸ ਕਾਰਵਾਈ
ਚਸ਼ਮਦੀਦਾਂ ਮੁਤਾਬਕ ਬੱਸ ਦਾ ਡਰਾਈਵਰ ਹਾਦਸੇ ਤੋਂ ਤੁਰੰਤ ਬਾਅਦ ਮੌਕੇ ਤੋਂ ਫਰਾਰ ਹੋ ਗਿਆ। ਸਥਾਨਕ ਰਾਹਗੀਰਾਂ ਨੇ ਜ਼ਖਮੀਆਂ ਨੂੰ ਬਚਾਉਣ ਵਿੱਚ ਮਦਦ ਕੀਤੀ ਅਤੇ ਪੁਲਿਸ ਅਤੇ ਐਂਬੂਲੈਂਸ ਨੂੰ ਸੂਚਨਾ ਦਿੱਤੀ। ਜ਼ਖ਼ਮੀਆਂ ਨੂੰ ਗੋਂਡੀਆ ਦੇ ਜ਼ਿਲ੍ਹਾ ਸਰਕਾਰੀ ਕੇਟੀਐਸ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ।  ਇਸ ਹਾਦਸੇ ‘ਤੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਮੁੱਖ ਮੰਤਰੀ ਨੇ ਮ੍ਰਿਤਕਾਂ ਦੇ ਪਰਿਵਾਰਾਂ ਨੂੰ 10 ਲੱਖ ਰੁਪਏ ਦੀ ਵਿੱਤੀ ਸਹਾਇਤਾ ਦੇਣ ਦਾ ਐਲਾਨ ਕੀਤਾ ਹੈ। ਗੰਭੀਰ ਜ਼ਖਮੀਆਂ ਦਾ ਇਲਾਜ ਸਰਕਾਰੀ ਖਰਚੇ ‘ਤੇ ਕੀਤਾ ਜਾਵੇਗਾ।

ਰਾਹਤ ਕਾਰਜ ਅਜੇ ਵੀ ਹਨ ਜਾਰੀ
ਪੁਲਿਸ ਅਤੇ ਰਾਹਤ ਟੀਮਾਂ ਮੌਕੇ ‘ਤੇ ਪਹੁੰਚ ਗਈਆਂ ਹਨ ਅਤੇ ਬਚਾਅ ਕਾਰਜ ‘ਚ ਜੁਟੀ ਹੋਈ ਹੈ। ਹਾਦਸੇ ਦੀ ਜਾਂਚ ਦੇ ਆਦੇਸ਼ ਦਿੱਤੇ ਗਏ ਹਨ। ਇਸ ਘਟਨਾ ਨੇ ਇਕ ਵਾਰ ਫਿਰ ਸੂਬੇ ‘ਚ ਯਾਤਰੀਆਂ ਦੀ ਸੁਰੱਖਿਆ ‘ਤੇ ਸਵਾਲ ਖੜ੍ਹੇ ਕਰ ਦਿੱਤੇ ਹਨ।

RELATED ARTICLES

LEAVE A REPLY

Please enter your comment!
Please enter your name here

- Advertisment -

Most Popular

Recent Comments