ਲੁਧਿਆਣਾ : ਪੰਜਾਬ ਦੇ ਲੁਧਿਆਣਾ (Ludhiana) ਜ਼ਿਲ੍ਹੇ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਦਰਅਸਲ ਥਾਣਾ ਸਦਰ ਦੇ ਠਾਕੁਰ ਕਾਲੋਨੀ ਇਲਾਕੇ ‘ਚ ਬੀਤੀ ਰਾਤ 12 ਵਜੇ ਆਪਣੇ ਨੌਕਰ ਨਾਲ ਬਾਈਕ ‘ਤੇ ਘਰ ਜਾ ਰਹੇ NRI ਦਾ ਗਲਾ ਘੁੱਟ ਕੇ ਕਤਲ ਕਰ ਦਿੱਤਾ ਗਿਆ। ਮ੍ਰਿਤਕ ਦੀ ਪਛਾਣ ਬਰਿੰਦਰ ਸਿੰਘ (42) ਵਜੋਂ ਹੋਈ ਹੈ।
ਜਾਣਕਾਰੀ ਦਿੰਦਿਆਂ ਥਾਣਾ ਲਲਤੋਂ ਕਲਾ ਦੇ ਇੰਚਾਰਜ ਰਵਿੰਦਰ ਕੁਮਾਰ ਨੇ ਦੱਸਿਆ ਕਿ ਮ੍ਰਿਤਕ ਆਪਣੇ ਨੌਕਰ ਸਮੇਤ ਫਾਰਮ ਹਾਊਸ ਤੋਂ ਲਲਤੋਂ ਘਰ ਵੱਲ ਜਾ ਰਿਹਾ ਸੀ। ਇਸ ਦੌਰਾਨ ਰਸਤੇ ‘ਚ 2 ਬਾਈਕ ਸਵਾਰਾਂ ਨੇ ਉਸ ਨੂੰ ਰੋਕ ਲਿਆ, ਜਿਨ੍ਹਾਂ ਨੇ ਮੂੰਹ ਢੱਕੇ ਹੋਏ ਸਨ ਅਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ, ਜਿਸ ਨਾਲ ਪ੍ਰਵਾਸੀ ਭਾਰਤੀ ਨੂੰ ਗੰਭੀਰ ਰੂਪ ‘ਚ ਜ਼ਖਮੀ ਕਰ ਦਿੱਤਾ। ਉਸ ਨੂੰ ਤੁਰੰਤ ਡੀ.ਐਮ.ਸੀ ਹਸਪਤਾਲ ਲਿਆਂਦਾ ਗਿਆ, ਜਿੱਥੇ ਉਸ ਨੇ ਦਮ ਤੋੜ ਦਿੱਤਾ। ਪਤਾ ਲੱਗਾ ਹੈ ਕਿ ਨੌਕਰ ਨੂੰ ਵੀ ਕੁਝ ਸੱਟਾਂ ਲੱਗੀਆਂ ਹਨ।
ਦੂਜੇ ਪਾਸੇ ਸ਼ੁਰੂਆਤੀ ਜਾਂਚ ‘ਚ ਪੁਲਿਸ ਦਾ ਮੰਨਣਾ ਹੈ ਕਿ ਕਤਲ ਦੁਸ਼ਮਣੀ ਕਾਰਨ ਕੀਤਾ ਗਿਆ ਹੈ ਕਿਉਂਕਿ ਐਨ.ਆਰ.ਆਈ. ਦਾ ਮੋਬਾਈਲ ਨਕਦੀ ਉਸ ਕੋਲ ਹੈ। ਫਿਲਹਾਲ ਪੁਲਿਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।