Homeਪੰਜਾਬਪੰਜਾਬ ਸਰਕਾਰ ਨੇ ਖਾਲੀ ਅਸਾਮੀਆਂ ਭਰ ਕੇ 8 ਤਹਿਸੀਲਦਾਰ ਤੇ ਨਾਇਬ ਤਹਿਸੀਲਦਾਰ...

ਪੰਜਾਬ ਸਰਕਾਰ ਨੇ ਖਾਲੀ ਅਸਾਮੀਆਂ ਭਰ ਕੇ 8 ਤਹਿਸੀਲਦਾਰ ਤੇ ਨਾਇਬ ਤਹਿਸੀਲਦਾਰ ਕੀਤੇ ਨਿਯੁਕਤ

ਚੰਡੀਗੜ੍ਹ : ਪੰਜਾਬ ਸਰਕਾਰ ਨੇ ਸੂਬੇ ਵਿੱਚ ਹੜ੍ਹਾਂ ਦੀ ਗੰਭੀਰ ਸਥਿਤੀ ਦੇ ਮੱਦੇਨਜ਼ਰ ਪ੍ਰਸ਼ਾਸਕੀ ਪੱਧਰ ‘ਤੇ ਇੱਕ ਮਹੱਤਵਪੂਰਨ ਫ਼ੈਸਲਾ ਲਿਆ ਹੈ। ਸਰਕਾਰ ਨੇ ਖਾਲੀ ਅਸਾਮੀਆਂ ਭਰ ਕੇ 8 ਤਹਿਸੀਲਦਾਰ ਅਤੇ ਨਾਇਬ ਤਹਿਸੀਲਦਾਰ ਨਿਯੁਕਤ ਕੀਤੇ ਹਨ।

ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਰਾਹਤ ਅਤੇ ਪੁਨਰਵਾਸ ਕਾਰਜਾਂ ਵਿੱਚ ਤੇਜ਼ੀ ਲਿਆਉਣ ਲਈ ਇਨ੍ਹਾਂ ਅਧਿਕਾਰੀਆਂ ਨੂੰ ਤੁਰੰਤ ਤਾਇਨਾਤ ਕੀਤਾ ਜਾਵੇਗਾ। ਪ੍ਰਸ਼ਾਸਕੀ ਪੱਧਰ ‘ਤੇ ਸਟਾਫ ਦੀ ਘਾਟ ਕਾਰਨ ਰਾਹਤ ਕਾਰਜਾਂ ਦੀ ਰਫ਼ਤਾਰ ਪ੍ਰਭਾਵਿਤ ਹੋ ਰਹੀ ਸੀ, ਜਿਸ ਨੂੰ ਦੂਰ ਕਰਨ ਲਈ ਇਹ ਫ਼ੈਸਲਾ ਲਿਆ ਗਿਆ ਹੈ।

ਸਰਕਾਰੀ ਬੁਲਾਰੇ ਅਨੁਸਾਰ, ਨਵ-ਨਿਯੁਕਤ ਅਧਿਕਾਰੀ ਨਾ ਸਿਰਫ਼ ਜ਼ਮੀਨੀ ਪੱਧਰ ‘ਤੇ ਰਾਹਤ ਅਤੇ ਬਚਾਅ ਕਾਰਜਾਂ ਦੀ ਨਿਗਰਾਨੀ ਕਰਨਗੇ, ਸਗੋਂ ਪ੍ਰਭਾਵਿਤ ਪਰਿਵਾਰਾਂ ਨੂੰ ਸਰਕਾਰੀ ਸਹਾਇਤਾ ਯੋਜਨਾਵਾਂ ਦਾ ਲਾਭ ਵੀ ਪ੍ਰਦਾਨ ਕਰਨਗੇ।

ਰਾਜ ਸਰਕਾਰ ਨੇ ਇਹ ਵੀ ਸਪੱਸ਼ਟ ਕੀਤਾ ਹੈ ਕਿ ਹੜ੍ਹ ਨਾਲ ਨਜਿੱਠਣ ਲਈ ਸਾਰੇ ਵਿਭਾਗ ਮਿਲ ਕੇ ਕੰਮ ਕਰ ਰਹੇ ਹਨ ਅਤੇ ਕੋਈ ਵੀ ਪ੍ਰਭਾਵਿਤ ਪਰਿਵਾਰ ਮਦਦ ਤੋਂ ਵਾਂਝਾ ਨਹੀਂ ਰਹੇਗਾ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments