Homeਪੰਜਾਬਸੁਖਬੀਰ ਬਾਦਲ 'ਤੇ ਗੋਲੀ ਚਲਾਉਣ ਵਾਲੇ ਨੂੰ ਲੈ ਕੇ ਹੋਇਆ ਵੱਡਾ ਖੁਲਾਸਾ

ਸੁਖਬੀਰ ਬਾਦਲ ‘ਤੇ ਗੋਲੀ ਚਲਾਉਣ ਵਾਲੇ ਨੂੰ ਲੈ ਕੇ ਹੋਇਆ ਵੱਡਾ ਖੁਲਾਸਾ

ਅੰਮ੍ਰਿਤਸਰ : ਸ੍ਰੀ ਦਰਬਾਰ ਸਾਹਿਬ ਦੇ ਬਾਹਰ ਧਾਰਮਿਕ ਸਜ਼ਾ ਭੁਗਤ ਰਹੇ ਸੁਖਬੀਰ ਸਿੰਘ ਬਾਦਲ ‘ਤੇ ਅੱਜ ਹਮਲਾ ਹੋਇਆ। ਹਾਲਾਂਕਿ ਇਸ ਹਮਲੇ ‘ਚ ਗੋਲੀਆਂ ਚਲਾਈਆਂ ਗਈਆਂ ਪਰ ਸੁਖਬੀਰ ਸਿੰਘ ਬਾਦਲ ਵਾਲ-ਵਾਲ ਬਚ ਗਏ।

ਗੋਲੀ ਚਲਾਉਣ ਵਾਲੇ ਦਾ ਨਾਂ ਨਰਾਇਣ ਸਿੰਘ ਚੌੜਾ ਦੱਸਿਆ ਜਾ ਰਿਹਾ ਹੈ, ਜਿਸ ਦਾ ਸਬੰਧ ਗਰਮ ਖਿਆਲੀ ਨਾਲ ਵੀ ਦੱਸਿਆ ਜਾ ਰਿਹਾ ਹੈ। ਨਰਾਇਣ ਚੌਧਰੀ ਬਾਰੇ ਪੁਲਿਸ ਨੇ ਸਨਸਨੀਖੇਜ਼ ਖੁਲਾਸਾ ਕੀਤਾ ਹੈ। ਪੁਲਿਸ ਅਨੁਸਾਰ ਨਰਾਇਣ ਸਿੰਘ ਕੱਲ੍ਹ ਸ੍ਰੀ ਦਰਬਾਰ ਸਾਹਿਬ ਆਇਆ ਸੀ ਅਤੇ ਪੁਲਿਸ ਪਹਿਲਾਂ ਹੀ ਉਸ ਦੀਆਂ ਗਤੀਵਿਧੀਆਂ ’ਤੇ ਨਜ਼ਰ ਰੱਖ ਰਹੀ ਸੀ। ਏ.ਡੀ.ਸੀ.ਪੀ ਹਰਪਾਲ ਸਿੰਘ ਨੇ ਦੱਸਿਆ ਕਿ ਨਰਾਇਣ ਸਿੰਘ ਸਵੇਰੇ ਸਭ ਤੋਂ ਪਹਿਲਾਂ ਦਰਬਾਰ ਸਾਹਿਬ ਆਇਆ ਜਿਸ ਤੋਂ ਬਾਅਦ ਉਹ ਮੱਥਾ ਟੇਕ ਕੇ ਦਰਬਾਰ ਸਾਹਿਬ ਤੋਂ ਬਾਹਰ ਆਇਆ। ਪੁਲਿਸ ਵਾਲੇ ਨੇ ਪਹਿਲਾਂ ਹੀ ਉਸ ‘ਤੇ ਨਜ਼ਰ ਰੱਖੀ ਹੋਈ ਸੀ, ਜਿਵੇਂ ਹੀ ਉਸ ਨੇ ਸੁਖਬੀਰ ਬਾਦਲ ‘ਤੇ ਗੋਲੀ ਚਲਾਉਣ ਦੀ ਕੋਸ਼ਿਸ਼ ਕੀਤੀ ਤਾਂ ਉਸ ਨੂੰ ਫੜ ਲਿਆ ਗਿਆ।

ਏ.ਡੀ.ਸੀ.ਪੀ ਅਨੁਸਾਰ ਨਰਾਇਣ ਸਿੰਘ ਚੌੜਾ ਪਹਿਲਾਂ ਹੀ ਖਾੜਕੂ ਜਥੇਬੰਦੀਆਂ ਨਾਲ ਜੁੜਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਗੁਰੂ ਘਰ ਦੀ ਸੰਗਤ ਨੂੰ ਲੈ ਕੇ ਇਹ ਗੁਨਾਹ ਕੀਤਾ ਗਿਆ ਹੈ। ਪੁਲਿਸ ਸੰਗਤ ਨੂੰ ਰੋਕ ਨਹੀਂ ਸਕਦੀ ਕਿਉਂਕਿ ਕੋਈ ਵੀ ਗੁਰੂ ਘਰ ਸੰਗਤ ਦੇ ਰੂਪ ਵਿਚ ਆ ਸਕਦਾ ਹੈ ਅਤੇ ਇਸ ਦੇ ਸਹਿਯੋਗ ਨਾਲ ਇਹ ਸਮਾਗਮ ਕਰਵਾਉਣ ਦਾ ਯਤਨ ਕੀਤਾ ਗਿਆ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -

Most Popular

Recent Comments