Homeਪੰਜਾਬਪੰਜਾਬ ਸਰਕਾਰ ਨੇ PSDM ਨਾਲ ਜੁੜੇ ਸਾਰੇ 43 ਕੇਂਦਰਾਂ 'ਚ ਛੁੱਟੀਆਂ ਦਾ...

ਪੰਜਾਬ ਸਰਕਾਰ ਨੇ PSDM ਨਾਲ ਜੁੜੇ ਸਾਰੇ 43 ਕੇਂਦਰਾਂ ‘ਚ ਛੁੱਟੀਆਂ ਦਾ ਕੀਤਾ ਐਲਾਨ

ਚੰਡੀਗੜ੍ਹ: ਪੰਜਾਬ ਦੇ ਕਈ ਇਲਾਕਿਆਂ ਵਿੱਚ ਰਹਿਣ ਵਾਲੇ ਲੋਕ ਇਸ ਸਮੇਂ ਹੜ੍ਹਾਂ ਅਤੇ ਖਰਾਬ ਮੌਸਮ ਦਾ ਸਾਹਮਣਾ ਕਰ ਰਹੇ ਹਨ। ਇਸ ਦੇ ਮੱਦੇਨਜ਼ਰ, ਪੰਜਾਬ ਸਰਕਾਰ ਨੇ 3 ਸਤੰਬਰ ਤੱਕ ਸਕੂਲ ਅਤੇ ਕਾਲਜ ਬੰਦ ਰੱਖਣ ਦੇ ਆਦੇਸ਼ ਜਾਰੀ ਕੀਤੇ ਸਨ। ਹੁਣ ਸਰਕਾਰ ਨੇ ਇੱਕ ਹੋਰ ਆਦੇਸ਼ ਜਾਰੀ ਕਰਕੇ ਪੰਜਾਬ ਹੁਨਰ ਵਿਕਾਸ ਮਿਸ਼ਨ (PSDM) ਨਾਲ ਜੁੜੇ ਸਾਰੇ 43 ਕੇਂਦਰਾਂ ਵਿੱਚ ਛੁੱਟੀਆਂ ਦਾ ਐਲਾਨ ਕੀਤਾ ਹੈ।

ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਆਪਣੇ ਅਧਿਕਾਰਤ ‘ਐਕਸ’ ਹੈਂਡਲ ‘ਤੇ ਇੱਕ ਪੋਸਟ ਸਾਂਝੀ ਕਰਕੇ ਇਸ ਦਾ ਐਲਾਨ ਕੀਤਾ। ਉਨ੍ਹਾਂ ਦੇ ਅਨੁਸਾਰ, ਇਨ੍ਹਾਂ ਕੇਂਦਰਾਂ ਵਿੱਚ 3 ਸਤੰਬਰ ਤੱਕ ਛੁੱਟੀਆਂ ਦਾ ਐਲਾਨ ਕੀਤਾ ਗਿਆ ਹੈ। ਅਮਨ ਅਰੋੜਾ ਦੇ ਟਵੀਟ ਅਨੁਸਾਰ – “ਖਰਾਬ ਮੌਸਮ ਅਤੇ ਹੜ੍ਹ ਵਰਗੀ ਸਥਿਤੀ ਦੇ ਮੱਦੇਨਜ਼ਰ, ਫਸ਼ਧੰ ਦੇ ਸਹਿਯੋਗ ਨਾਲ ਚੱਲ ਰਹੇ ਸਾਰੇ 43 ਹੁਨਰ ਵਿਕਾਸ ਕੇਂਦਰ 3 ਸਤੰਬਰ ਤੱਕ ਬੰਦ ਰਹਿਣਗੇ, ਸਾਰੇ ਭਾਗੀਦਾਰਾਂ ਦੀ ਸੁਰੱਖਿਆ ਅਤੇ ਸਿਹਤ ਨੂੰ ਧਿਆਨ ਵਿੱਚ ਰੱਖਦੇ ਹੋਏ। ਮੁੱਖ ਮੰਤਰੀ ਭਗਵੰਤ ਮਾਨ ਸਰਕਾਰ ਲੋਕਾਂ ਅਤੇ ਉਨ੍ਹਾਂ ਦੀ ਜਾਇਦਾਦ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ।”

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments