ਸ੍ਰੀ ਅਨੰਦਪੁਰ ਸਾਹਿਬ : ਬੁਧਵਾਰ ਨੂੰ ਸ੍ਰੀ ਦਰਬਾਰ ਸਾਹਿਬ ਦੇ ਬਾਹਰ ਸੇਵਾ ਕਰਦੇ ਸਮੇਂ ਸੁਖਬੀਰ ਬਾਦਲ ‘ਤੇ ਹਮਲਾ ਹੋਇਆ ਸੀ । ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸੇਵਾ ਨਿਭਾਉਣ ਲਈ ਅੱਜ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਪੁੱਜੇ ਹਨ।
ਸੇਵਾ ਦੌਰਾਨ ਇਕ ਵਿਅਕਤੀ ਨੇ ਉਨ੍ਹਾਂ ‘ਤੇ ਗੋਲੀ ਚਲਾਉਣ ਦੀ ਕੋਸ਼ਿਸ਼ ਕੀਤੀ। ਹਾਲਾਂਕਿ ਪੁਲਿਸ ਦੀ ਮੁਸਤੈਦੀ ਕਾਰਨ ਇਹ ਹਮਲਾ ਨਾਕਾਮ ਹੋ ਗਿਆ ਅਤੇ ਹਮਲਾਵਰ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਜਿਸ ਤੋਂ ਬਾਅਦ ਅੱਜ ਸੁਖਬੀਰ ਬਾਦਲ ਸਖ਼ਤ ਸੁਰੱਖਿਆ ਹੇਠ ਸੇਵਾ ਕਰ ਰਹੇ ਹਨ। ਸੁਖਬੀਰ ਸਿੰਘ ਬਾਦਲ ਨੂੰ ਸਾਰੇ ਜੁਰਮ ਕਬੂਲ ਕਰਨ ਤੋਂ ਬਾਅਦ ਸਿੰਘ ਸਾਹਿਬਾਨ ਵੱਲੋਂ ਧਾਰਮਿਕ ਸਜ਼ਾਵਾਂ ਦਿੱਤੀਆਂ ਗਈਆਂ ਹਨ। ਇਸ ਦੇ ਨਾਲ ਹੀ ਸੁਖਬੀਰ ਸਿੰਘ ਬਾਦਲ ਨੇ ਭਾਂਡੇ ਧੋਣ ਦੀ ਸੇਵਾ ਵੀ ਕੀਤੀ।
ਸੁਖਬੀਰ ਸਿੰਘ ਬਾਦਲ ਦੇ ਨਾਲ-ਨਾਲ ਬਿਕਰਮ ਸਿੰਘ ਮਜੀਠੀਆ, ਸੁਖਦੇਵ ਸਿੰਘ ਢੀਂਡਸਾ, ਬੀਬੀ ਜਗੀਰ ਕੌਰ ਸਮੇਤ ਕਈ ਹੋਰ ਅਕਾਲੀ ਆਗੂਆਂ ਨੂੰ ਵੀ ਧਾਰਮਿਕ ਸਜ਼ਾ ਸੁਣਾਈ ਗਈ ਹੈ।