Homeਪੰਜਾਬਹੜ੍ਹਾਂ ਦੀ ਲਪੇਟ 'ਚ ਆਏ ਪਿੰਡਾਂ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ...

ਹੜ੍ਹਾਂ ਦੀ ਲਪੇਟ ‘ਚ ਆਏ ਪਿੰਡਾਂ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਕੀਤਾ ਵੱਡਾ ਐਲਾਨ

ਪੰਜਾਬ: ਪੰਜਾਬ ਵਿੱਚ ਲਗਾਤਾਰ ਪੈ ਰਹੇ ਭਾਰੀ ਮੀਂਹ ਕਾਰਨ ਕਈ ਪਿੰਡ ਹੜ੍ਹਾਂ ਦੀ ਲਪੇਟ ਵਿੱਚ ਆ ਗਏ ਹਨ। ਪੰਜਾਬ ਸਰਕਾਰ ਵੱਲੋਂ ਸਮੇਂ-ਸਮੇਂ ‘ਤੇ ਲੋਕਾਂ ਦੀ ਰਾਹਤ ਦੇ ਲਈ ਵੱਖ-ਵੱਖ ਫ਼ੈਸਲੇ ਲਏ ਜਾ ਰਹੇ ਹਨ। ਇਸ ਕੜੀ ਵਿੱਚ, ਹੁਣ ਪੰਜਾਬ ਸਰਕਾਰ ਨੇ ਹਰ ਪਿੰਡ ਵਿੱਚ ਇੱਕ ਗਜ਼ਟਿਡ ਅਧਿਕਾਰੀ ਤਾਇਨਾਤ ਕਰਨ ਦਾ ਫ਼ੈਸਲਾ ਕੀਤਾ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਖੁਦ ਇਸ ਦਾ ਐਲਾਨ ਕੀਤਾ ਹੈ।

ਮੁੱਖ ਮੰਤਰੀ ਮਾਨ ਨੇ ਟਵੀਟ ਕੀਤਾ, “ਅਸੀਂ ਹਰੇਕ ਪਿੰਡ ਲਈ ਇੱਕ ਗਜ਼ਟਿਡ ਅਧਿਕਾਰੀ ਤਾਇਨਾਤ ਕਰ ਰਹੇ ਹਾਂ ਤਾਂ ਜੋ ਸੂਬੇ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਦੇ ਲੋਕਾਂ ਦਾ ਪ੍ਰਸ਼ਾਸਨ ਨਾਲ ਸਿੱਧਾ ਸੰਪਰਕ ਹੋ ਸਕੇ, ਤਾਂ ਜੋ ਕੁਦਰਤੀ ਆਫ਼ਤ ਤੋਂ ਪ੍ਰਭਾਵਿਤ ਲੋਕ ਉਨ੍ਹਾਂ ਨੂੰ ਆਪਣੀ ਹਰ ਸਮੱਸਿਆ ਦੱਸ ਸਕਣ ਅਤੇ ਉਨ੍ਹਾਂ ਦਾ ਜਲਦੀ ਅਤੇ ਸਹੀ ਢੰਗ ਨਾਲ ਹੱਲ ਕੀਤਾ ਜਾ ਸਕੇ।”

ਮੁੱਖ ਮੰਤਰੀ ਮਾਨ ਨੇ ਕਿਹਾ ਕਿ ਇਸ ਫ਼ੈੈਸਲੇ ਦਾ ਮਕਸਦ ਇਹ ਹੈ ਕਿ ਸੂਬੇ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਦੇ ਲੋਕ ਪ੍ਰਸ਼ਾਸਨ ਨਾਲ ਸਿੱਧਾ ਸੰਪਰਕ ਕਰ ਸਕਣ। ਉਨ੍ਹਾਂ ਕਿਹਾ ਕਿ ਕੁਦਰਤੀ ਆਫ਼ਤ ਤੋਂ ਪ੍ਰਭਾਵਿਤ ਲੋਕ ਆਪਣੀ ਹਰ ਸਮੱਸਿਆ ਇਨ੍ਹਾਂ ਗਜ਼ਟਿਡ ਅਧਿਕਾਰੀਆਂ ਨੂੰ ਦੱਸ ਸਕਣਗੇ ਅਤੇ ਉਨ੍ਹਾਂ ਦਾ ਜਲਦੀ ਅਤੇ ਸਹੀ ਢੰਗ ਨਾਲ ਹੱਲ ਕੀਤਾ ਜਾਵੇਗਾ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments