ਅੰਮ੍ਰਿਤਸਰ: ਪੰਜਾਬ ਸਰਕਾਰ (The Punjab Government) ਨੇ ਅੱਜ ਯਾਨੀ 4 ਸਤੰਬਰ ਨੂੰ ਅੰਮ੍ਰਿਤਸਰ ਜ਼ਿਲ੍ਹੇ ਦੇ ਸਕੂਲਾਂ ਅਤੇ ਦਫ਼ਤਰਾਂ ਵਿੱਚ ਛੁੱਟੀ ਦਾ ਐਲਾਨ ਕੀਤਾ ਹੈ। ਜ਼ਿਕਰਯੋਗ ਹੈ ਕਿ 4 ਸਤੰਬਰ ਨੂੰ ‘ਪਹਿਲਾ ਪ੍ਰਕਾਸ਼ ਗੁਰਪੁਰਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ’ (Pahila Prakash Gurpurab Sri Guru Granth Sahib Ji) ਦੇ ਪਾਵਨ ਦਿਹਾੜੇ ‘ਤੇ ਅੰਮ੍ਰਿਤਸਰ ਜ਼ਿਲ੍ਹੇ ‘ਚ ਸਥਾਨਕ ਛੁੱਟੀ ਦਾ ਐਲਾਨ ਕੀਤਾ ਗਿਆ ਹੈ।
ਇਸ ਸਬੰਧ ਵਿੱਚ ਜਾਣਕਾਰੀ ਦਿੰਦਿਆਂ ਸੂਬਾ ਸਰਕਾਰ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਪੰਜਾਬ ਸਰਕਾਰ ਦੇ ਸਾਰੇ ਦਫ਼ਤਰ, ਬੋਰਡ/ਕਾਰਪੋਰੇਸ਼ਨ ਅਤੇ ਸਰਕਾਰੀ ਵਿਦਿਅਕ ਅਦਾਰੇ 4 ਸਤੰਬਰ, 2024 ਦਿਨ ਬੁੱਧਵਾਰ ਨੂੰ ਬੰਦ ਰਹਿਣਗੇ। ਇਸ ਸਬੰਧੀ ਪ੍ਰਸੋਨਲ ਵਿਭਾਗ ਵੱਲੋਂ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ।