Homeਪੰਜਾਬਪਟਿਆਲਾ ਸਮੇਤ ਇਨ੍ਹਾਂ ਚਾਰ ਜ਼ਿਲ੍ਹਿਆਂ 'ਚ ਚੱਲਣਗੀਆਂ ਇਲੈਕਟ੍ਰਿਕ ਬੱਸਾਂ

ਪਟਿਆਲਾ ਸਮੇਤ ਇਨ੍ਹਾਂ ਚਾਰ ਜ਼ਿਲ੍ਹਿਆਂ ‘ਚ ਚੱਲਣਗੀਆਂ ਇਲੈਕਟ੍ਰਿਕ ਬੱਸਾਂ

ਪੰਜਾਬ : ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਨੇ ਦੱਸਿਆ ਹੈ ਕਿ ਸੂਬਾ ਸਰਕਾਰ ਵਾਤਾਵਰਣ-ਅਨੁਕੂਲ ਸਾਫ਼-ਸੁਥਰੇ ਜਨਤਕ ਆਵਾਜਾਈ ਦਾ ਵਿਸਤਾਰ ਕਰਨ ਲਈ ਅੰਮ੍ਰਿਤਸਰ, ਲੁਧਿਆਣਾ, ਜਲੰਧਰ, ਪਟਿਆਲਾ ਅਤੇ ਐਸ.ਏ.ਐਸ. ਨਗਰ (ਮੋਹਾਲੀ) ਵਿੱਚ ਜਲਦ ਹੀ ਆਧੁਨਿਕ ਚਾਰਜਿੰਗ ਬੁਨਿਆਦੀ ਢਾਂਚਾ ਸਥਾਪਤ ਕਰਕੇ 447 ਇਲੈਕਟ੍ਰਿਕ ਬੱਸਾਂ ਸ਼ੁਰੂ ਕਰੇਗੀ।

“ਈ-ਮੋਬਿ ਲਿਟੀ ਅਤੇ ਸਸਟੇਨੇਬਲ ਪਬਲਿਕ ਟ੍ਰਾਂਸਪੋਰਟੇਸ਼ਨ ‘ਤੇ ਪੰਜਾਬ ਕਨਕਲੇਵ” ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਰਾਜ ਅਗਲੇ ਸਾਲ ਦੇ ਸ਼ੁਰੂ ਵਿੱਚ ਵਾਤਾਵਰਣ-ਅਨੁਕੂਲ ਜਨਤਕ ਆਵਾਜਾਈ ਵੱਲ ਇੱਕ ਵੱਡਾ ਬਦਲਾਅ ਦੇਖੇਗਾ। ਉਨ੍ਹਾਂ ਕਿਹਾ ਕਿ ਪੰਜਾਬ ਦੇ ਸ਼ਹਿਰ ਵਿਕਾਸ ਦੇ ਇੰਜਣ ਹਨ ਅਤੇ ਇਨ੍ਹਾਂ ਦੇ ਟਿਕਾਊ ਵਿਕਾਸ ਨੂੰ ਯਕੀਨੀ ਬਣਾਉਣਾ ਸਰਕਾਰ ਦੇ ਏਜੰਡੇ ‘ਤੇ ਹੈ। ਉਨ੍ਹਾਂ ਕਿਹਾ ਕਿ ਡੀਜ਼ਲ ਤੋਂ ਇਲੈਕਟ੍ਰਿਕ ਵਾਹਨਾਂ ਵੱਲ ਤਬਦੀਲੀ ਨਾ ਸਿਰਫ਼ ਪ੍ਰਦੂਸ਼ਣ ਘਟਾਉਂਦੀ ਹੈ ਬਲਕਿ ਡਰਾਈਵਰਾਂ ਦੀ ਆਮਦਨ ਵੀ ਵਧਾਉਂਦੀ ਹੈ।

ਸੀ.ਈ.ਈ.ਡਬਲਯੂ. ਦੁਆਰਾ ਵਿਸ਼ਵ ਈ.ਵੀ ਦਿਵਸ ‘ਤੇ ਪੰਜਾਬ ਸਰਕਾਰ ਦੇ ਸਹਿਯੋਗ ਨਾਲ ਆਯੋਜਿਤ ਕਾਨਫਰੰਸ ਦੌਰਾਨ, ਡਾ. ਰਵਜੋਤ ਸਿੰਘ ਨੇ ਕਿਹਾ ਕਿ ਅੰਮ੍ਰਿਤਸਰ ਵਿੱਚ ਇਲੈਕਟ੍ਰਿਕ ਆਟੋ (ਈ-ਆਟੋ) ਨੂੰ ਅਪਣਾਉਣ ਪ੍ਰਤੀ ਬਹੁਤ ਉਤਸ਼ਾਹ ਦੇਖਿਆ ਗਿਆ ਹੈ। ਕਾਨਫਰੰਸ ਨੇ ਅੰਮ੍ਰਿਤਸਰ ਦੇ ਨੀਤੀ ਨਿਰਮਾਤਾਵਾਂ, ਪ੍ਰਮੁੱਖ ਸ਼ਹਿਰ ਦੇ ਨੇਤਾਵਾਂ, ਮਾਹਿਰਾਂ ਅਤੇ ਈ-ਆਟੋ ਡਰਾਈਵਰਾਂ ਨੂੰ ਸਾਫ਼ ਅਤੇ ਟਿਕਾਊ ਆਵਾਜਾਈ ਦੇ ਵਿਸ਼ੇ ‘ਤੇ ਵਿਚਾਰ-ਵਟਾਂਦਰਾ ਕਰਨ ਲਈ ਇੱਕ ਪਲੇਟਫਾਰਮ ‘ਤੇ ਇਕੱਠਾ ਕੀਤਾ।

ਆਪਣੇ ਉਦਘਾਟਨੀ ਭਾਸ਼ਣ ਵਿੱਚ, ਸਥਾਨਕ ਸਰਕਾਰਾਂ ਵਿਭਾਗ, ਪੰਜਾਬ ਦੇ ਡਾਇਰੈਕਟਰ ਕੁਲਵੰਤ ਸਿੰਘ ਨੇ ਕਿਹਾ ਕਿ ਸਾਰੇ ਨਾਗਰਿਕਾਂ ਦਾ ਪੰਜਾਬ ਲਈ ਇੱਕ ਖੁਸ਼ਹਾਲ ਅਤੇ ਟਿਕਾਊ ਭਵਿੱਖ ਬਣਾਉਣ ਲਈ ਇੱਕ ਸਾਂਝਾ ਦ੍ਰਿਸ਼ਟੀਕੋਣ ਹੈ। ਉਨ੍ਹਾਂ ਅੱਗੇ ਕਿਹਾ ਕਿ ਅੰਮ੍ਰਿਤਸਰ ਵਿੱਚ 1,200 ਡੀਜ਼ਲ ਆਟੋ ਨੂੰ ਇਲੈਕਟ੍ਰਿਕ ਆਟੋ ਵਿੱਚ ਬਦਲਣਾ ਇੱਕ ਪ੍ਰੇਰਨਾਦਾਇਕ ਯਾਤਰਾ ਰਹੀ ਹੈ, ਜੋ ਇੱਕ ਠੋਸ ਨੀਤੀ ਅਤੇ ਸਮੂਹਿਕ ਯਤਨਾਂ ਕਾਰਨ ਸੰਭਵ ਹੋਈ ਹੈ।

ਇਸ ਸਫ਼ਲਤਾ ਦੇ ਆਧਾਰ ‘ਤੇ, ਅਸੀਂ ਹੁਣ ਇਲੈਕਟ੍ਰਿਕ ਬੱਸਾਂ ਪੇਸ਼ ਕਰ ਰਹੇ ਹਾਂ, ਜੋ ਪਹਿਲਾਂ ਅੰਮ੍ਰਿਤਸਰ, ਜਲੰਧਰ, ਲੁਧਿਆਣਾ, ਪਟਿਆਲਾ ਅਤੇ ਐਸ.ਏ.ਐਸ. ਨਗਰ (ਮੋਹਾਲੀ) ਵਰਗੇ ਵੱਡੇ ਸ਼ਹਿਰਾਂ ਵਿੱਚ ਸ਼ੁਰੂ ਕੀਤੀਆਂ ਜਾ ਰਹੀਆਂ ਹਨ। ਇਸ ਦੇ ਨਾਲ, ਦੁਆਰਾ ਸਰਕਾਰ ਨਾਲ ਨੇੜਿਓਂ ਤਾਲਮੇਲ ਕਰਕੇ ਰੂਟ ਰੈਸ਼ਨੇਲਾਈਜ਼ੇਸ਼ਨ, ਚਾਰਜਿੰਗ ਢਾਂਚਾ ਅਤੇ ਆਧੁਨਿਕੀਕਰਨ ਦੀ ਸਾਵਧਾਨੀ ਨਾਲ ਯੋਜਨਾ ਬਣਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਜਦੋਂ ਅਸੀਂ ਪੂਰੇ ਜਨੂੰਨ ਅਤੇ ਵਚਨਬੱਧਤਾ ਨਾਲ ਕੰਮ ਕਰਦੇ ਹਾਂ, ਤਾਂ ਇਹ ਸਾਨੂੰ ਚੁਣੌਤੀਆਂ ਦਾ ਸਾਹਮਣਾ ਕਰਨ ਅਤੇ ਪੰਜਾਬ ਦੇ ਵਿਕਾਸ ਦੀ ਗਤੀ ਨੂੰ ਅੱਗੇ ਵਧਾਉਣ ਵਿੱਚ ਮਦਦ ਕਰੇਗਾ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments