ਬਿਆਸ: ਪੰਜਾਬ ਵਿੱਚ ਹੜ੍ਹ ਪ੍ਰਭਾਵਿਤ ਲੋਕਾਂ ਦੀ ਹਾਲਤ ਜਾਣਨ ਲਈ, ਰਾਧਾ ਸੁਆਮੀ ਸਤਿਸੰਗ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਜੀ ਲਗਾਤਾਰ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰ ਰਹੇ ਹਨ। ਉੱਥੇ ਮੌਜੂਦ ਲੋਕਾਂ ਨੂੰ ਸੰਬੋਧਨ ਕਰਦਿਆਂ ਬਾਬਾ ਜੀ ਨੇ ਕਿਹਾ ਕਿ ਇਹ ਸਭ ਕੁਦਰਤ ਦੀ ਮਰਜ਼ੀ ਵਿੱਚ ਹੋ ਰਿਹਾ ਹੈ, ਪਰ ਫਿਰ ਵੀ ਅਜਿਹੀ ਮੁਸ਼ਕਲ ਸਥਿਤੀ ਵਿੱਚ ਦੁੱਖੀਆਂ ਦੇ ਦੁੱਖ ਸਾਂਝਾ ਕਰਨ ਦੇ ਲਈ ਡੇਰਾ ਬਿਆਸ ਕਦੇ ਪਿੱਛੇ ਨਹੀਂ ਹਟੇਗਾ।
ਡੇਰਾ ਬਿਆਸ ਨੇ ਹੜ੍ਹ ਪੀੜਤਾਂ ਦੇ ਅਸਥਾਈ ਠਹਿਰਨ ਲਈ ਪਹਿਲਾਂ ਹੀ ਸਾਰੇ ਸਤਿਸੰਗ ਘਰ ਖੋਲ੍ਹ ਦਿੱਤੇ ਹਨ ਅਤੇ ਕਈ ਸਤਿਸੰਗ ਘਰਾਂ ਵਿੱਚ ਭੋਜਨ ਤਿਆਰ ਕਰਕੇ ਲੋੜਵੰਦਾਂ ਨੂੰ ਭੇਜਿਆ ਜਾ ਰਿਹਾ ਹੈ, ਜਿਸਦੀ ਸੇਵਾ ਡੇਰਾ ਬਿਆਸ ਦੇ ਸੇਵਾਦਾਰਾਂ ਦੁਆਰਾ ਬਹੁਤ ਵਧੀਆ ਢੰਗ ਨਾਲ ਕੀਤੀ ਜਾ ਰਹੀ ਹੈ।











