ਗੁਰੂ ਹਰਸਹਾਏ : ਪੰਜਾਬ ਦੇ ਗੁਰੂ ਹਰਸਹਾਏ ਇਲਾਕੇ ਵਿੱਚ ਬਿਜਲੀ ਕੱਟ ਲੱਗਣ ਦੀ ਖ਼ਬਰ ਸਾਹਮਣੇ ਆਈ ਹੈ। ਦੱਸਿਆ ਜਾ ਰਿਹਾ ਹੈ ਕਿ ਬਿਜਲੀ ਵਿਭਾਗ ਵੱਲੋਂ ਜ਼ਰੂਰੀ ਮੁਰੰਮਤ ਦੇ ਕੰਮ ਕਾਰਨ ਅੱਜ 19 ਸਤੰਬਰ ਨੂੰ ਸਵੇਰੇ 10 ਵਜੇ ਤੋਂ ਸ਼ਾਮ 5 ਵਜੇ ਤੱਕ ਬਿਜਲੀ ਸਪਲਾਈ ਬੰਦ ਰਹੇਗੀ। ਜਾਣਕਾਰੀ ਦਿੰਦੇ ਹੋਏ ਸ਼ਹਿਰੀ ਐਸ.ਡੀ.ਓ. ਸੰਦੀਪ ਕੁਮਾਰ ਨੇ ਦੱਸਿਆ ਕਿ ਵਿਭਾਗ ਵੱਲੋਂ ਜ਼ਰੂਰੀ ਮੁਰੰਮਤ ਦੇ ਕੰਮ ਕਾਰਨ ਅੱਜ 66 ਕੇ.ਵੀ. ਫੀਡਰ ਗੁਰੂ ਹਰਸਹਾਏ ਤੋਂ ਚੱਲਣ ਵਾਲੇ ਸਾਰੇ ਫੀਡਰਾਂ ਦੀ ਬਿਜਲੀ ਸਪਲਾਈ ਸਵੇਰੇ 10 ਵਜੇ ਤੋਂ ਸ਼ਾਮ 5 ਵਜੇ ਤੱਕ ਬੰਦ ਰਹੇਗੀ।











