ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅੱਜ ਪੰਜਾਬ ਕੈਬਨਿਟ ਦੀ ਅਹਿਮ ਬੈਠਕ ਬੁਲਾਈ ਗਈ ਹੈ। ਇਹ ਬੈਠਕ ਦੁਪਹਿਰ 12 ਵਜੇ ਮੁੱਖ ਮੰਤਰੀ ਦੇ ਚੰਡੀਗੜ੍ਹ ਸਥਿਤ ਨਿਵਾਸ ‘ਤੇ ਹੋਵੇਗੀ। ਬੈਠਕ ਵਿੱਚ ਕਈ ਮਹੱਤਵਪੂਰਨ ਫ਼ੈਸਲਿਆਂ ‘ਤੇ ਮੋਹਰ ਲੱਗ ਸਕਦੀ ਹੈ। ਇਸ ਦੇ ਨਾਲ ਹੀ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਨੂੰ ਵੀ ਮਨਜ਼ੂਰੀ ਮਿਲਣ ਦੀ ਉਮੀਦ ਹੈ।
ਦੱਸਿਆ ਜਾ ਰਿਹਾ ਹੈ ਕਿ ਪੰਜਾਬ ਸਰਕਾਰ ਨੇ ਸੂਬੇ ਵਿੱਚ ਆਏ ਹੜ੍ਹਾਂ ਦੀ ਸਥਿਤੀ ‘ਤੇ ਚਰਚਾ ਕਰਨ ਲਈ ਵਿਧਾਨ ਸਭਾ ਦਾ ਇੱਕ ਵਿਸ਼ੇਸ਼ ਸੈਸ਼ਨ ਬੁਲਾਇਆ ਹੈ। ਇਹ ਸੈਸ਼ਨ 26 ਸਤੰਬਰ ਤੋਂ 29 ਸਤੰਬਰ ਤੱਕ ਚੱਲੇਗਾ। ਇਸ ਸੈਸ਼ਨ ਦੌਰਾਨ “ਜਿਸਦਾ ਖੇਤ, ਉਸਦੀ ਰੇਤ” ਨਾਲ ਸਬੰਧਤ ਇੱਕ ਐਕਟ ਪੇਸ਼ ਕੀਤਾ ਜਾਵੇਗਾ। ਇਸ ਤੋਂ ਇਲਾਵਾ ਵੀ ਕਈ ਹੋਰ ਫ਼ੈਸਲੇ ਲਏ ਜਾਣ ਦੀ ਚਰਚਾ ਕੀਤੀ ਜਾ ਰਹੀ ਹੈ। ਵਿਧਾਨ ਸਭਾ ਸੈਸ਼ਨ ਤੋਂ ਪਹਿਲਾਂ ਬੁਲਾਈ ਗਈ ਇਸ ਬੈਠਕ ਨੂੰ ਬਹੁਤ ਅਹਿਮ ਮੰਨਿਆ ਜਾ ਰਿਹਾ ਹੈ, ਅਤੇ ਕਈ ਵੱਡੇ ਫ਼ੈਸਲੇ ਲਏ ਜਾਣ ਦੀ ਸੰਭਾਵਨਾ ਹੈ।











