Homeਪੰਜਾਬਚੰਡੀਗੜ੍ਹ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਨੇ ਸਮਾਜ ਭਲਾਈ ਵਿਭਾਗ ਦੀਆਂ ਕਈ...

ਚੰਡੀਗੜ੍ਹ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਨੇ ਸਮਾਜ ਭਲਾਈ ਵਿਭਾਗ ਦੀਆਂ ਕਈ ਡਿਜੀਟਲ ਪਹਿਲਕਦਮੀਆਂ ਦੀ ਕੀਤੀ ਸ਼ੁਰੂਆਤ

ਚੰਡੀਗੜ੍ਹ : ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਨੇ ਬੀਤੇ ਦਿਨ ਸਮਾਜ ਭਲਾਈ ਵਿਭਾਗ ਦੀਆਂ ਕਈ ਡਿਜੀਟਲ ਪਹਿਲਕਦਮੀਆਂ ਦੀ ਸ਼ੁਰੂਆਤ ਕੀਤੀ। ਨਵੀਆਂ ਡਿਜੀਟਲ ਸਹੂਲਤਾਂ ਵਿੱਚ 11 ਸਮਾਜਿਕ ਭਲਾਈ ਸਕੀਮਾਂ ਨੂੰ ਆਨਲਾਈਨ ਕਰਨਾ, ਪੈਨਸ਼ਨਰਾਂ ਲਈ ਲਾਭਪਾਤਰੀ ਤਸਦੀਕ ਐਪਲੀਕੇਸ਼ਨ (ਬੀ.ਐਸ.ਏ.) ਦੀ ਸ਼ੁਰੂਆਤ ਅਤੇ ਸਕੱਤਰੇਤ ਵਿੱਚ ਡਿਜੀਟਲ ਕਿਓਸਕ ਲਗਾਉਣਾ ਸ਼ਾਮਲ ਹੈ। ਇਨ੍ਹਾਂ ਨਾਲ ਲੋਕਾਂ ਨੂੰ ਸਰਕਾਰੀ ਯੋਜਨਾਵਾਂ ਦਾ ਲਾਭ ਆਸਾਨੀ ਅਤੇ ਤੇਜ਼ੀ ਨਾਲ ਮਿਲ ਸਕੇਗਾ।

ਕਟਾਰੀਆ ਨੇ ਕਿਹਾ ਕਿ ਇਹ ਪਹਿਲ ਡਿਜੀਟਲ ਇੰਡੀਆ ਵੱਲ ਇੱਕ ਵੱਡਾ ਕਦਮ ਹੈ। ਹੁਣ, ਸੀਨੀਅਰ ਨਾਗਰਿਕਾਂ, ਅਪਾਹਜਾਂ, ਵਿਧਵਾਵਾਂ, ਬੇਸਹਾਰਾ ਔਰਤਾਂ ਅਤੇ ਆਸ਼ਰਿਤ ਬੱਚਿਆਂ ਵਰਗੀਆਂ ਸ਼੍ਰੇਣੀਆਂ ਦੇ ਲੋਕ ਆਪਣੇ ਘਰ ਬੈਠੇ ਹੀ ਯੋਜਨਾਵਾਂ ਲਈ ਔਨਲਾਈਨ ਅਰਜ਼ੀ ਦੇ ਸਕਣਗੇ। ਇਸ ਨਾਲ ਕਾਗਜ਼ੀ ਕਾਰਵਾਈ ਅਤੇ ਦਫ਼ਤਰਾਂ ਦੇ ਦੌਰੇ ਖਤਮ ਹੋ ਜਾਣਗੇ, ਅਤੇ ਯੋਜਨਾਵਾ ਦਾ ਲਾਭਾਂ ਜਲਦ ਮਿਲੇਗਾ। ਲਾਭਪਾਤਰੀ ਤਸਦੀਕ ਐਪਲੀਕੇਸ਼ਨ (ਬੀਐਸਏ) ਰਾਹੀਂ ਪੈਨਸ਼ਨਰ ਜੀਵਨ ਪ੍ਰਮਾਣ ਪੱਤਰ ਆਧਾਰ ਆਧਾਰਿਤ ਫੇਸ ਪ੍ਰਮਾਣੀਕਰਨ ਨਾਲ ਆਨਲਾਈਨ ਜਮ੍ਹਾਂ ਕਰਵਾ ਸਕਣਗੇ।

ਸ਼ੁਰੂ ਵਿੱਚ, ਇਹ ਸਹੂਲਤ ਕੁਝ ਕੇਂਦਰਾਂ ‘ਤੇ ਉਪਲਬਧ ਹੋਵੇਗੀ ਅਤੇ ਅੰਤ ਵਿੱਚ ਸਾਰੇ ਲਾਭਪਾਤਰੀਆਂ ਨੂੰ ਉਪਲਬਧ ਕਰਵਾਈ ਜਾਵੇਗੀ। ਵਿਭਾਗ ਇਸ ਉਦੇਸ਼ ਲਈ ਕਰਮਚਾਰੀਆਂ ਨੂੰ ਸਿਖਲਾਈ ਵੀ ਦੇ ਰਿਹਾ ਹੈ। ਸਕੱਤਰੇਤ ਵਿਖੇ ਲਗਾਏ ਗਏ ਡਿਜੀਟਲ ਕਿਓਸਕ ਲੋਕਾਂ ਨੂੰ ਸਾਰੀਆਂ ਸਕੀਮਾਂ, ਯੋਗਤਾ ਅਤੇ ਅਰਜ਼ੀ ਪ੍ਰਕਿਰਿਆ ਬਾਰੇ ਤੁਰੰਤ ਜਾਣਕਾਰੀ ਇੱਕੋ ਥਾਂ ‘ਤੇ ਪ੍ਰਦਾਨ ਕਰਨਗੇ। ਇਸ ਮੌਕੇ ਮੁੱਖ ਸਕੱਤਰ ਰਾਜੀਵ ਵਰਮਾ, ਰਾਜਪਾਲ ਦੇ ਪ੍ਰਮੁੱਖ ਸਕੱਤਰ ਵਿਵੇਕ ਪ੍ਰਤਾਪ ਸਿੰਘ, ਗ੍ਰਹਿ ਸਕੱਤਰ ਮਨਦੀਪ ਸਿੰਘ ਬਰਾੜ ਅਤੇ ਵਿੱਤ ਸਕੱਤਰ ਦੀਪਰਾ ਲਾਕੜਾ ਸਮੇਤ ਹੋਰ ਪ੍ਰਸ਼ਾਸਨਿਕ ਅਧਿਕਾਰੀ ਮੌਜੂਦ ਸਨ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments