Homeਦੇਸ਼ਛੱਤੀਸਗੜ੍ਹ ਦੀ ਸਟੀਲ ਫੈਕਟਰੀ ’ਚ ਵਾਪਰਿਆ ਭਿਆਨਕ ਹਾਦਸਾ, 6 ਕਰਮਚਾਰੀਆਂ ਦੀ ਮੌਤ

ਛੱਤੀਸਗੜ੍ਹ ਦੀ ਸਟੀਲ ਫੈਕਟਰੀ ’ਚ ਵਾਪਰਿਆ ਭਿਆਨਕ ਹਾਦਸਾ, 6 ਕਰਮਚਾਰੀਆਂ ਦੀ ਮੌਤ

ਛੱਤੀਸਗੜ੍ਹ : ਛੱਤੀਸਗੜ੍ਹ ਦੀ ਰਾਜਧਾਨੀ ਸਿਲਤਰਾ ਖੇਤਰ ਵਿੱਚ ਬੀਤੇ ਦਿਨ ਇੱਕ ਨਿੱਜੀ ਸਟੀਲ ਫੈਕਟਰੀ ਵਿੱਚ ਮੇਨਟੇਨੈਂਸ ਦੌਰਾਨ ਇੱਕ ਗੰਭੀਰ ਹਾਦਸਾ ਵਾਪਰਿਆ। ਗਰਮ ਲੋਹਾ ਡਿੱਗਣ ਨਾਲ 6 ਕਰਮਚਾਰੀਆਂ ਦੀ ਮੌਤ ਹੋ ਗਈ, ਜਿਨ੍ਹਾਂ ਵਿੱਚ 2 ਮੈਨੇਜਰ ਵੀ ਸ਼ਾਮਲ ਹਨ। ਇਸ ਦੇ ਨਾਲ ਹੀ 6 ਹੋਰ ਜ਼ਖ਼ਮੀ ਹੋ ਗਏ ਹਨ, ਜਿਨ੍ਹਾਂ ਵਿੱਚੋਂ 2 ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਜ਼ਖ਼ਮੀਆਂ ਦਾ ਇਲਾਜ ਦੇਵੇਂਦਰ ਨਗਰ ਸਥਿਤ ਇੱਕ ਨਿੱਜੀ ਹਸਪਤਾਲ ਵਿੱਚ ਚੱਲ ਰਿਹਾ ਹੈ।

ਮੁੱਖ ਮੰਤਰੀ ਸਾਈ ਨੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਜ਼ਖ਼ਮੀਆਂ ਦੇ ਇਲਾਜ ਦੀ ਬਿਹਤਰ ਵਿਵਸਥਾ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਹਨ। ਮੁੱਖ ਮੰਤਰੀ ਨੇ ਇਸ ਹਾਦਸੇ ‘ਤੇ ਡੂੰਘਾ ਸੋਗ ਪ੍ਰਗਟ ਕਰਦਿਆਂ ਕਿਹਾ ਕਿ ਇਹ ਬਹੁਤ ਹੀ ਦੁਖਦਾਈ ਅਤੇ ਪੀੜਾਦਾਇਕ ਘਟਨਾ ਹੈ। ਉਨ੍ਹਾਂ ਨੇ ਮ੍ਰਿਤਕਾਂ ਦੇ ਪਰਿਵਾਰਾਂ ਪ੍ਰਤੀ ਹਮਦਰਦੀ ਪ੍ਰਗਟ ਕੀਤੀ ਅਤੇ ਪ੍ਰਮਾਤਮਾ ਅੱਗੇ ਵਿਛੜੀਆਂ ਰੂਹਾਂ ਦੀ ਸ਼ਾਂਤੀ ਅਤੇ ਸੋਗ ਵਿੱਚ ਡੁੱਬੇ ਪਰਿਵਾਰਾਂ ਨੂੰ ਹੌਸਲਾ ਦੇਣ ਦੀ ਅਰਦਾਸ ਕੀਤੀ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments