Homeਪੰਜਾਬ2 ਅਕਤੂਬਰ ਨੂੰ ਮਲੇਰਕੋਟਲਾ ਜ਼ਿਲ੍ਹੇ 'ਚ ਸ਼ਰਾਬ ਦੀ ਦੁਕਾਨਾਂ ਰਹਿਣਗੀਆਂ ਬੰਦ

2 ਅਕਤੂਬਰ ਨੂੰ ਮਲੇਰਕੋਟਲਾ ਜ਼ਿਲ੍ਹੇ ‘ਚ ਸ਼ਰਾਬ ਦੀ ਦੁਕਾਨਾਂ ਰਹਿਣਗੀਆਂ ਬੰਦ

ਮਲੇਰਕੋਟਲਾ : ਜ਼ਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਵਿਰਾਜ ਐਸ. ਤਿਦਰਕੇ ਨੇ ਪੰਜਾਬ ਆਬਕਾਰੀ ਐਕਟ, 1914 ਦੀ ਧਾਰਾ 54 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ, ਮਹਾਤਮਾ ਗਾਂਧੀ ਦੇ ਜਨਮ ਦਿਵਸ ਦੇ ਮੱਦੇਨਜ਼ਰ, 2 ਅਕਤੂਬਰ, 2025 ਨੂੰ ਮਲੇਰਕੋਟਲਾ ਜ਼ਿਲ੍ਹੇ ਵਿੱਚ ਡਰਾਈ ਡੇਅ ਘੋਸ਼ਿਤ ਕੀਤਾ ਹੈ।

ਡਰਾਈ ਡੇਅ ਦੌਰਾਨ, ਮਲੇਰਕੋਟਲਾ ਜ਼ਿਲ੍ਹੇ ਦੀ ਸੀਮਾ ਦੇ ਅੰਦਰ ਕਿਸੇ ਵੀ ਸ਼ਰਾਬ ਦੀ ਦੁਕਾਨ (ਘਰੇਲੂ ਅਤੇ ਅੰਗਰੇਜ਼ੀ ਦੋਵੇਂ), ਹੋਟਲ, ਦੁਕਾਨ, ਰੈਸਟੋਰੈਂਟ, ਕਲੱਬ, ਬੀਅਰ ਬਾਰ, ਅਹਾਤੇ ਅਤੇ ਹੋਰ ਜਨਤਕ ਥਾਵਾਂ ਆਦਿ ਵਿੱਚ ਸ਼ਰਾਬ ਦੀ ਵਿਕਰੀ, ਵਰਤੋਂ, ਖਪਤ/ਪਰੋਸਣ ਅਤੇ ਸਟੋਰੇਜ ‘ਤੇ ਪੂਰਨ ਪਾਬੰਦੀ ਹੈ। ਸਹਾਇਕ ਆਬਕਾਰੀ ਅਤੇ ਕਰ ਕਮਿਸ਼ਨਰ, ਮਲੇਰਕੋਟਲਾ ਇਨ੍ਹਾਂ ਹੁਕਮਾਂ ਨੂੰ ਪੂਰੀ ਤਰ੍ਹਾਂ ਲਾਗੂ ਕਰਨ ਲਈ ਜ਼ਿੰਮੇਵਾਰ ਹੋਣਗੇ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments