HomeਪੰਜਾਬPunjab Assembly: ਹਰਪਾਲ ਚੀਮਾ ਨੇ ਪ੍ਰਤਾਪ ਸਿੰਘ ਬਾਜਵਾ ਵੱਲੋਂ ਖਰੀਦੀ ਗਈ ਜ਼ਮੀਨ...

Punjab Assembly: ਹਰਪਾਲ ਚੀਮਾ ਨੇ ਪ੍ਰਤਾਪ ਸਿੰਘ ਬਾਜਵਾ ਵੱਲੋਂ ਖਰੀਦੀ ਗਈ ਜ਼ਮੀਨ ਬਾਰੇ ਦਿੱਤਾ ਬਿਆਨ

ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਵਿੱਚ ਉਦੋਂ ਹੰਗਾਮਾ ਸ਼ੁਰੂ ਹੋ ਗਿਆ ਜਦੋਂ ਕੈਬਨਿਟ ਮੰਤਰੀ ਹਰਪਾਲ ਚੀਮਾ ਨੇ ਵਿਧਾਇਕ ਪ੍ਰਤਾਪ ਸਿੰਘ ਬਾਜਵਾ ਵੱਲੋਂ ਖਰੀਦੀ ਗਈ ਜ਼ਮੀਨ ਬਾਰੇ ਬਿਆਨ ਦਿੱਤਾ।

ਚੀਮਾ ਨੇ ਕਿਹਾ ਕਿ ਬਾਜਵਾ ਨੇ ਡੇਢ ਮਹੀਨਾ ਪਹਿਲਾਂ ਪਿੰਡ ਫੁਲਦਾ ਵਿੱਚ ਬਿਆਸ ਦਰਿਆ ਦੇ ਨੇੜੇ ਲਗਭਗ 2 ਏਕੜ ਜ਼ਮੀਨ ਖਰੀਦੀ ਸੀ ਕਿਉਂਕਿ ਉਹ ਜਾਣਦੇ ਸਨ ਕਿ ਉੱਥੇ ਰੇਤ ਆਵੇਗੀ ਅਤੇ ਮਾਈਨਿੰਗ ਹੋਵੇਗੀ। ਇਸ ਤੋਂ ਇਲਾਵਾ, ਬਾਜਵਾ ਨੇ ਪਾਸਵਾਲ ਪਿੰਡ ਵਿੱਚ 10 ਏਕੜ ਜ਼ਮੀਨ ਵੀ ਖਰੀਦੀ। ਹਰਪਾਲ ਚੀਮਾ ਨੇ ਦੋਸ਼ ਲਗਾਇਆ ਕਿ ਬਾਜਵਾ ਲਗਾਤਾਰ ਹਾਊਸ ਕਮੇਟੀ ਦੇ ਗਠਨ ਅਤੇ ਮੰਤਰੀ ਗੋਇਲ ਦੇ ਅਸਤੀਫ਼ੇ ਦੀ ਮੰਗ ਕਰਨ ਵਿੱਚ ਰੁੱਝੇ ਹੋਏ ਹਨ, ਨਾਲ ਹੀ ਭਾਜਪਾ ਦੇ ਬੁਲਾਰੇ ਵਜੋਂ ਵੀ ਕੰਮ ਕਰ ਰਹੇ ਹਨ।

ਉਨ੍ਹਾਂ ਕਿਹਾ ਕਿ ਬਾਜਵਾ ਚਾਹੁੰਦੇ ਹਨ ਕਿ ਸਰਕਾਰ ਕਿਸਾਨਾਂ ਦੀ ਮਦਦ ਕਰਨ ਦੀ ਬਜਾਏ ਉਨ੍ਹਾਂ ਦੀ ਜ਼ਮੀਨ ਦੀ ਰੱਖਿਆ ਕਰੇ। ਇਸ ਨਾਲ ਪ੍ਰਤਾਪ ਸਿੰਘ ਬਾਜਵਾ ਨਾਰਾਜ਼ ਹੋ ਗਏ, ਜਿਨ੍ਹਾਂ ਨੇ ਕਿਹਾ ਕਿ ਇਹ ਜ਼ਮੀਨ ਉਨ੍ਹਾਂ ਦੀ ਸਰਕਾਰ ਦੇ ਕਾਰਜਕਾਲ ਦੌਰਾਨ ਖਰੀਦੀ ਗਈ ਸੀ ਅਤੇ ਇਸਦੀ ਰਜ਼ਿਸਟਰੀ ਸਰਕਾਰ ਦੇ ਕੋਲੋਂ ਕਰਵਾਈ ਗਈ ਸੀ , ਕਿਸੇ ਚੋਰ ਤੋਂ ਨਹੀਂ ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments