Homeਸੰਸਾਰਸੀਰੀਆ ਦੇ ਸਾਬਕਾ ਰਾਸ਼ਟਰਪਤੀ ਦੀ ਪਤਨੀ ਨੂੰ ਬਲੱਡ ਕੈਂਸਰ, ਬਚਣ ਦੀ ਸਿਰਫ...

ਸੀਰੀਆ ਦੇ ਸਾਬਕਾ ਰਾਸ਼ਟਰਪਤੀ ਦੀ ਪਤਨੀ ਨੂੰ ਬਲੱਡ ਕੈਂਸਰ, ਬਚਣ ਦੀ ਸਿਰਫ 50% ਸੰਭਾਵਨਾ, ਅਸਦ ਦਾ ਪਰਿਵਾਰ ਰੂਸ ‘ਚ ਸਖ਼ਤ ਪਾਬੰਦੀਆਂ ਦੇ ਅਧੀਨ ਰਹਿ ਰਿਹਾ

ਮਾਸਕੋ : ਅਲ-ਅਸਦ ਦੀ ਪਤਨੀ ਅਸਮਾ ਅਲ-ਅਸਦ ਰੂਸ ਛੱਡ ਕੇ ਇੰਗਲੈਂਡ ਜਾਣਾ ਚਾਹੁੰਦੀ ਹੈ। ਹੁਣ ਖ਼ਬਰ ਆ ਰਹੀ ਹੈ ਕਿ ਸੀਰੀਆ ਦੇ ਸਾਬਕਾ ਰਾਸ਼ਟਰਪਤੀ ਬਸ਼ਰ ਅਲ-ਅਸਦ ਦੀ ਪਤਨੀ ਅਸਮਾ ਅਲ-ਅਸਦ ਗੰਭੀਰ ਬੀਮਾਰੀ ਤੋਂ ਪੀੜਤ ਹੈ। ਦਿ ਟੈਲੀਗ੍ਰਾਫ ਮੁਤਾਬਕ ਅਸਮਾ ਨੂੰ ਬਲੱਡ ਕੈਂਸਰ ਯਾਨੀ ਲਿਊਕੇਮੀਆ ਹੈ। ਡਾਕਟਰਾਂ ਨੇ ਕਿਹਾ ਹੈ ਕਿ ਉਸਦੇ ਬਚਣ ਦੀ ਸੰਭਾਵਨਾ ਸਿਰਫ 50% ਹੈ। ਬ੍ਰਿਟਿਸ਼ ਵਿੱਚ ਜਨਮੀ ਅਸਮਾ ਅਲ-ਅਸਦ ਨੂੰ 2019 ਵਿੱਚ ਛਾਤੀ ਦੇ ਕੈਂਸਰ ਦਾ ਪਤਾ ਲੱਗਿਆ ਸੀ।

अस्मा ने लंदन के किंग्स कॉलेज से कंप्यूटर साइंस और फ्रेंच लिटरेचर में डिग्री हासिल की है।

ਇਲਾਜ ਤੋਂ ਬਾਅਦ ਉਸ ਨੇ ਆਪਣੇ ਆਪ ਨੂੰ ਕੈਂਸਰ ਮੁਕਤ ਐਲਾਨ ਦਿੱਤਾ ਸੀ। ਫਿਲਹਾਲ ਉਸਨੂੰ ਆਈਸੋਲੇਸ਼ਨ ‘ਚ ਰੱਖ ਕੇ ਇਲਾਜ ਕੀਤਾ ਜਾ ਰਿਹਾ ਹੈ। ਅਸਮਾ ਨੇ ਦਸੰਬਰ 2000 ਵਿੱਚ ਅਸਦ ਨਾਲ ਵਿਆਹ ਕੀਤਾ ਸੀ। ਅਸਮਾ ਅਤੇ ਅਸਦ ਦੇ ਤਿੰਨ ਬੱਚੇ ਹਨ, ਜਿਨ੍ਹਾਂ ਦਾ ਨਾਂ ਹਾਫਿਜ਼, ਜੀਨ ਅਤੇ ਕਰੀਮ ਹੈ। ਆਸਮਾ ਦਾ ਜਨਮ ਲੰਡਨ ਵਿੱਚ 1975 ਵਿੱਚ ਸੀਰੀਆਈ ਮਾਪਿਆਂ ਦੇ ਘਰ ਹੋਇਆ ਸੀ। ਉਸ ਕੋਲ ਬ੍ਰਿਟੇਨ ਅਤੇ ਸੀਰੀਆ ਦੀ ਦੋਹਰੀ ਨਾਗਰਿਕਤਾ ਹੈ।

Wife of deposed Syrian leader Bashar al-Assad applies for divorce: Reports  | The Business Standard

ਸੀਰੀਆ ‘ਚ 2011 ‘ਚ ਸ਼ੁਰੂ ਹੋਏ ਘਰੇਲੂ ਯੁੱਧ ਅਤੇ ਵਿਦਰੋਹ ਤੋਂ ਬਾਅਦ ਸਥਿਤੀ ਵਿਗੜ ਗਈ। ਬਾਗੀ ਸਮੂਹ ਹਯਾਤ ਤਹਿਰੀਰ ਅਲ-ਸ਼ਾਮ (HTS) ਦੁਆਰਾ 11 ਦਿਨਾਂ ਦੇ ਹਮਲੇ ਤੋਂ ਬਾਅਦ ਬਸ਼ਰ ਅਲ-ਅਸਦ ਅਤੇ ਉਸਦਾ ਪਰਿਵਾਰ ਹਾਲ ਹੀ ਵਿੱਚ ਸੀਰੀਆ ਤੋਂ ਰੂਸ ਭੱਜ ਗਿਆ ਸੀ। ਹੁਣ ਉਹ ਮਾਸਕੋ ਵਿੱਚ ਸ਼ਰਨ ਲੈ ਰਿਹਾ ਹੈ। ਰਿਪੋਰਟ ਮੁਤਾਬਕ ਰੂਸ ਨੇ ਅਸਦ ਨੂੰ ਸਖ਼ਤ ਸ਼ਰਤਾਂ ਨਾਲ ਸ਼ਰਣ ਦਿੱਤੀ ਹੈ। ਉਹ ਮਾਸਕੋ ਛੱਡ ਨਹੀਂ ਸਕਦੇ ਹਨ ਅਤੇ ਕਿਸੇ ਵੀ ਰਾਜਨੀਤਿਕ ਗਤੀਵਿਧੀ ਵਿੱਚ ਹਿੱਸਾ ਲੈਣ ‘ਤੇ ਪਾਬੰਦੀ ਹੈ। ਇਸ ਤੋਂ ਇਲਾਵਾ ਉਸ ਦੀਆਂ ਜਾਇਦਾਦਾਂ ਨੂੰ ਵੀ ਫਰੀਜ਼ ਕਰ ਦਿੱਤਾ ਗਿਆ ਹੈ।

 

 

RELATED ARTICLES

LEAVE A REPLY

Please enter your comment!
Please enter your name here

- Advertisment -

Most Popular

Recent Comments