ਪਟਿਆਲਾ : ਪੰਜਾਬ ਸਰਕਾਰ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਨੇ ਨਵੇਂ ਬਣੇ ਬਲਾਕਾਂ ਵਿੱਚ ਪੰਚਾਇਤਾਂ ਦੇ ਦਫ਼ਤਰੀ ਕੰਮਕਾਜ ਨੂੰ ਤੁਰੰਤ ਪ੍ਰਭਾਵ ਨਾਲ ਚਲਾਉਣ ਦੇ ਹੁਕਮ ਜਾਰੀ ਕੀਤੇ ਹਨ। ਇਸ ਸਬੰਧੀ ਸਰਕਾਰ ਵੱਲੋਂ 8 ਅਗਸਤ, 2025 ਨੂੰ ਇੱਕ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਸੀ, ਜਿਸ ਤਹਿਤ ਹੁਣ ਪ੍ਰਸ਼ਾਸਨਿਕ ਸਕੱਤਰ ਅਜੀਤ ਬਾਲਾਜੀ ਜੋਸ਼ੀ, ਆਈ.ਏ.ਐਸ. ਨੇ ਹੁਕਮ ਜਾਰੀ ਕੀਤੇ ਹਨ। ਜਾਰੀ ਕੀਤੇ ਗਏ ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਨਵੇਂ ਬਣੇ ਬਲਾਕਾਂ ਵਿੱਚ ਸ਼ਾਮਲ ਪੰਚਾਇਤਾਂ ਦਾ ਸਾਰਾ ਦਫ਼ਤਰੀ ਕੰਮ ਉਨ੍ਹਾਂ ਨਵੇਂ ਬਲਾਕਾਂ ਤੋਂ ਹੀ ਕੀਤਾ ਜਾਵੇ। ਇਹ ਹੁਕਮ ਤੁਰੰਤ ਪ੍ਰਭਾਵ ਨਾਲ ਲਾਗੂ ਕੀਤੇ ਜਾਣਗੇ।











