ਪੰਜਾਬ : ਪੰਜਾਬੀ ਗਾਇਕ ਰਾਜਵੀਰ ਜਵੰਦਾ ਦੀ ਸਿਹਤ ਸਬੰਧੀ ਮੋਹਾਲੀ ਦੇ ਫੋਰਟਿਸ ਹਸਪਤਾਲ ਦੀ ਤਰਫੋਂ ਇੱਕ ਮੈਡੀਕਲ ਬੁਲੇਟਿਨ ਜਾਰੀ ਕੀਤਾ ਗਿਆ ਹੈ। ਹਸਪਤਾਲ ਤੋਂ ਮਿਲੀ ਤਾਜ਼ਾ ਜਾਣਕਾਰੀ ਅਨੁਸਾਰ, ਰਾਜਵੀਰ ਜਵੰਦਾ ਦੀ ਹਾਲਤ ਹਾਲੇ ਵੀ ਨਾਜ਼ੁਕ ਬਣੀ ਹੋਈ ਹੈ।
ਫੋਰਟਿਸ ਹਸਪਤਾਲ ਵੱਲੋਂ ਜਾਰੀ ਇੱਕ ਬਿਆਨ ਵਿੱਚ ਕਿਹਾ ਗਿਆ ਹੈ ਕਿ ਉਨ੍ਹਾਂ ਦੀ ਸਿਹਤ ਵਿੱਚ ਕੋਈ ਸੁਧਾਰ ਨਹੀਂ ਹੋਇਆ ਹੈ। ਉਨ੍ਹਾਂ ਦੀ ਨਿਊਰੋਲੋਜੀਕਲ ਹਾਲਤ ਵੀ ਗੰਭੀਰ ਬਣੀ ਹੋਈ ਹੈ। ਰਾਜਵੀਰ ਜਵੰਦਾ ਕ੍ਰਿਟੀਕਲ ਕੇਅਰ ਅਤੇ ਨਿਊਰੋਸਾਇੰਸ ਟੀਮ ਦੀ ਨਿਗਰਾਨੀ ਹੇਠ ਹਨ। ਉਨ੍ਹਾਂ ਦੇ ਦਿਲ ਦੀ ਧੜਕਣ ਨੂੰ ਨਿਯਮਤ ਕਰਨ ਲਈ ਦਵਾਈ ਦਿੱਤੀ ਜਾ ਰਹੀ ਹੈ। ਫਿਲਹਾਲ, ਰਾਜਵੀਰ ਜਵੰਦਾ ਹਾਲੇ ਵੀ ਵੈਂਟੀਲੇਟਰ ‘ਤੇ ਹਨ।












