Homeਪੰਜਾਬਪੰਜਾਬ ਸਰਕਾਰ ਨੇ 6 ਅਕਤੂਬਰ ਨੂੰ ਅੱਧੇ ਦਿਨ ਦੀ ਛੁੱਟੀ ਦਾ ਕੀਤਾ...

ਪੰਜਾਬ ਸਰਕਾਰ ਨੇ 6 ਅਕਤੂਬਰ ਨੂੰ ਅੱਧੇ ਦਿਨ ਦੀ ਛੁੱਟੀ ਦਾ ਕੀਤਾ ਐਲਾਨ

ਪੰਜਾਬ : ਪੰਜਾਬ ਸਰਕਾਰ ਨੇ ਜਲੰਧਰ, ਕਪੂਰਥਲਾ ਅਤੇ ਹੁਸ਼ਿਆਰਪੁਰ ਵਿੱਚ 6 ਅਕਤੂਬਰ ਨੂੰ ਅੱਧੇ ਦਿਨ ਦੀ ਛੁੱਟੀ ਦਾ ਐਲਾਨ ਕੀਤਾ ਹੈ। ਦਰਅਸਲ , ਇਸ ਦਿਨ ਭਗਵਾਨ ਮਹਾਰਿਸ਼ੀ ਵਾਲਮੀਕਿ ਜੀ ਦੇ ਜਨਮ ਦਿਵਸ ਮੌਕੇ ‘ਤੇ ਸ਼ੋਭਾ ਯਾਤਰਾ ਕੱਢੀ ਜਾ ਰਹੀ ਹੈ , ਜਿਸ ਦੇ ਚਲਦਿਆਂ ਇਹ ਫ਼ੈਸਲਾ ਲਿਆ ਗਿਆ ਹੈ।

ਜ਼ਿਲ੍ਹਾ ਮੈਜਿਸਟ੍ਰੇਟ ਕਪੂਰਥਲਾ ਅਮਿਤ ਕੁਮਾਰ ਪੰਚਾਲ ਨੇ ਦੱਸਿਆ ਕਿ ਭਾਰਤੀ ਸਿਵਲ ਸੁਰੱਖਿਆ ਕੋਡ, 2023 ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ, 4 ਅਕਤੂਬਰ, 2025 ਅਤੇ 6 ਅਕਤੂਬਰ, 2025 ਨੂੰ ਦੁਪਹਿਰ ਨੂੰ ਕਪੂਰਥਲਾ ਉਪਮੰਡਲ ਦੀ ਸੀਮਾ ਵਿੱਚ ਆਉਣ ਵਾਲੇ ਸਾਰੇ ਸਰਕਾਰੀ ਅਤੇ ਗੈਰ-ਸਰਕਾਰੀ ਸਕੂਲਾਂ ਅਤੇ ਕਾਲਜਾਂ ਲਈ ਅੱਧੇ ਦਿਨ ਦੀ ਛੁੱਟੀ ਦਾ ਐਲਾਨ ਕਰਨ ਦਾ ਹੁਕਮ ਜਾਰੀ ਕੀਤਾ ਗਿਆ ਹੈ। ਇਹ ਹੁਕਮ ਸਕੂਲਾਂ ਅਤੇ ਕਾਲਜਾਂ ਦੇ ਵਿ ਦਿਆਰਥੀਆਂ ਦੀ ਸਹੂਲਤ ਅਤੇ ਸੁਰੱਖਿਆ ਨੂੰ ਧਿਆਨ ਵਿੱਚ ਰੱਖਦੇ ਹੋਏ ਜਾਰੀ ਕੀਤਾ ਗਿਆ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments