ਚੰਡੀਗੜ੍ਹ : ਪ੍ਰਸਿੱਧ ਉਦਯੋਗਪਤੀ ਅਤੇ ਟ੍ਰਾਈਡੈਂਟ ਗਰੁੱਪ ਦੇ ਚੇਅਰਮੈਨ ਰਾਜਿੰਦਰ ਗੁਪਤਾ ਨੇ ਆਰਥਿਕ ਨੀਤੀ ਅਤੇ ਪਲਾਨਿੰਗ ਬੋਰਡ (EPPB) ਦੇ ਉਪ ਚੇਅਰਮੈਨ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ, ਸਰਕਾਰ ਨੇ ਉਨ੍ਹਾਂ ਦਾ ਅਸਤੀਫ਼ਾ ਸਵੀਕਾਰ ਕਰ ਲਿਆ ਹੈ। ਗੁਪਤਾ ਨੇ ਕਾਲੀ ਦੇਵੀ ਮਾਤਾ ਮੰਦਿਰ ਪਟਿਆਲਾ ਦੇ ਪ੍ਰਧਾਨ ਵਜੋਂ ਅਹੁਦੇ ਤੋਂ ਵੀ ਅਸਤੀਫ਼ਾ ਦੇ ਦਿੱਤਾ ਹੈ, ਜਿਸਨੂੰ ਸਰਕਾਰ ਨੇ ਸਵੀਕਾਰ ਕਰ ਲਿਆ ਹੈ।











