ਪੰਜਾਬ : ਜੇਕਰ ਤੁਸੀਂ ਕੱਲ ਯਾਨੀ ਸੋਮਵਾਰ ਨੂੰ ਕਿਤੇ ਘੁੰਮਣ ਦਾ ਪਲਾਨ ਬਣਾ ਰਹੇ ਹੋ ਤਾਂ ਤੁਹਾਡੇ ਲਈ ਅਹਿਮ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਕ ਭਲਕੇ ਪੰਜਾਬ ਬੰਦ ਦਾ ਸੱਦਾ ਦਿੱਤਾ ਗਿਆ ਹੈ। ਪਨਬੱਸ ਅਤੇ ਪੀ.ਆਰ.ਟੀ.ਸੀ. (PRTC) ਕਰਮਚਾਰੀ ਯੂਨੀਅਨ ਦੇ ਕਰਮਚਾਰੀ ਬੰਦ ਦਾ ਸਮਰਥਨ ਕਰ ਰਹੇ ਹਨ, ਜਿਸ ਕਾਰਨ ਭਲਕੇ ਸਰਕਾਰੀ ਬੱਸਾਂ ਨਹੀਂ ਚੱਲਣਗੀਆਂ।
ਪੰਜਾਬ ਵਿੱਚ ਕਰੀਬ 4 ਘੰਟੇ ਸਰਕਾਰੀ ਬੱਸਾਂ ਦਾ ਟ੍ਰੈਫਿਕ ਜਾਮ ਰਹੇਗਾ। ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਬੱਸਾਂ ਸੜਕਾਂ ‘ਤੇ ਨਹੀਂ ਦਿਖਾਈ ਦੇਣਗੀਆਂ। ਯੂਨੀਅਨ ਦੇ ਪ੍ਰਧਾਨ ਬਲਜਿੰਦਰ ਸਿੰਘ ਅਤੇ ਪ੍ਰਧਾਨ ਰੇਸ਼ਮ ਸਿੰਘ ਗਿੱਲ ਨੇ ਕਿਹਾ ਕਿ ਕਿਸਾਨਾਂ ਨੇ ਸਵੇਰੇ 7 ਵਜੇ ਤੋਂ ਸ਼ਾਮ 4 ਵਜੇ ਤੱਕ ਪੰਜਾਬ ਬੰਦ ਦਾ ਸੱਦਾ ਦਿੱਤਾ ਹੈ ਪਰ ਪੂਰੇ ਦਿਨ ਦੀ ਬੱਸ ਹੜਤਾਲ ਸੰਭਵ ਨਹੀਂ ਹੈ। ਉਨ੍ਹਾਂ ਕਿਹਾ ਕਿ ਉਹ ਲੋਕਾਂ ਨੂੰ ਪ੍ਰੇਸ਼ਾਨ ਨਹੀਂ ਕਰਨਾ ਚਾਹੁੰਦੇ ਹਨ। ਇਸ ਕਾਰਨ ਲੋਕਾਂ ਦੀ ਸਹੂਲਤ ਨੂੰ ਮੁੱਖ ਰੱਖਦਿਆਂ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਬੱਸਾਂ ਬੰਦ ਰੱਖਣ ਦਾ ਫ਼ੈਸਲਾ ਕੀਤਾ ਗਿਆ ਹੈ।