ਗੁਰਦਾਸਪੁਰ : ਪੰਜਾਬ ਦੇ ਗੁਰਦਾਸਪੁਰ ਜ਼ਿਲ੍ਹੇ ਦੀ ਸਰਹੱਦ ਨਾਲ ਲੱਗਦੇ 4 ਪਿੰਡਾਂ ਦੇ ਸਕੂਲ 14 ਮਈ ਯਾਨੀ ਅੱਜ ਬੰਦ ਰਹਿਣਗੇ। ਉਪਰੋਕਤ ਹੁਕਮ ਡੀ.ਸੀ ਦਲਵਿੰਦਰਜੀਤ ਵੱਲੋਂ ਜਾਰੀ ਕੀਤੇ ਗਏ ਹਨ। ਜਾਣਕਾਰੀ ਅਨੁਸਾਰ ਪਿੰਡ ਜੋੜਾ, ਸਾਕਰੀ, ਰਾਮਪੁਰ ਅਤੇ ਠਾਕੁਰਪੁਰ ਵਿੱਚ ਸਕੂਲ ਬੰਦ ਰਹਿਣਗੇ। ਇਸ ਤੋਂ ਇਲਾਵਾ ਜ਼ਿਲ੍ਹੇ ਦੇ ਸਾਰੇ ਸਕੂਲ ਆਮ ਵਾਂਗ ਖੁੱਲ੍ਹਣਗੇ।
ਅਫਵਾਹਾਂ ‘ਤੇ ਨਾ ਕਰੋ ਵਿਸ਼ਵਾਸ
ਭਾਰਤ-ਪਾਕਿ ਤਣਾਅ ਦੇ ਮੱਦੇਨਜ਼ਰ, ਪੰਜਾਬ ਸਰਕਾਰ ਵੱਲੋਂ ਜ਼ਿਲ੍ਹਿਆਂ ਦੀ ਨਿਗਰਾਨੀ ਕਰਨ ਅਤੇ ਪ੍ਰਸ਼ਾਸਨ ਨਾਲ ਤਾਲਮੇਲ ਬਣਾਈ ਰੱਖਣ ਲਈ ਨਿਯੁਕਤ ਸੀਨੀਅਰ ਆਈ.ਏ.ਐਸ. ਅਧਿਕਾਰੀ ਗੁਰਕੀਰਤ ਕਿਰਪਾਲ ਸਿੰਘ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਗੁਰਦਾਸਪੁਰ ਵਿੱਚ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਅਤੇ ਜੰਗ ਵਰਗੀ ਐਮਰਜੈਂਸੀ ਨਾਲ ਨਜਿੱਠਣ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ। ਉਨ੍ਹਾਂ ਆਮ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਸੋਸ਼ਲ ਮੀਡੀਆ ਜਾਂ ਹੋਰ ਤਰੀਕਿਆਂ ਰਾਹੀਂ ਫੈਲ ਰਹੀਆਂ ਅਫਵਾਹਾਂ ‘ਤੇ ਵਿਸ਼ਵਾਸ ਨਾ ਕਰਨ, ਸ਼ਾਂਤ ਰਹਿਣ ਅਤੇ ਪ੍ਰਸ਼ਾਸਨ ਨਾਲ ਸਹਿਯੋਗ ਕਰਨ।