Homeਪੰਜਾਬਪੰਜਾਬ ਸਰਕਾਰ ਨੇ ਵਧਦੀ ਠੰਡ ਦਰਮਿਆਨ ਸਕੂਲਾਂ ਦੀਆਂ ਛੁੱਟੀਆਂ ਵਧਾ ਦਿੱਤੀਆਂ ਹਨ

ਪੰਜਾਬ ਸਰਕਾਰ ਨੇ ਵਧਦੀ ਠੰਡ ਦਰਮਿਆਨ ਸਕੂਲਾਂ ਦੀਆਂ ਛੁੱਟੀਆਂ ਵਧਾ ਦਿੱਤੀਆਂ ਹਨ

ਚੰਡੀਗੜ੍ਹ : ਪੰਜਾਬ ‘ਚ ਵਧਦੀ ਠੰਡ ਦਰਮਿਆਨ ਸਕੂਲਾਂ ਦੀਆਂ ਛੁੱਟੀਆਂ ਵਧਾ ਦਿੱਤੀਆਂ ਗਈਆਂ ਹਨ। ਸਿੱਖਿਆ ਵਿਭਾਗ ਵੱਲੋਂ ਜਾਰੀ ਹੁਕਮਾਂ ਅਨੁਸਾਰ ਪਹਿਲਾਂ ਛੁੱਟੀਆਂ 24 ਦਸੰਬਰ ਤੋਂ 31 ਦਸੰਬਰ ਤੱਕ ਸਨ, ਪਰ ਅੱਜ ਕੀਤੇ ਗਏ ਐਲਾਨ ਅਨੁਸਾਰ ਹੁਣ ਇਹ ਛੁੱਟੀਆਂ 7 ਜਨਵਰੀ ਤੱਕ ਰਹਿਣਗੀਆਂ। ਸਿੱਖਿਆ ਵਿਭਾਗ ਦੇ ਹੁਕਮਾਂ ਅਨੁਸਾਰ ਸੂਬੇ ਦੇ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਸਕੂਲ 8 ਜਨਵਰੀ ਨੂੰ ਖੁੱਲ੍ਹਣਗੇ।

ਦੱਸ ਦੇਈਏ ਕਿ ਸੂਬੇ ‘ਚ ਵਧਦੀ ਠੰਡ ਨੂੰ ਦੇਖਦੇ ਹੋਏ ਸਿੱਖਿਆ ਵਿਭਾਗ ਨੇ ਛੁੱਟੀਆਂ ਵਧਾ ਦਿੱਤੀਆਂ ਹਨ। ਮੌਸਮ ਦੀ ਗੱਲ ਕਰੀਏ ਤਾਂ ਪੰਜਾਬ ਦੇ ਆਲੇ-ਦੁਆਲੇ ਚੱਕਰਵਾਤੀ ਤੂਫਾਨ ਕਾਰਨ ਸੂਬੇ ‘ਚ ਧੁੰਦ ਅਤੇ ਸੀਤ ਲਹਿਰ ਨੂੰ ਲੈ ਕੇ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ।

ਇਸ ਕਾਰਨ ਵਿਜ਼ੀਬਿਲਟੀ ਜ਼ੀਰੋ ਤੱਕ ਪਹੁੰਚ ਸਕਦੀ ਹੈ। ਪਹਾੜਾਂ ‘ਤੇ ਬਰਫ਼ਬਾਰੀ ਜਾਰੀ ਹੈ। ਜਿਸ ਕਾਰਨ ਪੰਜਾਬ ਅਤੇ ਚੰਡੀਗੜ੍ਹ ਵਿੱਚ ਠੰਢ ਦਾ ਅਸਰ ਦੇਖਣ ਨੂੰ ਮਿਲੇਗਾ। ਇਸ ਦੇ ਨਾਲ ਹੀ ਤਾਪਮਾਨ ਵਿੱਚ ਗਿਰਾਵਟ ਦਰਜ ਕੀਤੀ ਜਾਵੇਗੀ। ਅਜਿਹੇ ‘ਚ ਵਿਦਿਆਰਥੀਆਂ ਖਾਸ ਕਰਕੇ ਛੋਟੇ ਬੱਚਿਆਂ ਨੂੰ ਸਵੇਰੇ ਜਲਦੀ ਸਕੂਲ ਜਾਣਾ ਮੁਸ਼ਕਿਲ ਹੋ ਰਿਹਾ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -

Most Popular

Recent Comments