Homeਪੰਜਾਬਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਮੰਡੀਆਂ ’ਚ ਸਿਰਫ਼ ਸੁੱਕਾ ਝੋਨਾ ਹੀ ਲਿਆਉਣ...

ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਮੰਡੀਆਂ ’ਚ ਸਿਰਫ਼ ਸੁੱਕਾ ਝੋਨਾ ਹੀ ਲਿਆਉਣ ਦੀ ਕੀਤੀ ਅਪੀਲ

 ਅੰਮ੍ਰਿਤਸਰ : ਜ਼ਿਲ੍ਹੇ ਦੀਆਂ 48 ਮੰਡੀਆਂ ਵਿੱਚ ਝੋਨੇ ਦੀ ਖਰੀਦ ਜਾਰੀ ਹੈ, ਅਤੇ ਅਧਿਕਾਰੀ ਖੁਦ ਮੰਡੀਆਂ ਦੀ ਨਿਗਰਾਨੀ ਕਰ ਰਹੇ ਹਨ ਤਾਂ ਜੋ ਕਿਸਾਨਾਂ ਨੂੰ  ਮੰਡੀਆਂ ਵਿੱਚ ਕਿਸੇ ਵੀ ਪ੍ਰਕਾਰ ਦੀ ਪਰੇਸ਼ਾਨੀ ਜਾ ਸਾਮਨਾ ਨਾ ਕਰਨਾ ਪਵੇ। ਇਸ ਸਬੰਧ ਵਿੱਚ ਜਾਣਕਾਰੀ ਦਿੰਦੇ ਹੋਏ ਡੀ.ਸੀ ਸਾਕਸ਼ੀ ਸਾਹਨੀ ਨੇ ਦੱਸਿਆ ਕਿ ਕੱਲ੍ਹ ਸ਼ਾਮ ਤੱਕ ਮੰਡੀਆਂ ਵਿੱਚ 80,585 ਮੀਟ੍ਰਿਕ ਟਨ ਝੋਨਾ ਪਹੁੰਚਿਆ ਸੀ, ਜਿਸ ਵਿੱਚੋਂ 80,324 ਮੀਟ੍ਰਿਕ ਟਨ ਵੱਖ-ਵੱਖ ਖਰੀਦ ਏਜੰਸੀਆਂ ਦੁਆਰਾ ਖਰੀਦਿਆ ਜਾ ਚੁੱਕਾ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਰਕਾਰ ਨੇ ਕਿਸਾਨਾਂ ਲਈ ਝੋਨੇ ਦੀ ਸਰਕਾਰੀ ਕੀਮਤ 2,389 ਰੁਪਏ ਪ੍ਰਤੀ ਕੁਇੰਟਲ ਨਿਰਧਾਰਤ ਕੀਤੀ ਹੈ, ਇਸ ਲਈ ਝੋਨੇ ਦੀ ਨਮੀ 17 ਪ੍ਰਤੀਸ਼ਤ ਤੋਂ ਵੱਧ ਨਹੀਂ ਹੋਣੀ ਚਾਹੀਦੀ।

ਕਿਸਾਨਾਂ ਨੂੰ ਮੰਡੀਆਂ ਵਿੱਚ ਸਿਰਫ਼ ਸੁੱਕਾ ਝੋਨਾ ਹੀ ਲਿਆਉਣ ਦੀ ਅਪੀਲ

ਡਿਪਟੀ ਕਮਿਸ਼ਨਰ ਨੇ ਅਪੀਲ ਕੀਤੀ ਕਿ ਉਹ ਮੰਡੀ ਵਿੱਚ ਸੁੱਕਾ ਝੋਨਾ ਹੀ ਲੈ ਕੇ ਆਉਣ ਤਾਂ ਜੋ ਉਨ੍ਹਾਂ ਨੂੰ ਮੰਡੀ ਵਿੱਚ ਖਰੀਦ ਲਈ ਇੰਤਜ਼ਾਰ ਨਾ ਕਰਨਾ ਪਵੇ। ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਕਿਸਾਨ ਦਾ ਇੱਕ-ਇੱਕ ਦਾਣਾ ਖਰੀਦੇਗੀ, ਇਸ ਲਈ ਜਲਦਬਾਜ਼ੀ ਦੀ ਕੋਈ ਲੋੜ ਨਹੀਂ ਹੈ, ਬਲਕਿ ਫਸਲ ਨੂੰ ਸੁੱਕਾ ਕੇ ਹੀ ਕੱਟੋ ਤਾਂ ਜੋ ਸਰਕਾਰੀ ਖਰੀਦ ਏਜੰਸੀਆਂ ਬਿਨਾਂ ਕਿਸੇ ਰੁਕਾਵਟ ਦੇ ਖਰੀਦ ਜਾਰੀ ਰੱਖ ਸਕਣ।

ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਲਾਏ ਬਿਨਾਂ ਆਪਣੀ ਫ਼ਸਲ ਦੇ ਬਾਕੀ ਰਹਿੰਦ-ਖੂੰਦ ਦਾ ਜ਼ਿੰਮੇਵਾਰੀ ਨਾਲ ਪ੍ਰਬੰਧਨ ਕਰਨ ਦੀ ਵੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਸਾਰਾ ਪ੍ਰਸ਼ਾਸਨ ਕਿਸਾਨਾਂ ਦੇ ਨਾਲ ਹੈ ਅਤੇ ਉਨ੍ਹਾਂ ਨੂੰ ਮੰਡੀਆਂ ਵਿੱਚ ਕਿਸੇ ਵੀ ਤਰ੍ਹਾਂ ਦੀ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ।

ਕਿਸਾਨਾਂ ਨੂੰ ਝੋਨੇ ਲਈ ਸਮੇਂ ਸਿਰ ਭੁਗਤਾਨ ਯਕੀਨੀ ਬਣਾਇਆ ਜਾਵੇ

ਹੋਰ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਖੁਰਾਕ ਅਤੇ ਸਪਲਾਈ ਅਫ਼ਸਰ ਅਮਨਜੀਤ ਸਿੰਘ ਨੇ ਦੱਸਿਆ ਕਿ ਹੁਣ ਤੱਕ ਪਨਗ੍ਰੇਨ ਏਜੰਸੀ ਵੱਲੋਂ 33,983 ਮੀਟ੍ਰਿਕ ਟਨ, ਮਾਰਕਫੈੱਡ ਵੱਲੋਂ 24,212 ਮੀਟ੍ਰਿਕ ਟਨ, ਪਨਸਪ ਵੱਲੋਂ 10,974 ਮੀਟ੍ਰਿਕ ਟਨ, ਪੰਜਾਬ ਸਟੇਟ ਵੇਅਰਹਾਊਸ ਵੱਲੋਂ 9,681 ਮੀਟ੍ਰਿਕ ਟਨ ਅਤੇ ਨਿੱਜੀ ਏਜੰਸੀਆਂ ਵੱਲੋਂ 1,474 ਮੀਟ੍ਰਿਕ ਟਨ ਝੋਨੇ ਦੀ ਖਰੀਦ ਹੋ ਚੁੱਕੀ ਹੈ। ਉਨ੍ਹਾਂ ਕਿਹਾ ਕਿ ਸਰਕਾਰੀ ਹਦਾਇਤਾਂ ਅਨੁਸਾਰ ਕਿਸਾਨਾਂ ਨੂੰ ਝੋਨੇ ਲਈ ਸਮੇਂ ਸਿਰ ਭੁਗਤਾਨ ਯਕੀਨੀ ਬਣਾਇਆ ਗਿਆ ਹੈ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਮੰਡੀਆਂ ਵਿੱਚ ਸਿਰਫ਼ ਸੁੱਕਾ ਝੋਨਾ ਹੀ ਲਿਆਉਣ ਤਾਂ ਜੋ ਉਨ੍ਹਾਂ ਦੀਆਂ ਫ਼ਸਲਾਂ ਇੱਕੋ ਸਮੇਂ ਖਰੀਦੀਆਂ ਜਾ ਸਕੇ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments