HomeSportਮਨੂ ਭਾਕਰ ਨੂੰ ਮਿਲੇਗਾ ਖੇਲ ਰਤਨ, ਵਿਸ਼ਵ ਚੈਂਪੀਅਨ ਡੀ ਗੁਕੇਸ਼ ਵੀ ਖੇਲ...

ਮਨੂ ਭਾਕਰ ਨੂੰ ਮਿਲੇਗਾ ਖੇਲ ਰਤਨ, ਵਿਸ਼ਵ ਚੈਂਪੀਅਨ ਡੀ ਗੁਕੇਸ਼ ਵੀ ਖੇਲ ਰਤਨ ਐਵਾਰਡ ਨਾਲ ਹੋਣਗੇ ਸਨਮਾਨਿਤ

ਨਵੀਂ ਦਿੱਲੀ : ਭਾਰਤ ਲਈ ਓਲੰਪਿਕ ‘ਚ ਮੈਡਲ ਜਿੱਤਣ ਵਾਲੀ ਨਿਸ਼ਾਨੇਬਾਜ਼ ਮਨੂ ਭਾਕਰ ਨੂੰ ਖੇਲ ਰਤਨ ਪੁਰਸਕਾਰ ਨਾਲ ਸਨਮਾਨਿਤ ਕੀਤਾ ਜਾਵੇਗਾ। ਇਸ ਤੋਂ ਪਹਿਲਾਂ ਜਦੋਂ ਮੇਜਰ ਧਿਆਨ ਚੰਦ ਖੇਲ ਰਤਨ ਪੁਰਸਕਾਰ ਲਈ ਨਾਵਾਂ ਦਾ ਐਲਾਨ ਕੀਤਾ ਗਿਆ ਸੀ ਤਾਂ ਉਸ ਵਿੱਚ ਵੀ ਮਨੂ ਭਾਕਰ ਦਾ ਨਾਂ ਸ਼ਾਮਲ ਨਹੀਂ ਸੀ।

ਮਨੂ ਭਾਕਰ ਦੇ ਪਿਤਾ ਨੇ ਵੀ ਇਸ ਸਬੰਧੀ ਨਿਰਾਸ਼ਾ ਪ੍ਰਗਟਾਈ ਸੀ। ਇਸ ਤੋਂ ਬਾਅਦ ਮਨੂ ਭਾਕਰ ਨੂੰ ਖੇਲ ਰਤਨ ਦੇਣ ਦਾ ਐਲਾਨ ਕੀਤਾ ਗਿਆ ਹੈ। ਮਨੂ ਭਾਕਰ ਤੋਂ ਇਲਾਵਾ ਤਿੰਨ ਹੋਰ ਖਿਡਾਰੀਆਂ ਨੂੰ ਵੀ ਖੇਲ ਰਤਨ ਐਵਾਰਡ ਨਾਲ ਸਨਮਾਨਿਤ ਕੀਤਾ ਜਾਵੇਗਾ। ਮਨੂ ਭਾਕਰ ਦੇ ਨਾਲ, ਹਾਲ ਹੀ ਵਿੱਚ ਸ਼ਤਰੰਜ ਵਿੱਚ ਵਿਸ਼ਵ ਚੈਂਪੀਅਨ ਬਣੇ ਡੀ ਗੁਕੇਸ਼ ਨੂੰ ਵੀ ਖੇਲ ਰਤਨ ਪੁਰਸਕਾਰ ਦਿੱਤਾ ਗਿਆ ਹੈ।

ਭਾਰਤ ਵੱਲੋਂ ਸਭ ਤੋਂ ਘੱਟ ਉਮਰ ਦੇ ਵਿਸ਼ਵ ਚੈਂਪੀਅਨ ਬਣਨ ਦਾ ਰਿਕਾਰਡ ਡੀ ਗੁਕੇਸ਼ ਦੇ ਨਾਂ ਹੈ। ਪੈਰਿਸ ਓਲੰਪਿਕ ਵਿੱਚ ਦੋ ਕਾਂਸੀ ਦੇ ਤਗਮੇ ਜਿੱਤਣ ਵਾਲੀ ਨਿਸ਼ਾਨੇਬਾਜ਼ ਮਨੂ ਭਾਕਰ ਤੋਂ ਇਲਾਵਾ ਸ਼ਤਰੰਜ ਦੇ ਵਿਸ਼ਵ ਚੈਂਪੀਅਨ ਡੀ ਗੁਕੇਸ਼, ਹਾਕੀ ਟੀਮ ਦੇ ਕਪਤਾਨ ਹਰਮਨਪ੍ਰੀਤ ਸਿੰਘ ਅਤੇ ਪੈਰਾ ਐਥਲੀਟ ਪ੍ਰਵੀਨ ਕੁਮਾਰ ਨੂੰ ਵੀ ਖੇਲ ਰਤਨ ਦਿਤਾ ਜਾਵੇਗਾ। ਪੁਰਸਕਾਰ ਜੇਤੂਆਂ ਨੂੰ 17 ਜਨਵਰੀ, 2025 ਨੂੰ ਸਵੇਰੇ 11 ਵਜੇ ਰਾਸ਼ਟਰਪਤੀ ਭਵਨ ਵਿਖੇ ਹੋਣ ਵਾਲੇ ਇੱਕ ਵਿਸ਼ੇਸ਼ ਸਮਾਰੋਹ ਵਿੱਚ ਭਾਰਤ ਦੇ ਰਾਸ਼ਟਰਪਤੀ ਵਲੋਂ ਪੁਰਸਕਾਰ ਦਿੱਤੇ ਜਾਣਗੇ।

 

 

RELATED ARTICLES

LEAVE A REPLY

Please enter your comment!
Please enter your name here

- Advertisment -

Most Popular

Recent Comments