Homeਦੇਸ਼ਪੀ.ਐੱਮ ਮੋਦੀ ਨੇ CJI ਜਸਟਿਸ ਬੀ.ਆਰ ਨੂੰ ਉਨ੍ਹਾਂ ਦੇ ਕਾਰਜਕਾਲ ਲਈ ਦਿੱਤੀਆਂ...

ਪੀ.ਐੱਮ ਮੋਦੀ ਨੇ CJI ਜਸਟਿਸ ਬੀ.ਆਰ ਨੂੰ ਉਨ੍ਹਾਂ ਦੇ ਕਾਰਜਕਾਲ ਲਈ ਦਿੱਤੀਆਂ ਸ਼ੁਭਕਾਮਨਾਵਾਂ

ਨਵੀਂ ਦਿੱਲੀ : ਜਸਟਿਸ ਬੀ.ਆਰ ਗਵਈ ਨੇ ਅੱਜ ਭਾਰਤ ਦੇ 52ਵੇਂ ਚੀਫ਼ ਜਸਟਿਸ ਵਜੋਂ ਸਹੁੰ ਚੁੱਕੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਸਟਿਸ ਬੀ.ਆਰ ਗਵਈ ਨੂੰ ਵਧਾਈ ਦਿੱਤੀ। ਉਨ੍ਹਾਂ ਨੇ ਸੀ.ਜੇ.ਆਈ. ਜਸਟਿਸ ਬੀ.ਆਰ ਨੂੰ ਉਨ੍ਹਾਂ ਦੇ ਕਾਰਜਕਾਲ ਲਈ ਸ਼ੁਭਕਾਮਨਾਵਾਂ ਵੀ ਦਿੱਤੀਆਂ। ਪ੍ਰਧਾਨ ਮੰਤਰੀ ਮੋਦੀ ਨੇ ਐਕਸ ‘ਤੇ ਇਕ ਪੋਸਟ ਸਾਂਝੀ ਕੀਤੀ ਅਤੇ ਲਿਖਿਆ, ‘ਭਾਰਤ ਦੀ ਸੁਪਰੀਮ ਕੋਰਟ ਦੇ ਚੀਫ਼ ਜਸਟਿਸ ਵਜੋਂ ਜਸਟਿਸ ਭੂਸ਼ਣ ਰਾਮਕ੍ਰਿਸ਼ਨ ਗਵਈ ਦੇ ਸਹੁੰ ਚੁੱਕ ਸਮਾਗਮ ਵਿੱਚ ਸ਼ਾਮਲ ਹੋਏ। ਉਨ੍ਹਾਂ ਨੂੰ ਉਨ੍ਹਾਂ ਦੇ ਕਾਰਜਕਾਲ ਲਈ ਸ਼ੁਭਕਾਮਨਾਵਾਂ।’

ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਅੱਜ ਸਵੇਰੇ ਰਾਸ਼ਟਰਪਤੀ ਭਵਨ ਵਿਖੇ ਜਸਟਿਸ ਬੀ.ਆਰ ਗਵਈ ਨੂੰ ਭਾਰਤ ਦੇ 52ਵੇਂ ਸੀ.ਜੇ.ਆਈ. ਵਜੋਂ ਸਹੁੰ ਚੁਕਾਈ। ਰਾਸ਼ਟਰਪਤੀ ਦਫ਼ਤਰ ਨੇ ਐਕਸ ਅਕਾਊਂਟ ‘ਤੇ ਤਸਵੀਰ ਵੀ ਸਾਂਝੀ ਕੀਤੀ। ਉਨ੍ਹਾਂ ਐਕਸ ‘ਤੇ ਲਿਖਿਆ, ‘ਜਸਟਿਸ ਭੂਸ਼ਣ ਰਾਮਕ੍ਰਿਸ਼ਨ ਗਵਈ ਨੇ ਰਾਸ਼ਟਰਪਤੀ ਭਵਨ ਵਿਖੇ ਭਾਰਤ ਦੀ ਸੁਪਰੀਮ ਕੋਰਟ ਦੇ ਚੀਫ਼ ਜਸਟਿਸ ਵਜੋਂ ਸਹੁੰ ਚੁੱਕੀ।’ ਇਸ ਤੋਂ ਇਲਾਵਾ, ਉਪ ਰਾਸ਼ਟਰਪਤੀ ਦਫ਼ਤਰ ਨੇ ‘ਐਕਸ’ ‘ਤੇ ਤਸਵੀਰਾਂ ਸਾਂਝੀਆਂ ਕੀਤੀਆਂ ਅਤੇ ਲਿਖਿਆ, ‘ਅੱਜ ਰਾਸ਼ਟਰਪਤੀ ਭਵਨ ਵਿਖੇ ਭਾਰਤ ਦੇ 52ਵੇਂ ਮਾਣਯੋਗ ਮੁੱਖ ਜੱਜ ਵਜੋਂ ਜਸਟਿਸ ਭੂਸ਼ਣ ਰਾਮਕ੍ਰਿਸ਼ਨ ਗਵਈ ਦੇ ਸਹੁੰ ਚੁੱਕ ਸਮਾਗਮ ਵਿੱਚ ਉਪ ਰਾਸ਼ਟਰਪਤੀ ਜਗਦੀਪ ਧਨਖੜ ਮੌਜੂਦ ਸਨ।’

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments