Homeਧਰਮਅੱਜ ਹੋਵੇਗੀ ਬਾਡੀ ਬਿਲਡਰ ਤੇ ਅਦਾਕਾਰ ਵਰਿੰਦਰ ਸਿੰਘ ਘੁੰਮਣ ਦੀ ਅੰਤਿਮ ਅਰਦਾਸ

ਅੱਜ ਹੋਵੇਗੀ ਬਾਡੀ ਬਿਲਡਰ ਤੇ ਅਦਾਕਾਰ ਵਰਿੰਦਰ ਸਿੰਘ ਘੁੰਮਣ ਦੀ ਅੰਤਿਮ ਅਰਦਾਸ

ਪੰਜਾਬ: ਦੇਸ਼ ਭਰ ਵਿੱਚ ਬਹੁਤ ਪ੍ਰਸਿੱਧੀ ਹਾਸਲ ਕਰਨ ਵਾਲੇ ਬਾਡੀ ਬਿਲਡਰ ਅਤੇ ਅਦਾਕਾਰ ਵਰਿੰਦਰ ਸਿੰਘ ਘੁੰਮਣ ਦਾ ਭੋਗ ਅਤੇ ਅੰਤਿਮ ਅਰਦਾਸ ਅੱਜ ਹੋਵੇਗੀ। ਤੁਹਾਨੂੰ ਦੱਸ ਦੇਈਏ ਕਿ ਅੰਤਿਮ ਅਰਦਾਸ ਮਾਡਲ ਹਾਊਸ, ਜਲੰਧਰ ਦੇ ਗੁਰਦੁਆਰਾ ਸਾਹਿਬ ਵਿੱਚ ਹੋਵੇਗੀ। ਪਰਿਵਾਰ ਨੇ ਇਸ ਬਾਰੇ ਜਾਣਕਾਰੀ ਫੇਸਬੁੱਕ ‘ਤੇ ਦਿੱਤੀ ਹੈ। ਇਸ ਮੌਕੇ ‘ਤੇ ਪਰਿਵਾਰਕ ਮੈਂਬਰਾਂ ਸਮੇਤ ਕਈ ਪ੍ਰਸਿੱਧ ਸ਼ਖਸੀਅਤਾਂ ਆ ਕੇ ਘੁੰਮਣ ਨੂੰ ਸ਼ਰਧਾਂਜਲੀ ਦੇਣਗੀਆਂ।

ਜ਼ਿਕਰਯੋਗ ਹੈ ਕਿ ਵਰਿੰਦਰ ਸਿੰਘ ਘੁੰਮਣ ਦੀ ਮੌਤ 9 ਅਕਤੂਬਰ ਨੂੰ ਦਿਲ ਦਾ ਦੌਰਾ ਪੈਣ ਕਾਰਨ ਹੋਈ ਸੀ। ਉਨ੍ਹਾਂ ਦੇ ਪਰਿਵਾਰ ਨੇ ਦੋਸ਼ ਲਗਾਇਆ ਸੀ ਕਿ ਘੁੰਮਣ ਦੀ ਮੌਤ ਹਸਪਤਾਲ ਦੀ ਲਾਪਰਵਾਹੀ ਕਾਰਨ ਹੋਈ ਹੈ। ਪਰਿਵਾਰ ਲਗਾਤਾਰ ਇਨਸਾਫ਼ ਦੀ ਗੁਹਾਰ ਲਗਾ ਰਿਹਾ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments