Homeਪੰਜਾਬਜਲੰਧਰ ਨਗਰ ਨਿਗਮ ਦੇ ਮੇਅਰ ਦੇ ਨਾਂ ਦਾ ਹੋ ਗਿਆ ਐਲਾਨ

ਜਲੰਧਰ ਨਗਰ ਨਿਗਮ ਦੇ ਮੇਅਰ ਦੇ ਨਾਂ ਦਾ ਹੋ ਗਿਆ ਐਲਾਨ

ਚੰਡੀਗੜ੍ਹ : ਜਲੰਧਰ ਨਗਰ ਨਿਗਮ ਦੇ ਮੇਅਰ ਦੇ ਨਾਂ ਦਾ ਐਲਾਨ ਕਰ ਦਿੱਤਾ ਗਿਆ ਹੈ। ਜਿੱਥੇ ਵਿਨੀਤ ਧੀਰ ਨੂੰ ਸਰਬਸੰਮਤੀ ਨਾਲ ਜਲੰਧਰ ਨਗਰ ਨਿਗਮ ਦਾ ਮੇਅਰ ਚੁਣ ਲਿਆ ਗਿਆ ਹੈ। ਜਦੋਂਕਿ ਸੀਨੀਅਰ ਡਿਪਟੀ ਮੇਅਰ ਕਰਮਜੀਤ ਕੌਰ ਬਿੱਟੂ ਅਤੇ ਮਲਕੀਤ ਸਿੰਘ ਸਰਪੰਚ ਨੂੰ ਡਿਪਟੀ ਮੇਅਰ ਬਣਾਇਆ ਗਿਆ ਹੈ। ਇਸ ਤੋਂ ਪਹਿਲਾਂ ਰੈੱਡ ਕਰਾਸ ਭਵਨ ਵਿੱਚ ਕਰਵਾਏ ਗਏ ਸਹੁੰ ਚੁੱਕ ਸਮਾਗਮ ਵਿੱਚ ਆਮ ਆਦਮੀ ਪਾਰਟੀ ਦੇ ਸਾਰੇ ਕੌਂਸਲਰਾਂ ਨੂੰ ਬੱਸ ਵਿੱਚ ਬਿਠਾ ਕੇ ਲਿਆਂਦਾ ਗਿਆ।

ਸੀਨੀਅਰ ਡਿਪਟੀ ਮੇਅਰ ਦੇ ਅਹੁਦੇ ਲਈ ਬਲਬੀਰ ਸਿੰਘ ਬਿੱਟੂ ਢਿੱਲੋਂ ਦੇ ਨਾਂ ਦਾ ਐਲਾਨ ਕੀਤਾ ਗਿਆ ਹੈ। ‘ਆਪ’ ਨੇ ਡਿਪਟੀ ਮੇਅਰ ਦੇ ਅਹੁਦੇ ਲਈ ਮਲਕੀਤ ਸਿੰਘ ਨੂੰ ਆਪਣਾ ਉਮੀਦਵਾਰ ਐਲਾਨ ਦਿੱਤਾ ਹੈ। ਉਪਰੋਕਤ ਅਹੁਦਿਆਂ ਲਈ ਪਾਰਟੀ ਦੇ ਇਨ੍ਹਾਂ ਉਮੀਦਵਾਰਾਂ ਦੇ ਨਾਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਾਂਝੇ ਕੀਤੇ ਹਨ।

RELATED ARTICLES

LEAVE A REPLY

Please enter your comment!
Please enter your name here

- Advertisment -

Most Popular

Recent Comments