ਪਟਿਆਲਾ : ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ: ਪ੍ਰੀਤੀ ਯਾਦਵ ਵੱਲੋਂ ਰੋਡ ਸੇਫਟੀ ਕਮੇਟੀ ਦੀ ਮੀਟਿੰਗ ਰੀਜ਼ਨਲ ਟਰਾਂਸਪੋਰਟ ਅਫਸਰ, ਪਟਿਆਲਾ ਬਬਨਦੀਪ ਸਿੰਘ ਦੀ ਪ੍ਰਧਾਨਗੀ ਹੇਠ ਹੋਈ । ਉਹਨਾਂ ਸਖ਼ਤੀ ਨਾਲ ਹਾਦਸਿਆਂ ਨੂੰ ਰੋਕਣ ਲਈ ਮੀਟਿੰਗ ਵਿੱਚ ਮਹੱਤਵਪੂਰਨ ਫੈਸਲਾ ਲਿਆ ਕਿ 1 ਜੂਨ ਨੂੰ ਰੋਡ ਸੇਫਟੀ ਸਬੰਧੀ ਵਰਕਸ਼ਾਪ ਦਾ ਆਯੋਜਨ ਕੀਤਾ ਜਾਵੇ ਜਿਸ ਰਾਹੀਂ ਜਨਤਾ ਵਿੱਚ ਟਰੈਫਿਕ ਨਿਯਮਾਂ ਦੀ ਜਾਣਕਾਰੀ ਅਤੇ ਜਾਗਰੂਕਤਾ ਫੈਲਾਈ ਜਾਵੇ ।
ਉਹਨਾਂ ਕਿਹਾ ਕਿ ਇਕ ਟਰੈਫਿਕ ਪਲਾਨ ਵੀ ਤਿਆਰ ਕੀਤਾ ਜਾਵੇ ਤਾਂ ਜੋ ਸੜਕੀ ਹਾਦਸਿਆਂ ਦੀ ਦਰ ਨੂੰ ਜ਼ੀਰੋ ਤੇ ਲਿਆਂਦਾ ਜਾਵੇ । ਉਹਨਾਂ ਕਿਹਾ ਕਿ ਜੇਕਰ ਕਿਸੇ ਵਿਭਾਗ ਦੀ ਅਣਗਿਹਲੀ ਕਰਕੇ ਕੋਈ ਹਾਦਸਾ ਵਾਪਰਦਾ ਹੈ ਤਾਂ ਇਸ ਦੀ ਜਿੰਮੇਵਾਰੀ ਸਬੰਧਤ ਵਿਭਾਗ ਦੀ ਹੋਵੇਗੀ । ਡਿਪਟੀ ਕਮਿਸ਼ਨਰ ਨੇ ਕਿਹਾ ਕਿ ਭੁਪਿੰਦਰਾ ਰੋਡ ,ਰਾਜਿੰਦਰਾ ਹਸਪਤਾਲ, ਥਾਪਰ ਕਾਲਜ, ਮਨੀਪਾਲ ਹਸਪਤਾਲ , ਨੈਸ਼ਨਲ ਪਾਰਕ ਦੇ ਨੇੜੇ ਮੌਜੂਦ ਸਟਰੀਟ ਵੈਂਡਰਜ਼ ਨੂੰ ਰੈਗੁਲੇਟ ਕਰਵਾਇਆ ਜਾਵੇ ਤਾਂ ਜੋ ਟਰੈਫਿਕ ਵਿੱਚ ਕਿਸੇ ਕਿਸਮ ਦਾ ਵਿਘਨ ਨਾ ਪਵੇ । ਉਹਨਾਂ ਕਿਹਾ ਕਿ ਇਸ ਦਾ ਇਕ ਟਰੈਫਿਕ ਪਲਾਨ ਬਣਾ ਲਿਆ ਜਾਵੇ ਜਿਸ ਨਾਲ ਆਮ ਲੋਕਾਂ ਨੂੰ ਕਾਫੀ ਲਾਭ ਮਿਲੇਗਾ ।
ਡਾ: ਪ੍ਰੀਤੀ ਯਾਦਵ ਨੇ ਕਿਹਾ ਕਿ ਸੜਕ ਸੁਰੱਖਿਆ ਦੇ ਨਿਯਮਾਂ ਦੀ ਜਾਣਕਾਰੀ ਹਰ ਨਾਗਰਿਕ ਤੱਕ ਪੁਜੱਦੀ ਕਰਨ ਲਈ ਜ਼ਿਲ੍ਹੇ ਦੇ ਸਾਰੇ ਸਕੂਲਾਂ ਵਿੱਚ ਰੋਡ ਸੇਫਟੀ ਦੇ ਨੋਡਲ ਅਫਸਰ ਲਗਾਉਣ ਦੇ ਨਿਰਦੇਸ਼ ਜ਼ਿਲ੍ਹਾ ਸਿਖਿਆ ਅਫਸਰ ਨੂੰ ਜਾਰੀ ਕੀਤੇ । ਉਹਨਾਂ ਕਿਹਾ ਕਿ ਬਾਜ਼ਾਰਾਂ ‘ਚ ਦੁਕਾਨਦਾਰ ਸੜਕਾਂ ਕਿਨਾਰੇ ਸਮਾਨ ਤੇ ਮਸ਼ਹੂਰੀ ਬੋਰਡ ਨਾ ਰੱਖਣ । ਉਹਨਾਂ ਕਿਹਾ ਕਿ ਸ਼ਹਿਰ ਵਿੱਚ ਜਿੱਥੇ ਵੀ ਸੜਦੀ ਹਾਦਸਿਆਂ ਦੇ ਬਲੈਕ ਸਪਾਟ ਹਨ, ਉਹ ਤੁਰੰਤ ਠੀਕ ਕੀਤੇ ਜਾਣ ਤਾਂ ਕਿ ਹਾਦਸਿਆਂ ਕਰਕੇ ਕੀਮਤੀ ਮਨੁੱਖੀ ਜਾਨਾਂ ਅਜਾਂਈ ਨਾ ਜਾਣ ।
ਉਹਨਾਂ ਕਿਹਾ ਕਿ ਨਗਰ ਨਿਗਮ ਤੇ ਹੋਰ ਵਿਭਾਗ ਸੜਕਾਂ ਦੇ ਕਿਨਾਰੇ ਨਾਜਾਇਜ਼ ਕਬਜ਼ੇ ਵੀ ਛੁਡਵਾਉਣ ਅਤੇ ਸੜਕਾਂ ਤੇ ਆਵਾਜਾਈ ਵੀ ਸੁਰੱਖਿਅਤ ਕੀਤੀਆਂ ਜਾਣ । ਇਸ ਤੋਂ ਇਲਾਵਾ ਸੇਫ ਸਕੂਲ ਵਾਹਨ ਪਾਲਿਸੀ ਲਾਗੂ ਕਰਨ ਤੇ ਬਿਨ੍ਹਾਂ ਸ਼ਰਾਬ ਪੀ ਕੇ ਡਰਾਇਵਿੰਗ ਕਰਨ ਸਮੇਤ ਨਾਬਲਗਾਂ ਵੱਲੋਂ ਡਰਾਇਵਿੰਗ ਕਰਨ ਵਿਰੁੱਧ ਵੀ ਸਖ਼ਤੀ ਵਰਤਣ ‘ ਤੇ ਜ਼ੋਰ ਦਿੱਤਾ ਗਿਆ ਤਾਂ ਕਿ ਹਾਦਸਿਆਂ ਕਰਕੇ ਹੁੰਦੀਆਂ ਮੌਤਾਂ ਦੀ ਦਰ ਘਟਾਈ ਜਾਵੇ । ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਨਵਰੀਤ ਕੌਰ ਸੇਖੋਂ , ਸਮੂਹ ਐਸ.ਡੀ.ਐਮ ਨਾਭਾ ਇਸਮਿਤ ਵਿਜੇ ਸਿੰਘ, ਐਸ.ਡੀ. ਐਮ ਰਾਜਪੁਰਾ ਅਵੀਕੇਸ਼ ਗੁਪਤਾ, ਸਹਾਇਕ ਕਮਿਸ਼ਨਰ ਰਿਚਾ ਗੋਇਲ, ਈ.ਏ.ਸੀ. (ਯੂ.ਟੀ.) ਸਤੀਸ਼ ਚੰਦਰ , ਪਟਿਆਲਾ ਫਾਂਊਂਡੇਸ਼ਨ ਤੋ ਰਵੀ ਆਹਲੂਵਾਲੀਆ, ਜੰਗਲਾਤ , ਨਗਰ ਨਿਗਮ ਅਤੇ ਸਿੱਖਿਆ ਵਿਭਾਗ ਤੋ ਇਲਾਵਾ ਹੋਰ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਸਨ ।