ਰਾਜਸਥਾਨ: ਰਾਜਸਥਾਨ ਦੇ ਕਈ ਇਲਾਕਿਆਂ ਵਿੱਚ ਅੱਜ ਸਵੇਰ ਦੀ ਸ਼ੁਰੂਆਤ ਸੰਘਣੀ ਧੁੰਦ ਵਿਚਾਲੇ ਹੋਈ ਅਤੇ ਕੜਾਕੇ ਦੀ ਸਰਦੀ ਦਾ ਕਹਿਰ ਵੀ ਜਾਰੀ ਹੈ । ਮੌਸਮ ਵਿਭਾਗ (The Meteorological Department) ਮੁਤਾਬਕ ਪਿਛਲੇ 24 ਘੰਟਿਆਂ ‘ਚ ਕਈ ਥਾਵਾਂ ‘ਤੇ ਮੀਂਹ ਪਿਆ।
ਮੌਸਮ ਵਿਗਿਆਨ ਕੇਂਦਰ ਜੈਪੁਰ ਦੇ ਅਨੁਸਾਰ ਅੱਜ ਸਵੇਰ ਤੱਕ ਪਿਛਲੇ 24 ਘੰਟਿਆਂ ਵਿੱਚ ਪੂਰਬੀ ਰਾਜਸਥਾਨ ਵਿੱਚ ਕਈ ਥਾਵਾਂ ‘ਤੇ ਹਲਕਾ ਮੀਂਹ ਪਿਆ। ਪੱਛਮੀ ਰਾਜਸਥਾਨ ਵਿੱਚ ਮੌਸਮ ਖੁਸ਼ਕ ਰਿਹਾ। ਕਈ ਇਲਾਕਿਆਂ ‘ਚ ਸੰਘਣੀ ਧੁੰਦ ਛਾਈ ਰਹੀ। ਇਸ ਦੌਰਾਨ ਠੰਢੀਆਂ ਹਵਾਵਾਂ ਕਾਰਨ ਕਈ ਥਾਵਾਂ ’ਤੇ ਠੰਢ ਅਤੇ ਅਤਿ ਠੰਢੇ ਦਿਨ ਰਿਕਾਰਡ ਕੀਤੇ ਗਏ।
ਇਸ ਦੌਰਾਨ ਸਿਰੋਹੀ ਵਿੱਚ ਸਭ ਤੋਂ ਘੱਟ ਤਾਪਮਾਨ 4.4 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਇਸ ਤੋਂ ਇਲਾਵਾ ਭੀਲਵਾੜਾ ‘ਚ ਘੱਟੋ-ਘੱਟ ਤਾਪਮਾਨ 5.6 ਡਿਗਰੀ, ਜਾਲੌਰ ਅਤੇ ਜੈਸਲਮੇਰ ‘ਚ 6.6 ਡਿਗਰੀ, ਸੰਗਰੀਆ ‘ਚ 6.9 ਡਿਗਰੀ ਅਤੇ ਲੁੰਕਰਨਸਰ ‘ਚ 7.9 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਮੌਸਮ ਵਿਭਾਗ ਅਨੁਸਾਰ ਸੂਬੇ ਵਿੱਚ ਮੌਸਮ ਖੁਸ਼ਕ ਰਹਿਣ ਦੀ ਸੰਭਾਵਨਾ ਹੈ।