HomeਪੰਜਾਬCM ਮਾਨ 26 ਜਨਵਰੀ ਨੂੰ ਫਰੀਦਕੋਟ 'ਚ ਲਹਿਰਾਉਣਗੇ ਕੌਮੀ ਝੰਡਾ

CM ਮਾਨ 26 ਜਨਵਰੀ ਨੂੰ ਫਰੀਦਕੋਟ ‘ਚ ਲਹਿਰਾਉਣਗੇ ਕੌਮੀ ਝੰਡਾ

ਚੰਡੀਗੜ੍ਹ: 2025 ਦੇ ਗਣਤੰਤਰ ਦਿਵਸ ਮੌਕੇ ਪੰਜਾਬ ਦਾ ਰਾਜ ਪੱਧਰੀ ਸਮਾਗਮ (The State Level Function) ਲੁਧਿਆਣਾ ਵਿਖੇ ਹੋਵੇਗਾ। ਇੱਥੇ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ (Governor Gulab Chand Kataria) 26 ਜਨਵਰੀ ਨੂੰ ਰਾਸ਼ਟਰੀ ਝੰਡਾ ਲਹਿਰਾਉਣਗੇ। ਦੂਜੇ ਪਾਸੇ ਫਰੀਦਕੋਟ ਵਿੱਚ ਕੌਮੀ ਝੰਡਾ ਲਹਿਰਾਉਣ ਦੀ ਰਸਮ ਮੁੱਖ ਮੰਤਰੀ ਭਗਵੰਤ ਸਿੰਘ ਮਾਨ (Chief Minister Bhagwant Singh Mann) ਕਰਨਗੇ। ਸਰਕਾਰੀ ਬੁਲਾਰੇ ਨੇ ਦੱਸਿਆ ਕਿ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਕੌਮੀ ਝੰਡਾ ਲਹਿਰਾਉਣਗੇ ਅਤੇ ਡਿਪਟੀ ਸਪੀਕਰ ਜੈ ਕਿਸ਼ਨ ਰੌੜੀ ਰੂਪਨਗਰ ਵਿਖੇ ਕੌਮੀ ਝੰਡਾ ਲਹਿਰਾਉਣਗੇ।

ਇਸ ਤੋਂ ਇਲਾਵਾ ਵਿੱਤ, ਯੋਜਨਾ ਤੇ ਕਰ ਤੇ ਆਬਕਾਰੀ ਮੰਤਰੀ ਹਰਪਾਲ ਸਿੰਘ ਚੀਮਾ ਸੰਗਰੂਰ ਵਿਖੇ , ਨਵੀਂ ਤੇ ਨਵਿਆਉਣਯੋਗ ਊਰਜਾ ਤੇ ਛਪਾਈ ਤੇ ਸਟੇਸ਼ਨਰੀ ਮੰਤਰੀ ਅਮਨ ਅਰੋੜਾ ਜਲੰਧਰ ਵਿਖੇ , ਸਮਾਜਿਕ ਨਿਆਂ ਤੇ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਬਰਨਾਲਾ ਵਿਖੇ , ਪ੍ਰਵਾਸੀ ਭਾਰਤੀ ਮਾਮਲੇ ਅਤੇ ਪ੍ਰਸ਼ਾਸਨਿਕ ਸੁਧਾਰ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਗੁਰਦਾਸਪੁਰ ਵਿਖੇ, ਸਿਹਤ ਤੇ ਪਰਿਵਾਰ ਭਲਾਈ ਅਤੇ ਮੈਡੀਕਲ ਸਿੱਖਿਆ ਤੇ ਖੋਜ ਮੰਤਰੀ ਡਾ ਬਲਬੀਰ ਸਿੰਘ ਮੋਗਾ ਵਿਖੇ , ਮੁੜ ਵਸੇਬਾ ਤੇ ਆਫ਼ਤ ਪ੍ਰਬੰਧਨ, ਜਲ ਸਪਲਾਈ ਅਤੇ ਸੈਨੀਟੇਸ਼ਨ ਅਤੇ ਹਾਊਸਿੰਗ ਅਤੇ ਸ਼ਹਿਰੀ ਵਿਕਾਸ ਮੰਤਰੀ ਹਰਦੀਪ ਸਿੰਘ ਮੁੰਡੀਆਂ ਬਠਿੰਡਾ ਵਿਖੇ, ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਅਤੇ ਜੰਗਲਾਤ ਮੰਤਰੀ ਲਾਲ ਚੰਦ ਸ੍ਰੀ ਮੁਕਤਸਰ ਸਾਹਿਬ ਵਿਖੇ ਅਤੇ ਟਰਾਂਸਪੋਰਟ ਅਤੇ ਜੇਲ੍ਹ ਮੰਤਰੀ ਲਾਲਜੀਤ ਸਿੰਘ ਭੁੱਲਰ ਫਾਜ਼ਿਲਕਾ ਵਿਖੇ ਰਾਸ਼ਟਰੀ ਝੰਡਾ ਲਹਿਰਾਉਣਗੇ।

ਇਸ ਤੋਂ ਇਲਾਵਾ ਸਕੂਲ ਸਿੱਖਿਆ, ਉਚੇਰੀ ਸਿੱਖਿਆ ਤੇ ਤਕਨੀਕੀ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਹੁਸ਼ਿਆਰਪੁਰ ਵਿਖੇ, ਊਰਜਾ ਤੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਫ਼ਿਰੋਜ਼ਪੁਰ ਵਿਖੇ, ਜਲ ਸਰੋਤ, ਖਾਣਾਂ ਤੇ ਭੂ-ਵਿਗਿਆਨ, ਭੂਮੀ ਤੇ ਜਲ ਸੰਭਾਲ ਮੰਤਰੀ ਬਰਿੰਦਰ ਕੁਮਾਰ ਗੋਇਲ ਪਟਿਆਲਾ ਵਿਖੇ, ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਬਾਰੇ , ਨਿਵੇਸ਼ ਪ੍ਰਮੋਸ਼ਨ, ਪ੍ਰਾਹੁਣਚਾਰੀ, ਉਦਯੋਗ ਅਤੇ ਵਪਾਰ ਅਤੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ ਅੰਮ੍ਰਿਤਸਰ ਵਿਖੇ , ਸਥਾਨਕ ਸਰਕਾਰਾਂ ਅਤੇ ਸੰਸਦੀ ਮਾਮਲਿਆਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਮਾਲੇਰਕੋਟਲਾ ਵਿਖੇ , ਖੇਤੀਬਾੜੀ ਅਤੇ ਪਸ਼ੂ ਪਾਲਣ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਤਰਨਤਾਰਨ ਵਿਖੇ  ਅਤੇ ਰੱਖਿਆ ਸੇਵਾਵਾਂ, ਸੁਤੰਤਰਤਾ ਸੈਨਾਨੀ ਅਤੇ ਬਾਗਬਾਨੀ ਮੰਤਰੀ ਮਹਿੰਦਰ ਭਗਤ ਸ਼ਹੀਦ ਭਗਤ ਸਿੰਘ ਨਗਰ ਵਿਖੇ ਰਾਸ਼ਟਰੀ ਝੰਡਾ ਲਹਿਰਾਉਣ ਦੀ ਰਸਮ ਨਿਭਾਉਣਗੇ।

RELATED ARTICLES

LEAVE A REPLY

Please enter your comment!
Please enter your name here

- Advertisment -

Most Popular

Recent Comments